ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਕੀਤੀਆਂ ਵਿਚਾਰਾਂ ਡਬਲ ਕਾਲਮ ਪਲੀਜ਼ ਜੀ.........ਪੰਜਾਬ ਅਗੇਂਸਟ ਡਰੱਗਜ਼ ਬਾਈਕ ਰੈਲੀ ਸਬੰਧੀ ਐੱਸਡੀਐੱਮ ਜਯੋਤਸਨਾ ਵਲੋਂ ਅਧਿਕਾਰੀਆਂ ਨਾਲ ਮੀਟਿੰਗ
Publish Date: Tue, 17 Nov 2026 05:03 PM (IST)
Updated Date: Tue, 17 Nov 2026 05:06 PM (IST)
ਰਾਮ, ਪੰਜਾਬੀ ਜਾਗਰਣ ਬਟਾਲਾ: ਐੱਸਡੀਐੱਮ ਬਟਾਲਾ ਜਯੋਤਸਨਾ ਸਿੰਘ ਨੇ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ 19 ਨਵੰਬਰ ਨੂੰ ਕੱਢੀ ਜਾਣ ਵਾਲੀ ਪੰਜਾਬ ਅਗੇਂਸਟ ਡਰੱਗਜ਼ ਬਾਈਕ ਰੈਲੀ ਸਬੰਧੀ ਆਪਣੇ ਦਫਤਰ ਵਿਖੇ ਮੀਟਿੰਗ ਕੀਤੀ, ਜਿਸ ਵਿਚ ਚੇਅਰਮੈਨ ਮਾਨਿਕ ਮਹਿਤਾ ਵਲੋਂ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ ਗਈ। ਇਸ ਮੌਕੇ ਤਹਿਸੀਲਦਾਰ ਬਟਾਲਾ ਅਰਜਨ ਸਿੰਘ ਗਰੇਵਾਲ, ਰਾਜਵਿੰਦਰ ਸਿੰਘ ਸਟੈਨੋ, ਸੁਖਦੇਵ ਸਿੰਘ, ਸਬੰਧਤ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।ਮੀਟਿੰਗ ਦੌਰਾਨ ਐੱਸਡੀਐੱਮ ਬਟਾਲਾ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਪਹਿਲੇ ਪੜਾਅ ਵਿੱਚ ਬਾਈਕ ਰੈਲੀ ਕੱਢੀ ਜਾ ਰਹੀ ਹੈ।ਉਨ੍ਹਾਂ ਦੱਸਿਆ ਕਿ 19 ਨਵੰਬਰ ਨੂੰ ਪਹਿਲੇ ਫੇਜ਼ ਦੌਰਾਨ ਜ਼ਿਲ੍ਹਾ ਦੇ ਸਮੂਹ 7 ਵਿਧਾਨ ਸਭਾ ਹਲਕਿਆਂ ਵਿੱਚ ਅਵੇਰਨੈੱਸ ਪ੍ਰੋਗਰਾਮ ਕਰਵਾਇਆ ਜਾਵੇਗਾ ਅਤੇ ਉਸ ਤੋਂ ਬਾਅਦ ਬਾਈਕ ਰੈਲੀ ਕੱਢੀ ਜਾਵੇਗੀ। ਬਾਈਕ ਰੈਲੀ ਦੀਆਂ ਤਿਆਰੀਆਂ ਸਬੰਧੀ ਜਯੋਤਸਨਾ ਸਿੰਘ ਵੱਲੋਂ ਅੱਜ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਉਹਨਾਂ ਦੱਸਿਆ ਕਿ ਇਸ ਰੈਲੀ ਦਾ ਮੁੱਖ ਉਦੇਸ਼ ਨੌਜਵਾਨਾਂ ਅਤੇ ਆਮ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨਾ ਅਤੇ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਲਈ ਲੋਕਾਂ ਨੂੰ ਲਾਮਬੰਦ ਕਰਨਾ ਹੈ। ਉਨ੍ਹਾਂ ਨੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਇਸ ਬਾਈਕ ਰੈਲੀ ਵਿੱਚ ਵੱਧ-ਚੜ੍ਹ ਕੇ ਸ਼ਮੂਲੀਅਤ ਕਰਨ ਅਤੇ ਨਸ਼ਿਆਂ ਵਿਰੁੱਧ ਵਿੱਢੀ ਗਈ ਜਾਗਰੂਕਤਾ ਮੁਹਿੰਮ ਦਾ ਹਿੱਸਾ ਬਣ ਕੇ ਸਮਾਜ ਨੂੰ ਨਸ਼ਾ ਮੁਕਤ ਬਣਾਉਣ ਵਿੱਚ ਆਪਣਾ ਯੋਗਦਾਨ ਪਾਉਣ।