- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਨਸ਼ਾ ਮੁਕਤੀ ਮੋਰਚੇ ਦੌਰਾਨ ਡਾ. ਅਰਸ਼ਦੀਪ ਸਿੰਘ ਤੇ ਪ੍ਰਸ਼ਾਸਨਿਕ ਅਧਿਕਾਰੀ ਤੇ ਹਾਜ਼ਰੀਨ।

ਰਣਜੀਤ ਸਿੰਘ ਬਾਵਾ, ਪੰਜਾਬੀ ਜਾਗਰਣ
ਘੁਮਾਣ: ਹਲਕਾ ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਅਧੀਨ ਆਉਂਦੇ ਕਸਬਾ ਘੁਮਾਣ ਦੇ ਬਾਬਾ ਬੋਹੜ ਦਾਸ ਹਾਲ ’ਤੇ ਡਾ. ਅਰਸ਼ਦੀਪ ਸਿੰਘ ਜ਼ਿਲ੍ਹਾ ਕੋਆਰਡੀਨੇਟਰ ਨਸ਼ਾ ਮੁਕਤੀ ਗੁਰਦਾਸਪੁਰ ਦੀ ਪ੍ਰਦਾਨਗੀ ਹੇਠ ਹੋਈ। ਇਸ ਮੀਟਿੰਗ ਵਿੱਚ ਐੱਸਡੀਐੱਮ ਬਟਾਲਾ ਸਾਰੰਗਪ੍ਰੀਤ ਸਿੰਘ ਔਜਲਾ, ਡੀਐੱਸਪੀ ਸ੍ਰੀ ਹਰਗੋਬਿੰਦਪੁਰ ਸਾਹਿਬ ਮਨੋਜ ਕੁਮਾਰ, ਬੀਡੀਪੀਓ ਨਰਿੰਦਰ ਸਿੰਘ ਖਹਿਰਾ, ਬੀਡੀਪੀਉ ਕਾਦੀਆਂ, ਹਰਮੀਕ ਸਿੰਘ ਸ੍ਰੀ ਹਰਗੋਬਿੰਦਪੁਰ ਸਾਹਿਬ ਆਦਿ ਹੋਰ ਮੌਜੂਦ ਸਨ। ਇਸ ਮੌਕੇ ਡਾ. ਅਰਸ਼ਦੀਪ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬਾ ਸਰਕਾਰ ਵੱਲੋਂ ਨਸ਼ਿਆਂ ਨੂੰ ਜੜ ਤੋਂ ਖਤਮ ਕਰਨ ਲਈ ਯੁੱਥ ਨਸ਼ਿਆਂ ਵਿਰੁੱਧ ਚਲਾਇਆ ਜਾ ਰਿਹਾ ਹੈ ਤੇ ਸੂਬਾ ਸਰਕਾਰ ਵੱਲੋਂ ਨਸ਼ਾ ਤਸਕਰਾਂ ਖਿਲਾਫ ਵੱਡੀ ਕਾਰਵਾਈ ਕੀਤੀ ਜਾ ਰਹੀ ਹੈ। ਸਾਰੰਗਪ੍ਰੀਤ ਸਿੰਘ ਐੱਸਡੀਉ ਬਟਾਲਾ ਨੇ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਨਸ਼ਿਆਂ ਵਿਰੁੱਧ ਲੋਕਾਂ ਨੂੰ ਜਾਗਰੂਕ ਕਰਨ ਲਈ ਵੱਡੇ ਪੱਧਰ ਤੇ ਕੈਂਪ ਲਗਾਏ ਜਾਣਗੇ। ਮੀਟਿੰਗ ਵਿੱਚ ਸੀਨੀਅਰ ਯੂਥ ਆਗੂ ਅਮ੍ਰਿਤਪਾਲ ਸਿੰਘ ਸੋਹੀ, ਮਨਦੀਪ ਸਿੰਘ , ਬਲਾਕ ਪ੍ਰਧਾਨ ਸਿਕੰਦਰ ਸਿੰਘ ਕਾਰਨਾਮਾ, ਰਾਮ ਸਿੰਘ ਭੱਟੀਵਾਲ, ਬਚਿੱਤਰ ਸਿੰਘ ਊਧਨਵਾਲ, ਦਿਲਬਾਗ ਸਿੰਘ ਸੋਈਆਂ, ਰਾਜਵਿੰਦਰ ਸਿੰਘ, ਕੁਲਵਿੰਦਰ ਸਿੰਘ, ਜਸਵੰਤ ਸਿੰਘ , ਬਲਾਕ ਪ੍ਰਧਾਨ ਰਣਜੀਤ ਸਿੰਘ, ਹੀਰਾ ਸਿੰਘ, ਕੇਬਲ ਸਿੰਘ ਆਦਿ ਹੋਰ ਹਾਜ਼ਰ ਸਨ।