- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
'ਬੇਟੀ ਬਚਾਓ ਬੇਟੀ ਪੜ੍ਹਾਓ' ਸਕੀਮ ਤਹਿਤ ਵਿਦਿਆਰਥਣਾਂ ਦੇ ਡਰਾਇੰਗ ਮੁਕਾਬਲੇ ਕਰਵਾਏ

ਜੀਆਰਪੀ- ਡਰਾਇੰਗ ਮੁਕਾਬਲੇ ’ਚ ਹਿੱਸਾ ਲੈਣ ਵਾਲੀਆਂ ਵਿਦਿਆਰਥਣਾਂ ਦੇ ਨਾਲ ਪ੍ਰਬੰਧਕ।
ਸਰਬਜੀਤ ਚਾਹਲ, ਪੰਜਾਬੀ ਜਾਗਰਣ, ਗੁਰਦਾਸਪੁਰ : 'ਬੇਟੀ ਬਚਾਓ ਬੇਟੀ ਪੜ੍ਹਾਓ' ਸਕੀਮ ਤਹਿਤ ਨਾਰੀ ਸ਼ਕਤੀ ਕੇਂਦਰ ਗੁਰਦਾਸਪੁਰ ਵਿਖੇ ਸਰਕਾਰੀ ਸਕੂਲਾਂ ਦੀਆਂ 30 ਵਿਦਿਆਰਥਣਾਂ ਦੇ ਡਰਾਇੰਗ ਮੁਕਾਬਲੇ ਕਰਵਾਏ ਗਏ। ਇਸ ਮੁਕਾਬਲੇ ਵਿੱਚ ਵਿਦਿਆਰਥਣਾਂ ਨੇ ਉਤਸ਼ਾਹ ਨਾਲ ਹਿੱਸਾ ਲਿਆ। ਮੁਕਾਬਲੇ ਦਾ ਮੁੱਖ ਉਦੇਸ਼ ਲੜਕੀਆਂ ਦੀ ਸਿੱਖਿਆ, ਮਹਿਲਾ ਸਸ਼ਕਤੀਕਰਨ, ਲਿੰਗ ਸਮਾਨਤਾ ਅਤੇ ਬਾਲੜੀਆਂ ਦੇ ਅਧਿਕਾਰਾਂ ਪ੍ਰਤੀ ਜਾਗਰੂਕਤਾ ਪੈਦਾ ਕਰਨਾ ਸੀ। ਵਿਦਿਆਰਥਣਾਂ ਨੇ ਆਪਣੀਆਂ ਕਲਾਕ੍ਰਿਤੀਆਂ ਰਾਹੀਂ ਧੀਆਂ ਦੀ ਮਹੱਤਤਾ, ਉਨ੍ਹਾਂ ਦੀ ਸਿੱਖਿਆ ਅਤੇ ਸਮਾਜ ਵਿੱਚ ਬਰਾਬਰ ਦੇ ਅਧਿਕਾਰਾਂ ਦਾ ਸੁਨੇਹਾ ਦਿੱਤਾ। ਇਸ ਮੌਕੇ ਉਨ੍ਹਾਂ ਨੂੰ ਆਪਣੀ ਕਲਾ ਅਤੇ ਰਚਨਾਤਮਕ ਪ੍ਰਤਿਭਾ ਦਿਖਾਉਣ ਦਾ ਮੌਕਾ ਮਿਲਿਆ ਅਤੇ ਸਮਾਜ ਵਿੱਚ ਧੀਆਂ ਦੀ ਮਹੱਤਤਾ ਤੇ ਮਹਿਲਾ ਸਸ਼ਕਤੀਕਰਨ ਦਾ ਸੰਦੇਸ਼ ਫੈਲਾਉਣ ਲਈ ਪ੍ਰੇਰਿਤ ਕੀਤਾ ਗਿਆ। ਸਮਾਗਮ ਦੇ ਅੰਤ ’ਚ ਮੁਕਾਬਲੇ ਦੀਆਂ ਜੇਤੂ ਵਿਦਿਆਰਥਣਾਂ ਨੂੰ ਇਨਾਮ ਦਿੱਤੇ ਗਏ ਅਤੇ ਮੁਕਾਬਲੇ ਵਿੱਚ ਭਾਗ ਲੈਣ ਵਾਲੀਆਂ ਸਾਰੀਆਂ ਵਿਦਿਆਰਥਣਾਂ ਦੀ ਹੌਸਲਾ ਅਫ਼ਜ਼ਾਈ ਕੀਤੀ ਗਈ। ਇਸ ਮੌਕੇ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਜਸਮੀਤ ਕੌਰ, ਜ਼ਿਲ੍ਹਾ ਕੋਆਰਡੀਨੇਟਰ ਅੰਕੁਸ਼ ਸ਼ਰਮਾ, ਡਾਟਾ ਐਂਟਰੀ ਆਪਰੇਟਰ ਹਰਪ੍ਰੀਤ ਅੱਤਰੀ, ਡਿਪਟੀ ਡੀਓ ਅਨਿਲ ਸ਼ਰਮਾ, ਅਸਿਸਟੈਂਟ ਪ੍ਰੋਜੈਕਟ ਕੋਆਰਡੀਨੇਟਰ ਅੰਨੂ ਅਰੋੜਾ, ਕਲਰਕ ਰਾਹੁਲ, ਕਲਰਕ ਮਲਕਿੰਦਰ ਸਿੰਘ, ਜ਼ਿਲ੍ਹਾ ਵਿਸ਼ੇਸ਼ ਸਿੱਖਿਅਕ ਸਤਪਾਲ ਮਸਿਹ, ਅਧਿਆਪਕਾ ਬਲਵਿੰਦਰ ਕੌਰ, ਅਧਿਆਪਕਾ ਸ਼ਰਨਜੀਤ ਕੌਰ ਅਤੇ ਸਟੈਨੋ ਅਮਨ ਗੁਪਤਾ ਮੌਜੂਦ ਸਨ।