ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਡਰੋਨ ਸ਼ੋਅ ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਡਰੋਨ ਸ਼ੋਅ
Publish Date: Fri, 25 Sep 2026 04:19 PM (IST)
Updated Date: Sat, 26 Sep 2026 04:00 AM (IST)
ਜੀਆਰਪੀ- ਡਰੋਨ ਰਾਹੀਂ ਆਕਾਸ਼ ਵਿੱਚ ਬਣੀਆਂ ਸ਼੍ਰੀ ਗੁਰੂ ਰਵਿਦਾਸ ਜੀ ਦੀਆਂ ਤਸਵੀਰਾਂ। ਕਮਲਜੀਤ ਸਿੰਘ ਫੁੱਲ, ਪੰਜਾਬੀ ਜਾਗਰਣ ਤਾਰਾਗੜ੍ਹ: ਪੰਜਾਬ ਸਰਕਾਰ ਵੱਲੋਂ ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਾਲ ਭਰ ਵੱਖ-ਵੱਖ ਧਾਰਮਿਕ ਅਤੇ ਸੱਭਿਆਚਾਰਕ ਸਮਾਗਮ ਕਰਵਾਏ ਜਾ ਰਹੇ ਹਨ। ਇਸੇ ਲੜੀ ਤਹਿਤ ਪੰਜਾਬ ਦੇ ਵੱਖ-ਵੱਖ ਵਿਧਾਨ ਸਭਾ ਹਲਕਿਆਂ ਵਿੱਚ ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਜੀਵਨ, ਸੰਦੇਸ਼ ਅਤੇ ਸਿੱਖਿਆਵਾਂ ਨੂੰ ਦਰਸਾਉਂਦੇ ਵਿਸ਼ੇਸ਼ ਡਰੋਨ ਸ਼ੋਅ ਕਰਵਾਏ ਜਾ ਰਹੇ ਹਨ। ਇਸੇ ਤਹਿਤ ਜ਼ਿਲ੍ਹਾ ਪਠਾਨਕੋਟ ਦੇ ਵਿਧਾਨ ਸਭਾ ਹਲਕਾ ਭੋਆ ਵਿੱਚ ਤਾਰਾਗੜ੍ਹ ਪੁਰਾਣਾ ਵਿਖੇ ਕਰਵਾਏ ਗਏ ਸ਼ਾਨਦਾਰ ਡਰੋਨ ਸ਼ੋਅ ਨੂੰ ਦੇਖਣ ਲਈ ਖੇਤਰ ਵਿੱਚੋਂ ਹਜ਼ਾਰਾਂ ਦੀ ਗਿਣਤੀ ਵਿੱਚ ਸੰਗਤ ਅਤੇ ਲੋਕ ਪਹੁੰਚੇ। ਡਰੋਨ ਸ਼ੋਅ ਦੀ ਸ਼ੁਰੂਆਤ ਮੌਕੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂ ਚੱਕ, ਏਡੀਸੀ ਅਰਸ਼ਦੀਪ ਸਿੰਘ ਅਤੇ ਜ਼ਿਲ੍ਹਾ ਪਰਿਸ਼ਦ ਚੇਅਰਮੈਨ ਗੁਰਪ੍ਰੀਤ ਕੌਰ ਸੈਣੀ, ਮੁੱਖ ਮਹਿਮਾਨ ਵਜੋਂ ਹਾਜ਼ਰ ਹੋਏ। ਇਸ ਮੌਕੇ ਡੇਰਾ ਸਵਾਮੀ ਜਗਤਗੀਰੀ ਪਠਾਨਕੋਟ ਤੋਂ ਸ਼੍ਰੀ ਸ਼੍ਰੀ 108 ਸਵਾਮੀ ਗੁਰਦੀਪ ਗਿਰੀ ਮਹਾਰਾਜ ਵੀ ਵਿਸ਼ੇਸ਼ ਤੌਰ ’ਤੇ ਪਹੁੰਚੇ ਅਤੇ ਸੰਗਤਾਂ ਨੂੰ ਆਸ਼ੀਰਵਾਦ ਦਿੱਤਾ। ਡਰੋਨ ਸ਼ੋਅ ਤੋਂ ਪਹਿਲਾਂ ਖੇਤਰ ਦੇ ਪ੍ਰਸਿੱਧ ਕੀਰਤਨ ਜਥਿਆਂ ਵੱਲੋਂ ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੀ ਪਵਿੱਤਰ ਬਾਣੀ ਦਾ ਕੀਰਤਨ ਕੀਤਾ ਗਿਆ। ਇਸ ਮੌਕੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਅਤੇ ਸ਼੍ਰੀ ਸ਼੍ਰੀ 108 ਸਵਾਮੀ ਗੁਰਦੀਪ ਗਿਰੀ ਮਹਾਰਾਜ ਵੱਲੋਂ ਕੀਰਤਨ ਜਥਿਆਂ ਅਤੇ ਪਹੁੰਚੇ ਸੰਤ ਸਮਾਜ ਦੇ ਵਿਸ਼ੇਸ਼ ਮਹਿਮਾਨਾਂ ਨੂੰ ਸਿਰੋਪਾ ਭੇਟ ਕਰਕੇ ਸਨਮਾਨਿਤ ਕੀਤਾ ਗਿਆ। ਇਸ ਉਪਰੰਤ ਆਕਾਸ਼ ਵਿੱਚ ਡਰੋਨਾਂ ਰਾਹੀਂ ਸ਼੍ਰੀ ਗੁਰੂ ਰਵਿਦਾਸ ਮਹਾਰਾਜ ਦੇ ਜੀਵਨ ਅਤੇ ਉਨ੍ਹਾਂ ਦੀਆਂ ਸਿੱਖਿਆਵਾਂ ’ਤੇ ਆਧਾਰਿਤ ਸ਼ਾਨਦਾਰ ਪ੍ਰਦਰਸ਼ਨ ਪੇਸ਼ ਕੀਤਾ ਗਿਆ। ਇਸ ਮੌਕੇ ਸੰਬੋਧਨ ਕਰਦਿਆਂ ਨਰੇਸ਼ ਸੈਣੀ ਨੇ ਪੰਜਾਬ ਸਰਕਾਰ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਸਰਕਾਰ ਵੱਲੋਂ ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਜਾ ਰਹੇ ਸਮਾਗਮ ਸ਼ਲਾਘਾਯੋਗ ਉਪਰਾਲਾ ਹੈ। ਇਸ ਮੌਕੇ ਏਡੀਸੀ ਅਰਸ਼ਦੀਪ ਸਿੰਘ, ਪੰਜਾਬ ਸਟੇਟ ਜਨਰਲ ਸਕੱਤਰ ਮਾਝਾ ਜੋਨ ਅਤੇ ਜ਼ਿਲ੍ਹਾ ਬੀਸੀ ਪ੍ਰਧਾਨ ਨਰੇਸ਼ ਸੈਣੀ, ਜ਼ਿਲ੍ਹਾ ਪਰਿਸ਼ਦ ਚੇਅਰਮੈਨ ਗੁਰਪ੍ਰੀਤ ਕੌਰ, ਚੇਅਰਮੈਨ ਸੋਹਨ ਲਾਲ ਪਟੋਆ, ਪਵਨ ਕੁਮਾਰ, ਪ੍ਰਧਾਨ ਕਿਸਾਨ ਵਿੰਗ ਬਲਵਿੰਦਰ ਸਿੰਘ ਬੰਟੀ, ਪ੍ਰਧਾਨ ਸੁਨੀਤਾ ਸੈਣੀ ਮਧੀਨਪੁਰ ਸਰਪੰਚ ਸੁਰਿੰਦਰ ਸ਼ਾਹ ਸਿਹੋੜਾ, ਵਾਈਸ ਚੇਅਰਮੈਨ ਰੀਤੂ ਮਨਹਾਸ, ਐੱਸਸੀ ਬਿੰਗ ਸੈਕਟਰੀ ਮਾਝਾ ਜੋਨ ਅਮਰਜੀਤ ਸਿੰਘ, ਠਾਕੁਰ ਬਲਵਾਨ ਸਿੰਘ, ਫੌਜੀ ਸਤੀਸ਼ ਕੁਮਾਰ ਬਿੱਟੂ, ਪ੍ਰਭਾਤ ਸਿੰਘ, ਜੋਗਿੰਦਰ ਸਿੰਘ, ਰਿਤੂ ਸੈਣੀ ਸਮੇਤ ਆਮ ਆਦਮੀ ਪਾਰਟੀ ਦੇ ਅਹੁਦੇਦਾਰ ਅਤੇ ਵੱਡੀ ਗਿਣਤੀ ਵਿੱਚ ਸੰਗਤ ਹਾਜ਼ਰ ਸੀ।