ਆਕਾਸ਼, ਗੁਰਦਾਸਪੁਰ : ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫਾਕ ਦੀ ਅਗਵਾਈ ਹੇਠ 'ਆਯੂਸ਼ਮਾਨ ਭਾਰਤ ਸਰਬੱਤ ਸਿਹਤ ਬੀਮਾ ਯੋਜਨਾ' ਤਹਿਤ ਯੋਗ ਲਾਭਪਾਤਰੀਆਂ ਦੇ ਈ-ਕਾਰਡ ਬਣਾਉਣ ਸਬੰਧੀ ਮੁਹਿੰਮ ਤੇਜ਼ੀ ਨਾਲ ਚੱਲ ਰਹੀ ਹੈ ਅਤੇ ਜ਼ਿਲ੍ਹੇ ਅੰਦਰ ਪਿੰਡ ਅਤੇ ਵਾਰਡ ਪੱਧਰ ਤੇ ਵਿਸ਼ੇਸ਼ ਕੈਂਪ ਲਾਏ ਜਾ ਰਹੇ ਹਨ ਤਾਂ ਜੋ ਲਾਭਪਾਤਰੀ ਇਸ ਸਕੀਮ ਦਾ ਲਾਭ ਪ੍ਰਰਾਪਤ ਕਰ ਸਕਣ।

ਜਾਣਕਾਰੀ ਦਿੰਦਿਆਂ ਡਾ. ਰੋਮੀ ਰਾਜਾ ਮਹਾਜਨ ਡਿਪਟੀ ਮੈਡੀਕਲ ਅਫਸਰ ਗੁਰਦਾਸਪੁਰ ਨੇ ਵਿਸ਼ੇਸ਼ ਕੈਂਪਾਂ ਤੋਂ ਇਲਾਵਾ 40 ਸੇਵਾ ਕੇਂਦਰਾਂ ਤੇ 288 ਕਾਮਨ ਸਰਵਿਸ ਸੈਂਟਰਾਂ ਤੇ ਜ਼ਿਲ੍ਹੇ ਦੀਆਂ ਮਾਰਕੀਟ ਕਮੇਟੀਆਂ ਗੁਰਦਾਸਪੁਰ, ਦੀਨਾਨਗਰ, ਧਾਰੀਵਾਲ, ਕਾਹਨੂੰਵਾਨ, ਕਲਾਨੋਰ, ਸ੍ਰੀ ਹਰਗੋਬਿੰਦਪੁਰ, ਕਾਦੀਆਂ, ਬਟਾਲਾ, ਡੇਰਾ ਬਾਬਾ ਨਾਨਕ ਅਤੇ ਫ਼ਤਿਹਗੜ੍ਹ ਚੂੜੀਆਂ ਵਿਖੇ ਕਾਰਡ ਬਣਾਏ ਜਾ ਰਹੇ ਹਨ। ਕਾਮਨ ਸਰਵਿਸ ਸੈਂਟਰ ਵਲੋਂ ਲਾਏ ਜਾਣ ਵਾਲੇ ਕੈਂਪਾਂ ਸਬੰਧੀ ਕੋਈ ਵੀ ਜਾਣਕਾਰੀ ਲੈਣ ਲਈ ਇੰਚਾਰਜ ਪ੍ਰਵੀਨ ਕੁਮਾਰ ਦੇ ਮੋਬਾਈਲ ਨੰਬਰ 78378-10909 'ਤੇ ਸੰਪਰਕ ਕੀਤਾ ਜਾ ਸਕਦਾ ਹੈ। ਉਨ੍ਹਾਂ ਦੱਸਿਆ ਕਿ ਬਹਿਰਾਮਪੁਰ ਵਿਖੇ ਲੋਕਾਂ ਨੂੰ ਕਾਰਡ ਬਣਾਉਣ ਦੇ ਮੰਤਵ ਨਾਲ ਜਾਗਰੂਕਤਾ ਅਭਿਆਨ ਚਲਾਇਆ ਗਿਆ ਤੇ ਲੋਕਾਂ ਨੂੰ ਜਲਦ ਕਾਰਡ ਬਣਾਉਣ ਲਈ ਪ੍ਰਰੇਰਿਤ ਕੀਤਾ। ਇਸ ਮੌਕੇ ਹੈਲਥ ਇੰਸਪੈਕਟਰ ਸੁਖਵਿੰਦਰ ਸਿੰਘ, ਜਗਰੂਪ ਸਿੰਘ ਤੇ ਇੰਦਰਜੀਤ ਸਿੰਘ ਵਲੋਂ ਪਿੰਡ ਵਾਸੀਆਂ ਨੂੰ ਕਿਹਾ ਕਿ ਉਹ ਆਪ ਤੇ ਆਪਣੇ ਪਰਿਵਾਰ ਦੇ ਸਿਹਤ ਬੀਮਾ ਕਾਰਡ ਜ਼ਰੂਰ ਬਣਾਉਣ। ਉਨ੍ਹਾਂ ਦੱਸਿਆ ਕਿ ਜਿਨ੍ਹਾਂ ਲਾਭਪਾਤਰੀਆਂ ਕੋਲ ਪਰਿਵਾਰਕ ਦਸਤਾਵੇਜ਼ ਨਹੀਂ ਹਨ, ਓਨਾਂ ਨੂੰ ਸੂਬਾ ਸਰਕਾਰ ਨੇ ਰਾਹਤ ਪ੍ਰਦਾਨ ਕਰਦਿਆਂ ਕਿਹਾ ਗਿਆ ਹੈ ਕਿ ਉਹ ਸਰਪੰਚ/ਨਗਰ ਕੌਂਸਲਰ ਵੱਲੋਂ ਤਸਦੀਕ ਕੀਤਾ ਹੋਇਆ ਪਰਿਵਾਰਕ ਘੋਸ਼ਣਾ ਪੱਤਰ ਕਾਮਨ ਸਰਵਿਸ ਸੈਂਟਰ, ਸੇਵਾ ਕੇਂਦਰਾਂ ਜਾਂ ਮਾਰਕੀਟ ਕਮੇਟੀਆਂ ਵਿਖੇ ਦੇਣਾ ਹੋਵੇਗਾ। ਉਨ੍ਹਾਂ ਕਿਹਾ ਕਿ ਇਸ ਲਈ ਫਾਰਮ ਵੈਬਸਾਈਟ 'ਤੇ ਉਪਲਬਧ ਹੈ। ਉਨ੍ਹਾਂ ਦੱਸਿਆ ਕਿ ਦੱਸਿਆ ਕਿ 'ਆਯੂਸ਼ਮਾਨ ਭਾਰਤ ਸਰਬੱਤ ਸਿਹਤ ਬੀਮਾ ਯੋਜਨਾ 'ਤਹਿਤ ਸਰਕਾਰ ਵਲੋਂ ਇਸ ਸਕੀਮ ਅਧੀਨ 828 ਸੂਚੀਬੱਧ ਹਸਪਤਾਲਾਂ (ਸਰਕਾਰੀ: 208, ਪ੍ਰਰਾਈਵੇਟ: 587 ਅਤੇ ਭਾਰਤ ਸਰਕਾਰ: 33) 'ਚ 1579 ਟ੍ਰੀਟਮੈਂਟ ਪੈਕੇਜਿਸ ਲਈ ਦੂਜੇ ਤੇ ਤੀਜੇ ਦਰਜੇ (ਮਲਟੀ ਸਪੈਸ਼ਲਿਸਟ ਹਸਪਤਾਲਾਂ 'ਚ ਮਿਲਣ ਵਾਲੀਆਂ ਇਲਾਜ ਸੇਵਾਵਾਂ) ਦੀਆਂ ਇਲਾਜ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ 'ਆਯੂਸ਼ਮਾਨ ਭਾਰਤ ਸਰਬੱਤ ਸਿਹਤ ਬੀਮਾ ਯੋਜਨਾ' ਤਹਿਤ ਕਾਰਡ ਧਾਰਕ ਜ਼ਿਲ੍ਹੇ ਦੇ 10 ਸਰਕਾਰੀ ਤੇ 21 ਪ੍ਰਰਾਈਵੇਟ ਇੰਪੈਨਲਡ ਹਸਪਤਾਲਾਂ 'ਚ ਆਪਣਾ 05 ਲੱਖ ਰੁਪਏ ਤਕ ਦਾ ਇਲਾਜ ਕਰਵਾ ਸਕਦੇ ਹਨ।

ਦੱਸਣਯੋਗ ਹੈ ਕਿ ਜ਼ਿਲ੍ਹੇ ਅੰਦਰ ਸਰਕਾਰੀ ਅਤੇ ਇੰਪੈਨਲਡ ਹਸਪਤਾਲਾਂ 'ਚ ਹਜ਼ਾਰਾਂ ਪੀੜਤ ਹੁਣ ਤਕ ਇਸ ਸਕੀਮ ਤਹਿਤ ਆਪਣੀ ਸਿਹਤ ਦਾ ਇਲਾਜ ਕਰਵਾ ਚੁੱਕੇ ਹਨ। ਉਨ੍ਹਾਂ ਦੱਸਿਆ ਕਿ ਜਿਵੇਂ ਇਸ ਸਕੀਮ ਤਹਿਤ ਇੰਪੈਨਲਡ ਅਬਰੋਲ ਮੌਡੀਕਲ ਸੈਂਟਰ 'ਚ ਕਰੀਬ 5 ਹਜ਼ਾਰ 9 ਪੀੜਤ ਇਲਾਜ ਕਰਵਾ ਚੁੱਕੇ ਹਨ, ਸੰਧੂ ਹਸਪਤਾਲ ਵਿਖੇ 825 ਪੀੜਤ, ਗੁਰੂ ਨਾਨਕ ਮਲਟੀਸਪੈਸ਼ਲਿਟੀ ਹਸਪਤਾਲ ਵਿਖੇ 749 ਪੀੜਤ ਆਪਣਾ ਇਲਾਜ ਕਰਵਾ ਚੁੱਕੇ ਹਨ ਅਤੇ ਇਸ ਤੋਂ ਇਲਾਵਾ ਸਿਵਲ ਹਸਪਤਾਲ ਗੁਰਦਾਸਪੁਰ ਵਿਖੇ 3 ਹਜ਼ਾਰ 656 ਮਰੀਜ਼, ਸਿਵਲ ਹਸਪਤਾਲ ਬਟਾਲਾ ਵਿਖੇ 1 ਹਜ਼ਾਰ 711 ਮਰੀਜ਼, ਸੀਐਚਸੀ ਕਲਾਨੋਰ ਵਿਖੇ 1 ਹਜ਼ਾਰ 263 ਮਰੀਜ. ਸੀ.ਐਚ.ਸੀ ਨੌਸ਼ਹਿਰਾ ਮੱਝਾ ਸਿੰਘ ਵਿਖੇ 1 ਹਜ਼ਾਰ 73, ਸੀ.ਐਚ.ਸੀ ਭਾਮ ਵਿਖੇ 828 ਮਰੀਜ਼, ਸੀਐਚਸੀ ਫਤਿਹਗੜ੍ਹ ਚੂੜੀਆਂ ਵਿਖੇ 723 ਮਰੀਜ਼ ਅਤੇ ਕਮਿਊਨਿਟੀ ਹੈਲਥ ਸੈਂਟਰ ਡੇਰਾ ਬਾਬਾ ਨਾਨਕ ਵਿਖੇ 652 ਮਰੀਜ਼ ਆਪਣਾ ਇਲਾਜ ਕਰਵਾ ਚੁੱਕੇ ਹਨ।