ਅਮਿਤ ਸ਼ਾਹ ਅਤੇ ਪੰਜਾਬ ਸਰਕਾਰ ਦਾ ਪੁਤਲਾ ਸਾੜਿਆ
ਅਮਿਤ ਸ਼ਾਹ ਅਤੇ ਪੰਜਾਬ ਸਰਕਾਰ ਦਾ ਪੁਤਲਾ ਸਾੜਿਆ
Publish Date: Sun, 15 Mar 2026 04:24 PM (IST)
Updated Date: Sun, 15 Mar 2026 04:27 PM (IST)
ਲਖਬੀਰ ਖੁੰਡਾ, ਪੰਜਾਬੀ ਜਾਗਰਣ ਧਾਰੀਵਾਲ: ਜ਼ੋਨ ਬੁਰਜ ਸਾਹਿਬ ਦੇ ਪ੍ਰਧਾਨ ਹਰਚਰਨ ਸਿੰਘ ਧਾਰੀਵਾਲ, ਸਕੱਤਰ ਸਤਨਾਮ ਸਿੰਘ ਖਾਨਮਲੱਕ ਨੇ ਪ੍ਰੈਸ ਨਾਲ ਗੱਲਬਾਤ ਕਰਦਿਆਂ ਦੱਸਿਆ ਕੇ ਕਿਸਾਨਾਂ ਮਜਦੂਰਾਂ ਦੀਆਂ ਮੰਗਾਂ ਦੀ ਅਣਦੇਖੀ ਕਰਨ, ਦੇਸ਼ ਵਿਰੋਧੀ ਫੈਸਲੇ ਕਰਨ ਅਤੇ ਕਿਸਾਨਾਂ ਮਜਦੂਰਾਂ ਦੇ ਸੰਘਰਸ਼ ਨੂੰ ਕੁਚਲਣ ਖ਼ਿਲਾਫ਼ ਰੋਸ ਵਜੋਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਪੁਤਲਾ ਫੂਕ ਵਿਰੋਧ ਪ੍ਰਦਰਸ਼ਨ ਕੀਤਾ। ਇਸ ਮੌਕੇ ਗੁਰਦਾਸਪੁਰ ਜ਼ੋਨ ਬੁਰਜ ਸਾਹਿਬ ਦੇ ਪਿੰਡਾਂ ਵਿੱਚੋ ਆਗੂ ਪ੍ਰਗਟ ਸਿੰਘ ਗੁਰਦੀਪ ਸਿੰਘ, ਕਸ਼ਮੀਰ ਸਿੰਘ, ਕਰਮਜੀਤ ਸਿੰਘ, ਬਲਵਿੰਦਰ ਕੌਰ, ਪਿੰਕੀ ਦੀ ਅਗਵਾਈ ਵਿਚ ਵੱਡੀ ਗਿਣਤੀ ਵਿਚ ਧਾਰੀਵਾਲ ਹਾਈਵੇਅ ਖੁੰਡਾ ਬਰਿੱਜ ਤੇ ਰੋਸ ਮਾਰਚ ਕਰਕੇ ਅਮਿਤ ਸ਼ਾਹ, ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਖਿਲਾਫ ਨਾਅਰੇਬਾਜੀ ਕਰਕੇ ਰੋਸ ਪ੍ਰਗਟ ਕੀਤਾ ਗਿਆ। ਆਗੂਆਂ ਨੇ ਕਿਹਾ ਕਿ ਜੇਕਰ 17 ਤਰੀਖ ਨੂੰ ਮੀਟਿੰਗ ਵਿਚ ਮੁੱਖ ਮੰਤਰੀ ਪੰਜਾਬ ਵੱਲੋਂ ਮੰਗਾਂ ਵੱਲ ਧਿਆਨ ਦਿੱਤਾ ਗਿਆ ਤਾਂ 19 ਤਰੀਕ ਤੋਂ ਵੱਡੇ ਸੰਘਰਸ਼ ਉਲੀਕੇ ਜਾਣਗੇ। ਇਸ ਮੌਕੇ ਜਸਪਾਲ ਸਿੰਘ, ਨਿਸ਼ਾਨ ਸਿੰਘ, ਮੰਗਲ ਸਿੰਘ, ਸੁੱਖਵਿੰਦਰ ਘੋਨੀ, ਰਜਵਿੰਦਰ ਹਾਜ਼ਰ ਸਨ।