ਸਿਹਤ ਜਾਗਰੂਕਤਾ ਦੇ ਪਸਾਰ ਲਈ ਯਤਨਾਂ ’ਚ ਤੇਜ਼ੀ ਲਿਆਂਦੀ ਜਾਵੇ : ਡਾ. ਤੇਜਿੰਦਰ ਕੌਰ ਸਿਹਤ ਜਾਗਰੂਕਤਾ ਦੇ ਪਸਾਰ ਲਈ ਯਤਨਾਂ ਵਿੱਚ ਤੇਜ਼ੀ ਲਿਆਂਦੀ ਜਾਵੇ: ਡਾ. ਤੇਜਿੰਦਰ ਕੌਰ
Publish Date: Wed, 30 Sep 2026 03:58 PM (IST)
Updated Date: Wed, 30 Sep 2026 04:00 PM (IST)
ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਗੁਰਦਾਸਪੁਰ: ਪੰਜਾਬ ਸਰਕਾਰ ਵੱਲੋਂ ਉਲੀਕੇ ਗਏ ਪ੍ਰੋਗਰਾਮ ਅਧੀਨ ਸਿਹਤ ਮੰਤਰੀ ਪੰਜਾਬ ਦੀਆਂ ਹਿਦਾਇਤਾਂ ਅਨੁਸਾਰ ਸਿਵਲ ਸਰਜਨ ਗੁਰਦਾਸਪੁਰ ਡਾ. ਮਹੇਸ਼ ਕੁਮਾਰ ਪ੍ਰਭਾਕਰ ਦੀ ਅਗਵਾਈ ਹੇਠ ਕੇਅਰ ਕੰਪੇਨੀਅਨ ਪ੍ਰੋਗਰਾਮ ਸਬੰਧੀ ਵਿਸ਼ੇਸ਼ ਮੀਟਿੰਗ ਪੀਪੀਈ ਯੂਨਿਟ ਗੁਰਦਾਸਪੁਰ ਅਤੇ ਅਰਬਨ ਕਮਿਊਨਿਟੀ ਹੈਲਥ ਸੈਂਟਰ ਗੁਰਦਾਸਪੁਰ ਵਿਖੇ ਕਰਵਾਈ ਗਈ। ਇਸ ਮੌਕੇ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾਕਟਰ ਤੇਜਿੰਦਰ ਕੌਰ ਵੱਲੋਂ ਸੀਸੀਪੀ ਸੈਸ਼ਨ ਦਾ ਨਿਰੀਖਣ ਕੀਤਾ ਗਿਆ ਅਤੇ ਮੌਜੂਦ ਸਟਾਫ਼ ਮੈਂਬਰਾਂ ਨੂੰ ਜ਼ਰੂਰੀ ਦਿਸ਼ਾ ਨਿਰਦੇਸ਼ ਦਿੱਤੇ ਗਏ। ਇਸ ਮੌਕੇ ਡਾਕਟਰ ਤੇਜਿੰਦਰ ਕੌਰ ਜੀ ਨੇ ਕਿਹਾ ਕਿ ਲੋਕਾਂ ਨੂੰ ਸਿਹਤ ਪ੍ਰਤੀ ਜਾਗਰੂਕ ਕਰਨ ਲਈ ਆਈਈਸੀ ਗਤੀਵਿਧੀਆਂ ’ਚ ਤੇਜੀ ਲਿਆਂਦੀ ਜਾਵੇ। ਚੰਗੀ ਸਿਹਤ ਦੇ ਨੁਕਤੇ ਲੋਕਾਂ ਨਾਲ ਸਾਂਝੇ ਕੀਤੇ ਜਾਣ। ਫੀਲਡ ਸਟਾਫ਼ ਵੱਲੋਂ ਸਮੂਹ ਨੈਸ਼ਨਲ ਪ੍ਰੋਗਰਾਮਾਂ ਲਈ ਬਣਦਾ ਸਹਿਯੋਗ ਕੀਤਾ ਜਾਵੇ। ਪ੍ਰੋਗਰਾਮ ਤਹਿਤ 18008899389 ਨੰਬਰ ਰਾਹੀਂ ਸਿਹਤ ਸਬੰਧੀ ਮੁਫ਼ਤ ਜਾਣਕਾਰੀ ਹਾਸਲ ਕੀਤੀ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਡਾਕਟਰ ਦੀ ਸਲਾਹ ਨਾਲ ਹੀ ਦਵਾਈ ਖਾਧੀ ਜਾਵੇ। ਚੰਗਾ ਖਾਣ-ਪੀਣ ਸਾਨੂੰ ਸਿਹਤਮੰਦ ਬਣਾ ਸਕਦਾ ਹੈ। ਪਾਣੀ ਉਬਾਲ ਕੇ ਠੰਡਾ ਕਰਕੇ ਜਾਂ ਕਲੋਰੀਨੇਸ਼ਨ ਕੀਤਾ ਪਾਣੀ ਹੀ ਪੀਤਾ ਜਾਵੇ। ਪ੍ਰੋਗਰਾਮ ਕੋਆਰਡੀਨੇਟਰ ਡਾਕਟਰ ਸਪਨਾ ਅਤੇ ਫੈਸਿਲਟੀ ਮੈਨੇਜਰ ਰਾਜਿੰਦਰ ਨੇ ਕਿਹਾ ਕਿ ਵਿਭਾਗ ਵੱਲੋਂ ਲੋਕਾਂ ਨੂੰ ਸਿਹਤਮੰਦ ਰਹਿਣ ਲਈ ਜਾਗਰੂਕ ਕੀਤਾ ਜਾ ਰਿਹਾ ਹੈ। ਇਸ ਮੌਕੇ ਡਾਕਟਰ ਯੋਗਿਤਾ, ਅਰਬਨ ਕਮਿਊਨਿਟੀ ਹੈਲਥ ਸੈਂਟਰ ਅਤੇ ਪੀਪੀਈ ਯੂਨਿਟ ਦਾ ਪੂਰਾ ਸਟਾਫ਼ ਮੌਜੂਦ ਸੀ।