ਇਤਿਹਾਸਿਕ ਕਸਬੇ ਕਲਾਨੌਰ 'ਚ ਚੋਣਾਂ ਦੀ ਧੂਮ : 6 ਪੰਚਾਇਤਾਂ ਦੀ ਕਿਸਮਤ ਦਾ ਫੈਸਲਾ ਕਰਨ ਲਈ ਮੈਦਾਨ 'ਚ ਉਤਰੇ ਉਮੀਦਵਾਰ
ਇਸ ਮੌਕੇ ਤੇ ਪੰਜਾਬ ਪੁਲਿਸ ਵੱਲੋਂ ਅਮਨ ਸ਼ਾਂਤੀ ਬਣਾਈ ਰੱਖਣ ਲਈ ਸਖਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ। ਇੱਥੇ ਦੱਸਣ ਯੋਗ ਹੈ ਮਾਨਯੋਗ ਹਾਈਕੋਰਟ ਵਿੱਚ ਪਟੀਸ਼ਨ ਦਾਇਰ ਕਰਨ ਉਪਰੰਤ ਮਾਨਯੋਗ ਅਦਾਲਤ ਦੇ ਆਦੇਸ਼ਾਂ ਤੇ ਕਲਾਨੌਰ ਦੀਆਂ 6 ਗ੍ਰਾਮ ਪੰਚਾਇਤਾਂ ਦੀ 13 ਸਾਲ ਬਾਅਦ ਸਰਪੰਚਾਂ ਪੰਚਾਂ ਦੀ ਚੋਣ ਕਰਵਾਈ ਜਾ ਰਹੀ ਹੈ।
Publish Date: Thu, 08 Jan 2026 11:11 AM (IST)
Updated Date: Thu, 08 Jan 2026 11:18 AM (IST)
ਮਹਿੰਦਰ ਸਿੰਘ ਅਰਲੀਭੰਨ, ਪੰਜਾਬੀ ਜਾਗਰਣ, ਕਲਾਨੌਰ : ਪੰਜਾਬ ਦੀ ਆਮਦਨ ਪੱਖੋਂ ਮੋਹਰੀ ਮੰਨੇ ਜਾਣ ਵਾਲੇ ਇਤਿਹਾਸਿਕ ਕਸਬਾ ਕਲਾਨੌਰ ਵਿੱਚ ਕਰਵਾਈਆਂ ਜਾ ਰਹੀਆਂ 6 ਗ੍ਰਾਮ ਪੰਚਾਇਤਾਂ ਦੀਆਂ ਚੋਣਾਂ ਦੇ ਸੰਬੰਧ ਵਿੱਚ ਸਰਪੰਚ ਅਤੇ ਪੰਚ ਦੀ ਚੋਣ ਲਈ ਨਾਮਜ਼ਦਗੀਆਂ ਭਰਨ ਦੇ ਆਖਰੀ ਦਿਨ ਵੀਰਵਾਰ ਨੂੰ ਤਹਿਸੀਲ ਕੰਪਲੈਕਸ ਕਲਾਨੌਰ ਵਿੱਚ ਸਰਪੰਚ ਅਤੇ ਪੰਚ ਦੀ ਚੋਣ ਲੜਨ ਵਾਲੇ ਉਮੀਦਵਾਰਾਂ ਵੱਲੋਂ ਕੜਾਕੇ ਦੀ ਠੰਢ ਵਿੱਚ ਆਪਣੇ ਨਾਮਜ਼ਦਗੀ ਪੱਤਰ ਦਾਖਲ ਕਰਵਾਉਣ ਲਈ ਪਹੁੰਚ ਰਹੇ ਹਨ।