
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਬਿਜਲੀ ਕਾਮਿਆਂ ਅਤੇ ਪੈਨਸ਼ਨਰਾਂ ਵਲੋਂ ਧਰਨਾ ਕੱਲ੍ਹ

ਸਰਬਜੀਤ ਚਾਹਲ, ਪੰਜਾਬੀ ਜਾਗਰਣ
ਗੁਰਦਾਸਪੁਰ: ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਤੇ ਸਾਂਝਾਂ ਮੁਲਾਜ਼ਮ ਮੰਚ ਦੀ ਤਾਲਮੇਲ ਕਮੇਟੀ ਵਲੋਂ ਮੁਲਾਜ਼ਮਾਂ ਮੰਗਾਂ ਨੂੰ ਲੈ ਕੇ 27 ਅਗਸਤ ਨੂੰ ਕੀਤੇ ਜਾ ਰਹੇ ਬੰਦ ਨੂੰ ਸਫਲ ਬਣਾਉਣ ਲਈ ਪਾਵਰਕਾਮ ਦੀਆਂ ਸਮੂਹ ਜਥੇਬੰਦੀਆਂ ਦੀ ਮੀਟਿੰਗ ਗੂਰੂ ਨਾਨਕ ਪਾਰਕ ਗੁਰਦਾਸਪੁਰ ਵਿਖੇ ਸਾਹਿਬ ਸਿੰਘ ਧਾਲੀਵਾਲ, ਜਸਪ੍ਰੀਤ ਸਿੰਘ, ਜਸਵਿੰਦਰ ਸਿੰਘ, ਬਲਵਿੰਦਰ ਉਦੀਪੁਰ ਜਸਵਿੰਦਰ ਸਿੰਘ ਗਿੱਲ, ਇੰਜ ਸੁਮਿਤ ਕੁਮਾਰ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਵਿੱਚ ਫ਼ੈਸਲਾ ਕੀਤਾ ਗਿਆ ਕਿ ਫੀਲਡ ਵਿੱਚ ਕੰਮ ਕਰਦੇ ਟੈਕਨੀਕਲ ਕਰਮਚਾਰੀ ਅਤੇ ਦਫਤਰਾਂ ਵਿਚ ਕੰਮ ਕਰਦੇ ਕਰਮਚਾਰੀ ਤੇ ਇੰਜੀਨੀਅਰ ਕੰਮ ਬੰਦ ਕਰਕੇ ਸਰਕਲ ਹੈੱਡ ਕੁਆਟਰ ਗੁਰਦਾਸਪੁਰ ਵਿਖੇ ਸਰਕਾਰ ਵਿਰੁੱਧ ਜ਼ੋਰਦਾਰ ਧਰਨਾ ਪ੍ਰਦਰਸ਼ਨ ਕਰਨਗੇ। ਜੁਆਇੰਟ ਫਰਮ ਦੇ ਆਗੂ ਸਾਥੀ ਰਵੇਲ ਸਿੰਘ ਸਹਾਏਪੁਰ ਨੇ ਦੱਸਿਆ ਹੈ ਕਿ ਪੰਜਾਬ ਦੀ ਸਰਕਾਰ ਮੁਲਾਜ਼ਮਾਂ ਦੀ ਦੋਖੀ ਸਰਕਾਰ ਹੈ। ਸਰਕਾਰ ਨੇ ਆਪਣੇ ਸਮੇਂ ਦੌਰਾਨ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਨਜ਼ਰਅੰਦਾਜ਼ ਕੀਤਾ ਹੈ ਜਿਸ ਕਾਰਨ ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਵਿੱਚ ਭਾਰੀ ਰੋਸ ਹੈ। ਉਨ੍ਹਾਂ ਦੱਸਿਆ ਕਿ ਸਰਕਲ ਦਫ਼ਤਰ ਧਰਨਾ ਦੇਣ ਉਪਰੰਤ ਡੀਸੀ ਦਫ਼ਤਰ ਤੱਕ ਮਾਰਚ ਕੀਤਾ ਜਾਵੇਗਾ। ਇਸ ਮੌਕੇ ਤਰਲੋਕ ਸਿੰਘ, ਅਮਨਦੀਪ ਸਿੰਘ ਧਾਲੀਵਾਲ, ਇੰਜੀ. ਮਲਕੀਤ ਸਿੰਘ ਢਿੱਲੋਂ ਜੇਈ, ਰਕੇਸ਼ ਕੁਮਾਰ, ਅਨਿਲ ਕੁਮਾਰ ਸ਼ਰਮਾ, ਲਖਵਿੰਦਰ ਸਿੰਘ ਟਾਂਡਾ, ਅਸ਼ੋਕ ਕੁਮਾਰ, ਸੁਖਦੇਵ ਰਾਜ, ਜਸਵੰਤ ਸਿੰਘ ਆਦਿ ਆਗੂ ਹਾਜ਼ਰ ਸਨ।