ਮਹਿੰਦਰ ਸਿੰਘ ਅਰਲੀਭੰਨ, ਕਲਾਨੌਰ : ਪਾਵਰਕਾਮ ਦੀ ਸਬ ਡਵੀਜ਼ਨ ਕਲਾਨੌਰ 'ਚ ਵੱਖ-ਵੱਖ ਜਥੇਬੰਦੀਆਂ ਆਪਣੀਆਂ ਹੱਕੀ ਮੰਗਾਂ ਲਈ ਲੜੀਵਾਰ ਕੀਤੀ ਜਾ ਰਹੀ ਹੜਤਾਲ ਵੀਰਵਾਰ ਨੂੰ 11ਵੇਂ ਦਿਨ ਵਿਚ ਸ਼ਾਮਲ ਹੋ ਗਈ। ਇਸ ਮੌਕੇ ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ਤੇ ਮੁਲਾਜ਼ਮਾਂ ਵੱਲੋਂ ਪਾਵਰਕਾਮ ਮੈਨੇਜਮੈਂਟ ਤੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ । ਇਸ ਮੌਕੇ ਲਗਾਤਾਰ ਹੜਤਾਲ 'ਚ ਸ਼ਮੂਲੀਅਤ ਕਰ ਰਹੇ ਪਾਵਰਕਾਮ ਯੂਨੀਅਨ ਦੇ ਬੁਲਾਰੇ ਮੇਜਰ ਸਿੰਘ ਮੂਲਿਆਂਵਾਲ, ਬਲਜੀਤ ਸਿੰਘ ਕਾਹਲੋਂ, ਅਮਰੀਕ ਸਿੰਘ ਕਾਹਲੋਂ, ਕੁਲਦੀਪ ਸਿੰਘ, ਗੁਰਦੀਪ ਸਿੰਘ ਅੌਜਲਾ, ਮੁਖਵਿੰਦਰ ਸਿੰਘ ਖਾਲਸਾ ਆਦਿ ਨੇ ਸੰਬੋਧਨ ਕਰਦਿਆਂ ਹੋਇਆਂ ਕਿਹਾ ਕਿ ਪਾਵਰਕਾਮ ਦੇ ਮੁਲਾਜ਼ਮਾਂ ਦੀਆਂ ਹੱਕੀ ਮੰਗਾਂ ਪਾਵਰਕਾਮ ਮੈਨੇਜਮੈਂਟ ਤੇ ਪੰਜਾਬ ਸਰਕਾਰ ਵੱਲੋਂ ਪਿਛਲੇ ਲੰਮੇ ਸਮੇਂ ਤੋਂ ਲਾਗੂ ਨਹੀਂ ਕੀਤੀਆਂ ਜਾ ਰਹੀਆਂ। ਬੁਲਾਰਿਆਂ ਨੇ ਦੱਸਿਆ ਕਿ ਪਾਵਰਕਾਮ ਦੀਆਂ ਸਮੂਹ ਜਥੇਬੰਦੀਆਂ ਦੇ ਸੱਦੇ 'ਤੇ ਪਿਛਲੇ 11 ਦਿਨਾਂ ਤੋਂ ਲਗਾਤਾਰ ਹੜਤਾਲਾਂ ਕੀਤੀਆਂ ਜਾ ਰਹੀਆਂ ਹਨ ਪਰ ਅਫਸੋਸ ਕੇ ਪਾਵਰ ਮੈਨੇਜਮੈਂਟ ਦੇ ਕੰਨ 'ਤੇ ਜੂੰ ਨਹੀਂ ਸਰਕ ਰਹੀ। ਇਸ ਮੌਕੇ ਜਥੇਬੰਦੀਆਂ ਦੇ ਆਗੂਆਂ ਨੇ ਕਿਹਾ ਕਿ ਜਦੋਂ ਤਕ ਮੈਨੇਜਮੈਂਟ ਵੱਲੋਂ ਉਨਾਂ੍ਹ ਦੀਆਂ ਮੰਗਾਂ ਪ੍ਰਵਾਨ ਨਹੀਂ ਕੀਤੇ ਜਾਂਦੀਆਂ ਹੜਤਾਲ ਲਗਾਤਾਰ ਜਾਰੀ ਰਹੇਗੀ ਅਤੇ ਸਰਕਾਰ ਤੇ ਮੈਨੇਜਮੈਂਟ ਖਿਲਾਫ਼ ਰੋਸ ਪ੍ਰਦਰਸ਼ਨ ਕੀਤੇ ਜਾਣਗੇ। ਇਸ ਮੌਕੇ ਡਿਵੀਜ਼ਨ ਮੀਤ ਪ੍ਰਧਾਨ ਬਲਵਿੰਦਰ ਸਿੰਘ ਭੋਲਾ, ਗੁਰਬਿੰਦਰ ਸਿੰਘ, ਗੁਰਸੇਵਕ ਸਿੰਘ, ਜਤਿੰਦਰ ਸਿੰਘ, ਰਵੀ ਕੁਮਾਰ ਜੇ ਈ.ਕੁਲਦੀਪ ਸਿੰਘ ਜੇ ਈ, ਕਸ਼ਮੀਰ ਸਿੰਘ, ਮਾਨਵ ਸਿੰਘ, ਰਵਿੰਦਰ ਸਿੰਘ, ਮਨਦੀਪ ਸਿੰਘ, ਸੁਖਜਿੰਦਰ ਸਿੰਘ, ਜਗਜੀਤ ਸਿੰਘ, ਪਰਸੋਤਮ ਸਿੰਘ, ਜਸਵਿੰਦਰ ਸਿੰਘ ਆਦਿ ਹਾਜ਼ਰ।