ਬਲਾਕ ਡੇਰਾ ਬਾਬਾ ਨਾਨਕ ਅਤੇ ਕਲਾਨੌਰ ਦੇ ਮੁਲਾਜ਼ਮਾਂ ਵੱਲੋਂ ਵਿਧਾਇਕ ਰੰਧਾਵਾ ਦਾ ਧੰਨਵਾਦ ਬਲਾਕ ਡੇਰਾ ਬਾਬਾ ਨਾਨਕ ਅਤੇ ਕਲਾਨੌਰ ਦੇ ਮੁਲਾਜ਼ਮਾਂ ਵੱਲੋਂ ਵਿਧਾਇਕ ਰੰਧਾਵਾ ਦਾ ਧੰਨਵਾਦ
Publish Date: Tue, 29 Sep 2026 03:50 PM (IST)
Updated Date: Tue, 29 Sep 2026 03:51 PM (IST)
ਸਤਪਾਲ ਜ਼ਖਮੀ, ਪੰਜਾਬੀ ਜਾਗਰਣ, ਡੇਰਾ ਬਾਬਾ ਨਾਨਕ : ਅੱਜ ਬਲਾਕ ਡੇਰਾ ਬਾਬਾ ਨਾਨਕ ਅਤੇ ਬਲਾਕ ਕਲਾਨੌਰ ਦੇ ਮੁਲਾਜ਼ਮਾਂ ਵੱਲੋਂ ਪੰਚਾਇਤ ਸਕੱਤਰਾਂ ਅਤੇ ਗਰਾਮ ਸੇਵਕਾਂ ਦੇ ਕਾਡਰਾਂ ਦਾ ਏਕੀਕਰਨ ਕਰਕੇ ਇੱਕ ਸਾਂਝਾ ਕੇਡਰ ਪੰਚਾਇਤ ਵਿਕਾਸ ਸਕੱਤਰ ਬਣਾਏ ਜਾਣ ’ਤੇ ਵਿਧਾਇਕ ਗੁਰਦੀਪ ਰੰਧਾਵਾ ਦੇ ਗ੍ਰਹਿ ਵਿਖੇ ਪਹੁੰਚਣ ਉਪਰੰਤ ਉਨ੍ਹਾਂ ਦਾ ਬੁੱਕੇ ਦੇ ਕੇ ਅਤੇ ਮੂੰਹ ਮਿੱਠਾ ਕਰਵਾ ਕੇ ਨਿੱਘਾ ਸਵਾਗਤ ਕਰਨ ਦੇ ਨਾਲ-ਨਾਲ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ ਗਿਆ। ਇਸ ਮੌਕੇ ਜਾਣਕਾਰੀ ਦਿੰਦਿਆਂ ਬਲਾਕ ਡੇਰਾ ਬਾਬਾ ਨਾਨਕ ਅਤੇ ਬਲਾਕ ਕਲਾਨੌਰ ਦੇ ਬੀਡੀਪੀਓ ਸੁਰਜੀਤ ਸਿੰਘ ਬਰਾੜ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਇੱਕ ਇਤਿਹਾਸਿਕ ਫੈਸਲਾ ਲੈਂਦਿਆਂ ਪੰਚਾਇਤ ਸਕੱਤਰਾਂ ਅਤੇ ਗ੍ਰਾਮ ਸੇਵਕਾਂ ਦੇ ਕਾਡਰਾਂ ਦਾ ਏਕੀਕਰਨ ਕਰਕੇ ਪੰਚਾਇਤ ਵਿਕਾਸ ਸਕੱਤਰ ਬਣਾ ਕੇ ਸ਼ਲਾਘਾਯੋਗ ਕੰਮ ਕੀਤਾ ਹੈ। ਇਸ ਨਾਲ ਜਿਥੇ ਪਹਿਲਾਂ ਇਨ੍ਹਾਂ ਮੁਲਾਜ਼ਮਾਂ ਨੂੰ ਤਨਖਾਹਾਂ ਬਲਾਕ ਸੰਮਤੀਆਂ ਵਿੱਚੋਂ ਮਿਲਦੀਆਂ ਸਨ, ਉਥੇ ਹੁਣ ਸਰਕਾਰ ਵੱਲੋਂ ਇਹਨਾਂ ਨੂੰ ਤਨਖਾਹਾ ਸਰਕਾਰੀ ਖਜ਼ਾਨੇ ਵਿੱਚੋਂ ਦਿੱਤੀਆਂ ਜਾਣਗੀਆਂ, ਜਿਸ ਨਾਲ ਪ੍ਰਸ਼ਾਸਨਕ ਢਾਂਚੇ ’ਚ ਸੁਧਾਰ ਹੋਵੇਗਾ ਅਤੇ ਮੁਲਾਜ਼ਮਾਂ ਲਈ ਹੋਰ ਤਰੱਕੀ ਦੇ ਰਸਤੇ ਖੁੱਲਣਗੇ। ਇਸ ਮੌਕੇ ਵਿਧਾਇਕ ਗੁਰਦੀਪ ਸਿੰਘ ਰੰਧਾਵਾ ਨੇ ਕਿਹਾ ਕਿ ਪੰਚਾਇਤ ਸਕੱਤਰ ਅਤੇ ਗ੍ਰਾਮ ਸੇਵਕਾਂ ਦੀ ਕਈ ਚਿਰਾਂ ਤੋਂ ਲਟਕਦੀ ਆ ਰਹੀ ਮੰਗ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਏਕੀਕਰਨ ਕਰਕੇ ਸੂਬੇ ਦੇ ਮੁਲਾਜ਼ਮਾਂ ਨੂੰ ਇੱਕ ਵੱਡਾ ਤੋਹਫਾ ਦਿੱਤਾ ਹੈ। ਇਸ ਮੌਕੇ ਬੀਡੀਪੀਓ ਸੁਰਜੀਤ ਸਿੰਘ ਬਰਾੜ,ਐੱਸਈਪੀਓ ਸ਼ੰਮੀ ਕਪੂਰ, ਮਨਜਿੰਦਰ ਸਿੰਘ ਬੱਲ ਜ਼ਿਲ੍ਹਾ ਪ੍ਰਧਾਨ, ਜਸਪਾਲ ਸਿੰਘ, ਨਰਿੰਦਰ ਸਿੰਘ, ਜਸਵਿੰਦਰ ਸਿੰਘ, ਰਮਨ ਕੁਮਾਰ ,ਅੰਮ੍ਰਿਤਪਾਲ, ਰੋਸ਼ਨ ਲਾਲ, ਸਾਹਿਬ ਗਿੱਲ, ਜਗਤਾਰ ਸਿੰਘ ਆਦਿ ਹਾਜ਼ਰ ਸਨ।