- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
21 ਤੇ 22 ਅਕਤੂਬਰ ਨੂੰ ਸਮੂਹਿਕ ਛੁੱਟੀ ਲੈ ਕੇ ਮੁਲਾਜ਼ਮ ਕਰਨਗੇ ਮਹਾ ਹੜਤਾਲ

ਸੁਖਦੇਵ ਸਿੰਘ, ਪੰਜਾਬੀ ਜਾਗਰਣ, ਬਟਾਲਾ : ਪੰਜਾਬ ਸਟੇਟ ਮਨਿਸਟਰੀਅਲ ਸਟਾਫ ਯੂਨੀਅਨ ਗੁਰਦਾਸਪੁਰ ਦੇ ਜ਼ਿਲ੍ਹਾ ਜਨਰਲ ਸਕੱਤਰ ਗੁਰਜੀਤ ਸਿੰਘ ਰੰਧਾਵਾ ਨੇ ਪ੍ਰੈੱਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਦੀਆਂ ਲੰਮੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਮੰਗਾਂ ਨੂੰ ਸਰਕਾਰ ਵੱਲੋਂ ਅਣਗੌਲਿਆਂ ਕੀਤਾ ਜਾ ਰਿਹਾ ਹੈ। ਇਨ੍ਹਾਂ ਹੱਕੀ ਮੰਗਾਂ ਦੀ ਪੂਰਤੀ ਨਾ ਹੋਣ ਦੇ ਰੋਸ ਵਜੋਂ ਪੀਐੱਸਐੱਮਐੱਸਯੂ, ਸਾਂਝਾ ਮੁਲਾਜ਼ਮ ਮੰਚ ਅਤੇ ਮੁਲਾਜ਼ਮ ਤੇ ਪੈਨਸ਼ਨਰ ਸਾਂਝਾ ਫਰੰਟ ਦੀ ਸਾਂਝੀ ਤਾਲਮੇਲ ਕਮੇਟੀ ਵੱਲੋਂ 21 ਅਤੇ 22 ਅਕਤੂਬਰ ਨੂੰ ਹਰ ਵਿਭਾਗ ਦੇ ਸਾਥੀ ਸਮੂਹਿਕ ਛੁੱਟੀ ਲੈਕੇ ਮਹਾਂ ਹੜਤਾਲ਼ ਕਰਨਗੇ ਅਤੇ ਜ਼ਿਲਾ ਪੱਧਰੀ ਰੋਸ ਰੈਲੀਆਂ ਕੀਤੀਆਂ ਜਾਣਗੀਆਂ । ਰੰਧਾਵਾ ਨੇ ਦੱਸਿਆ ਕਿ ਸਰਕਾਰ ਮੁਲਾਜ਼ਮਾਂ ਦੀਆਂ ਮੁੱਖ ਮੰਗਾਂ ਨੂੰ ਜਲਦ ਪੂਰਾ ਕਰੇ। ਉਕਤ ਆਗੂ ਨੇ ਚੇਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਜਲਦ ਇਨ੍ਹਾਂ ਮੰਗਾਂ ਦਾ ਹੱਲ ਨਾ ਕੀਤਾ ਤਾਂ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ, ਜਿਸ ਦੀ ਪੂਰੀ ਜ਼ਿੰਮੇਵਾਰੀ ਪ੍ਰਸ਼ਾਸਨ ਅਤੇ ਸਰਕਾਰ ਦੀ ਹੋਵੇਗੀ।