ਈਦ ਦੇ ਪਵਿੱਤਰ ਦਿਹਾੜੇ ’ਤੇ ਵਾਤਾਵਰਣ ਪ੍ਰੇਮੀ ਨੇ ਫਲਦਾਰ ਬੂਟੇ ਵੰਡੇ
ਈਦ ਦੇ ਪਵਿੱਤਰ ਦਿਹਾੜੇ ‘ਤੇ ਵਾਤਾਵਰਣ ਪ੍ਰੇਮੀ ਨੇ ਫਲਦਾਰ ਬੂਟੇ ਵੰਡੇ
Publish Date: Sat, 21 Mar 2026 03:28 PM (IST)
Updated Date: Sun, 22 Mar 2026 04:01 AM (IST)
ਸੁਖਦੇਵ ਸਿੰਘ ਖੁਸ਼ੀਪੁਰ, ਪੰਜਾਬੀ ਜਾਗਰਣ ਦੋਰਾਂਗਲਾ: ਈਦ ਦੇ ਪਵਿੱਤਰ ਦਿਹਾੜੇ ਮੌਕੇ ਵਾਤਾਵਰਣ ਪ੍ਰੇਮੀ ਅਤੇ ਸਮਾਜ ਸੇਵੀ ਵੈਦ ਐੱਸ ਯੂਸਫ਼ ਵੱਲੋਂ ਫਲਦਾਰ ਬੂਟੇ ਵੰਡ ਕੇ ਸਮੂਹ ਮੁਸਲਿਮ ਭਾਈਚਾਰੇ ਨੂੰ ਈਦ ਦੀ ਵਧਾਈ ਦਿੱਤੀ ਗਈ। ਇਸ ਮੌਕੇ ਉਨ੍ਹਾਂ ਗੱਲਬਾਤ ਕਰਦਿਆਂ ਕਿਹਾ ਕਿ ਸਾਨੂੰ ਸਭ ਨੂੰ ਰਲ ਮਿਲ ਕੇ ਤਿਉਹਾਰ ਮਨਾਉਣੇ ਚਾਹੀਦੇ ਹਨ ਅਤੇ ਆਪਸੀ ਭਾਈਚਾਰਕ ਸਾਂਝ ਬਣਾ ਕੇ ਰੱਖਣੀ ਚਾਹੀਦੀ ਹੈ। ਉਨ੍ਹਾਂ ਭਰੋਸਾ ਪ੍ਰਗਟਾਇਆ ਕਿ ਆਪਸੀ ਏਕਤਾ ਅਤੇ ਸਾਂਝੀਵਾਲਤਾ ਨਾਲ ਹੀ ਇੱਕ ਸੂਖ਼ਮ ਅਤੇ ਖ਼ੁਸ਼ਹਾਲ ਸਮਾਜ ਦੀ ਸਿਰਜਣਾ ਕੀਤੀ ਜਾ ਸਕਦੀ ਹੈ। ਵੈਦ ਐੱਸ ਯੂਸਫ਼ ਨੇ ਇਹ ਵੀ ਕਿਹਾ ਕਿ ਆਓ ਸਾਰੇ ਰਲ ਕੇ ਪ੍ਰਾਰਥਨਾ ਕਰੀਏ ਕਿ ਜਿਨ੍ਹਾਂ ਦੇਸ਼ਾਂ ਵਿੱਚ ਜੰਗ ਲੱਗੀ ਹੋਈ ਹੈ, ਉੱਥੇ ਜਲਦੀ ਹੀ ਸ਼ਾਂਤੀ ਹੋਵੇ। ਉਨ੍ਹਾਂ ਕਿਹਾ ਕਿ ਤਿਉਹਾਰਾਂ ਦਾ ਅਸਲ ਸੁਨੇਹਾ ਮੁਹੱਬਤ, ਭਾਈਚਾਰਾ ਅਤੇ ਸ਼ਾਂਤੀ ਹੈ, ਜਿਸ ਨੂੰ ਅਪਣਾ ਕੇ ਅਸੀਂ ਸਾਰੀ ਮਾਨਵਤਾ ਦੀ ਭਲਾਈ ਲਈ ਯੋਗਦਾਨ ਪਾ ਸਕਦੇ ਹਾਂ।