ਲੇਖ ਲਿਖਣ ਤੇ ਕੁਇਜ਼ ਮੁਕਾਬਲੇ ਕਰਵਾਏ ਪੀਐੱਮ ਸ਼੍ਰੀ ਸਕੂਲ ਵਿਖੇ ਸਵੀਪ ਤਹਿਤ ਲੇਖ ਲਿਖਣ ਅਤੇ ਕੁਇਜ਼ ਮੁਕਾਬਲੇ ਕਰਵਾਏ
Publish Date: Tue, 17 Nov 2026 05:46 PM (IST)
Updated Date: Tue, 17 Nov 2026 05:48 PM (IST)
ਕਸ਼ਮੀਰ ਸਿੰਘ ਸੰਧੂ\ਤਾਰਿਕ ਅਹਿਮਦ, ਪੰਜਾਬੀ ਜਾਗਰਣ ਕਾਦੀਆਂ : ਭਾਰਤ ਦੇ ਚੋਣ ਕਮਿਸ਼ਨ ਵੱਲੋਂ ਚਲਾਈ ਜਾ ਰਹੀ ਸਵੀਪ ਮੁਹਿੰਮ ਤਹਿਤ ਮੰਗਲਵਾਰ ਨੂੰ ਪੀਐੱਮ ਸ਼੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਾਦੀਆਂ ਵਿਖੇ ਵਿਧਾਨ ਸਭਾ ਹਲਕਾ 06 ਕਾਦੀਆਂ ਦੇ ਸਕੂਲਾਂ ਅਤੇ ਕਾਲਜਾਂ ਦੇ ਵਿਦਿਆਰਥੀਆਂ ਦੇ ਲੇਖ ਲਿਖਣ ਅਤੇ ਕੁਇਜ਼ ਮੁਕਾਬਲੇ ਪ੍ਰਿੰਸੀਪਲ ਡਾ. ਸੁਨੀਤਾ ਕੌਸ਼ਲ (ਸਟੇਟ ਐਵਾਰਡੀ) ਦੀ ਯੋਗ ਅਗਵਾਈ ਹੇਠ ਕਰਵਾਏ ਗਏ, ਜਿਸ ’ਚ ਹਲਕਾ ਕਾਦੀਆਂ ਦੇ ਵੱਖ-ਵੱਖ ਸੰਸਥਾਵਾਂ ਦੇ ਵਿਦਿਆਰਥੀਆਂ ਨੇ ਭਾਗ ਲੈਂਦਿਆਂ ਆਪਣੀ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਮੁਕਾਬਲਿਆਂ ਵਿੱਚ ਜੇਤੂ ਰਹੇ ਵਿਦਿਆਰਥੀਆਂ ਨੂੰ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ। ਇਨ੍ਹਾਂ ਮੁਕਾਬਲਿਆਂ ਵਿੱਚੋਂ ਚੁਣੇ ਗਏ ਵਿਦਿਆਰਥੀ ਭਲਕੇ18 ਨਵੰਬਰ ਨੂੰ ਦੀਨਾਨਗਰ ਵਿਖੇ ਐੱਸਐੱਸਐੱਮ ਕਾਲਜ ਵਿੱਚ ਹੋਣ ਵਾਲੇ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਵਿੱਚ ਕਾਦੀਆਂ ਹਲਕੇ ਦੀ ਨੁਮਾਇੰਦਗੀ ਕਰਨਗੇ। ਇਨ੍ਹਾਂ ਮੁਕਾਬਲਿਆਂ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਨ ਵਿੱਚ ਪ੍ਰਦੀਪ ਕੁਮਾਰ, ਅਭਿਨਾਸ਼ ਕੁਮਾਰ, ਨੀਰੂ ਭੰਡਾਰੀ, ਗੁਰਟੇਕ ਸਿੰਘ ਅਤੇ ਅਮਨਦੀਪ ਸਿੰਘ ਨੇ ਅਹਿਮ ਭੂਮਿਕਾ ਨਿਭਾਈ। ਸਮੂਹ ਅਧਿਆਪਕਾਂ ਨੇ ਮੁਕਾਬਲਿਆਂ ਦਾ ਸੰਚਾਲਨ ਪ੍ਰਭਾਵਸ਼ਾਲੀ ਢੰਗ ਨਾਲ ਕੀਤਾ। ਪ੍ਰਿੰਸੀਪਲ ਡਾ. ਸੁਨੀਤਾ ਕੌਸ਼ਲ ਨੇ ਸਕੂਲਾਂ ਅਤੇ ਕਾਲਜਾਂ ਤੋਂ ਪਹੁੰਚੇ ਵਿਦਿਆਰਥੀਆਂ, ਅਧਿਆਪਕਾਂ ਅਤੇ ਨੋਡਲ ਇੰਚਾਰਜਾਂ ਦਾ ਧੰਨਵਾਦ ਕੀਤਾ।