- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਕਾਂਗਰਸ ਪਾਰਟੀ ਦੀ ਮਜ਼ਬੂਤੀ ਵਿੱਚ ਹਰ ਸਮਰਪਿਤ ਵਰਕਰ ਦੀ ਅਹਿਮ ਭੂਮਿਕਾ ਹੈ : ਗੌਤਮ ਸੇਠ ਗੁੱਡੂ

ਸ਼ਾਮ ਤਿਵਾੜੀ, ਪੰਜਾਬੀ ਜਾਗਰਣ, ਬਟਾਲਾ: ਹਲਕਾ ਬਟਾਲਾ ਤੋਂ ਸੀਨੀਅਰ ਨੇਤਾ ਅਤੇ ਜ਼ਿਲਾ ਕਾਂਗਰਸ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਗੌਤਮ ਸੇਠ ਗੁੱਡੂ ਨੇ ਇੰਦਰਾ ਭਵਨ ਵਿਖੇ ਪੰਜਾਬ ਕਾਂਗਰਸ ਦੇ ਇੰਚਾਰਜ ਸਚਿਨ ਪਾਇਲਟ ਅਤੇ ਪਾਰਟੀ ਦੇ ਹੋਰ ਸੀਨੀਅਰ ਗੂਆਂ ਤੇ ਅਹੁਦੇਦਾਰਾਂ ਨਾਲ ਮੁਲਾਕਾਤ ਕੀਤੀ। ਇਸ ਮੌਕੇ ਪੰਜਾਬ ਦੀ ਮੌਜੂਦਾ ਰਾਜਨੀਤਿਕ ਸਥਿਤੀ, 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਅਤੇ ਕਾਂਗਰਸ ਪਾਰਟੀ ਨੂੰ ਜ਼ਮੀਨੀ ਪੱਧਰ ’ਤੇ ਹੋਰ ਮਜ਼ਬੂਤ ਕਰਨ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ। ਮੁਲਾਕਾਤ ਦੌਰਾਨ ਪਾਰਟੀ ਦੇ ਜਥੇਬੰਦਕ ਢਾਂਚੇ ਨੂੰ ਮਜ਼ਬੂਤ ਕਰਨ, ਵਰਕਰਾਂ ਨੂੰ ਬਣਦਾ ਮਾਣ-ਸਤਿਕਾਰ ਦੇਣ, ਨੌਜਵਾਨਾਂ ਨੂੰ ਪਾਰਟੀ ਨਾਲ ਜੋੜਨ ਅਤੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ’ਤੇ ਉਠਾਉਣ ਵਰਗੇ ਮੁੱਦਿਆਂ ’ਤੇ ਚਰਚਾ ਹੋਈ। ਇਸ ਦੇ ਨਾਲ ਹੀ ਪਾਰਟੀ ਦੀਆਂ ਨੀਤੀਆਂ ਅਤੇ ਵਿਚਾਰਧਾਰਾ ਨੂੰ ਆਮ ਲੋਕਾਂ ਤੱਕ ਪਹੁੰਚਾਉਣ ਅਤੇ ਪਿੰਡਾਂ ਤੋਂ ਲੈ ਕੇ ਸ਼ਹਿਰਾਂ ਤੱਕ ਜਥੇਬੰਦਕ ਪਕੜ ਮਜ਼ਬੂਤ ਕਰਨ ’ਤੇ ਵੀ ਜ਼ੋਰ ਦਿੱਤਾ ਗਿਆ।