- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਐਕਸਾਈਜ਼ ਵਿਭਾਗ ਨੇ ਕਾਰ ਚੋਂ 29 ਪੇਟੀਆਂ ਸ਼ਰਾਬ ਕੀਤੀ ਬਰਾਮਦ

ਸੁਖਦੇਵ ਸਿੰਘ/ਸ਼ਾਮ ਤਿਵਾੜੀ, ਪੰਜਾਬੀ ਜਾਗਰਣ, ਬਟਾਲਾ : ਬੀਤੀ ਦੇਰ ਰਾਤ ਐਕਸਾਈਜ ਵਿਭਾਗ ਤੇ ਬਟਾਲਾ ਪੁਲਿਸ ਵੱਲੋਂ ਸਾਂਝੀ ਕਾਰਵਾਈ ਦੌਰਾਨ ਇੱਕ ਕਾਰ ਚੋਂ 29 ਪੇਟੀਆਂ ਸ਼ਰਾਬ ਬਰਾਮਦ ਕੀਤੀਆਂ ਹਨ। ਪੁਲਿਸ ਨੇ ਕਾਰ ਨੂੰ ਕਬਜ਼ੇ ’ਚ ਲੈ ਕੇ ਕਾਨੂੰਨੀ ਕਾਰਵਾਈ ਕਰ ਦਿੱਤੀ ਹੈ। ਥਾਣਾ ਸਿਟੀ ਦੇ ਐੱਸਐੱਚਓ ਗੁਰਇਕਬਾਲ ਸਿੰਘ ਅਤੇ ਐਕਸਾਈਜ਼ ਵਿਭਾਗ ਦੇ ਇੰਸਪੈਕਟਰ ਦੀਪਕ ਕੁਮਾਰ ਨੇ ਸਾਂਝੇ ਤੌਰ ’ਤੇ ਦੱਸਿਆ ਕਿ ਗੁਪਤ ਸੂਚਨਾ ਮਿਲਣ ’ਤੇ ਬੈਂਕ ਕਲੋਨੀ ਹੰਸਲੀ ਨਾਲੇ ਦੇ ਨੇੜੇ ਇੱਕ ਕਾਰਨ ਉਹ ਰੋਕ ਕੇ ਜਦ ਉਸ ਦੀ ਤਲਾਸ਼ੀ ਲਈ ਤਾਂ ਉਸ ਵਿੱਚੋਂ ਨਜਾਇਜ਼ ਸ਼ਰਾਬ ਦੀਆਂ ਪੇਟੀਆਂ ਬਰਾਮਦ ਹੋਈਆਂ ਹਨ। ਜਦ ਕਾਰ ਡਰਾਈਵਰ ਤੋਂ ਇਸ ਸਬੰਧੀ ਪੁੱਛਗਿਛ ਕੀਤੀ ਤਾਂ ਉਸ ਕੋਲੋਂ ਸ਼ਰਾਬ ਸਬੰਧੀ ਕੋਈ ਵੀ ਪ੍ਰਮਾਣਿਤ ਕਾਗਜ਼ ਪੱਤਰ ਨਹੀਂ ਮਿਲਿਆ। ਜਾਂਚ ਦੌਰਾਨ, ਕਾਰ ਵਿੱਚੋਂ ਪੰਜਾਬ ਕਲੱਬ ਕਿੰਗ ਵਿਸਕੀ ਦੀਆਂ 29 ਬੇਟੀਆਂ ਬਰਾਮਦ ਕੀਤੀਆਂ ਹਨ।ਉਹਨਾਂ ਦੱਸਿਆ ਕਿ ਪੁਲਿਸ ਨੇ ਰਾਕੇਸ਼ ਕੁਮਾਰ ਵਿਰੁੱਧ ਮਾਮਲਾ ਦਰਜ ਕਰਕੇ ਉਸਨੂੰ ਗ੍ਰਿਫਤਾਰ ਕਰ ਲਿਆ ਤੇ ਉਸਦੀ ਕਾਰ ਕਬਜ਼ੇ ’ਚ ਲੈ ਲਈ ਹੈ ਅਤੇ ਉਸਦੇ ਵਿਰੁੱਧ ਐਕਸਾਈਜ਼ ਐਕਟ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ ਤੇ ਹੋਰ ਜਾਂਚ ਜਾਰੀ ਹੈ।