ਪਿੰਡ ਸੁਚਾਨੀਆਂ ’ਚ ਕਿਸਾਨ ਜਾਗਰੂਕਤਾ ਕੈਂਪ ਪਿੰਡ ਸੁਚਾਨੀਆਂ ਵਿੱਚ ਕਿਸਾਨ ਜਾਗਰੂਕਤਾ ਕੈਂਪ
Publish Date: Wed, 18 Nov 2026 06:26 PM (IST)
Updated Date: Thu, 19 Nov 2026 04:06 AM (IST)
ਫੋਟੋ:18ਬੀਟੀਐਲ23 ਜਾਗਰੂਕਤਾ ਕੈਂਪ ਦੌਰਾਨ ਡਾ. ਅਮਰੀਕ ਸਿੰਘ ਕਿਸਾਨਾਂ ਨੂੰ ਜਾਣਕਾਰੀ ਦਿੰਦੇ ਹੋਏ। ਸੁਖਦੇਵ ਸਿੰਘ, ਪੰਜਾਬੀ ਜਾਗਰਣ ਬਟਾਲਾ : ਰਾਊਂਡ ਗਲਾਸ ਫਾਊਂਡੇਸ਼ਨ ਵਲੋਂ ਬਟਾਲਾ ਸਹਿਕਾਰੀ ਖੰਡ ਮਿੱਲ ਲਿਮਟਿਡ ਦੇ ਸਹਿਯੋਗ ਨਾਲ ਗੰਨਾ ਕਾਸ਼ਤਕਾਰਾਂ ਨੂੰ ਆਧੁਨਿਕ ਖੇਤੀ ਤਕਨੀਕਾਂ ਪ੍ਰਤੀ ਜਾਗਰੂਕ ਕਰਨ ਲਈ ਪਿੰਡ ਸੁਚਾਨੀਆਂ ਵਿਖੇ ਜਾਗਰੂਕਤਾ ਕੈਂਪ ਲਗਾਇਆ ਗਿਆ। ਸਾਬਕਾ ਕੇਨ ਕਮਿਸ਼ਨਰ ਪੰਜਾਬ ਡਾਕਟਰ ਅਮਰੀਕ ਸਿੰਘ ਵਿਸ਼ੇਸ਼ ਤੌਰ ’ਤੇ ਇਸ ਕੈਂਪ ਵਿਚ ਪਹੁੰਚੇ। ਇਸ ਮੌਕੇ ਸੁਮੀਤ ਕੁਮਾਰ, ਇੰਜੀ. ਅੰਮ੍ਰਿਤਪਾਲ ਸਿੰਘ, ਜੋਬਨਜੀਤ ਸਿੰਘ, ਪਲਵਿੰਦਰ ਸਿੰਘ, ਬਲਦੇਵ ਸਿੰਘ ਤੇ ਸੁਖਦੇਵ ਸਿੰਘ ਸਮੇਤ ਵੱਡੀ ਗਿਣਤੀ ’ਚ ਕਿਸਾਨ ਹਾਜ਼ਰ ਸਨ। ਮੀਟਿੰਗ ਨੂੰ ਸੰਬੋਧਨ ਕਰਦਿਆਂ ਡਾ. ਅਮਰੀਕ ਸਿੰਘ, ਕੇਨ ਕਮਿਸ਼ਨਰ ਪੰਜਾਬ, ਨੇ ਕਿਹਾ ਕਿ ਗੰਨੇ ਦੀ ਖੇਤੀ ’ਚ ਮਜ਼ਦੂਰਾਂ ਦੀ ਆ ਰਹੀ ਕਮੀ ਨੁੰ ਮੁੱਖ ਰੱਖਦਿਆਂ, ਬਹਾਰ ਰੁੱਤ (15 ਫਰਵਰੀ ਤੋਂ 20 ਮਾਰਚ) ਦੌਰਾਨ ਗੰਨੇ ਦੀ ਬਿਜਾਈ ਚੌੜੀ ਵਿੱਥ ਡੂੰਘੀ ਇਕਹਿਰੀ ਖਾਲੀ ਵਿਧੀ ਨਾਲ ਕਰਨ ਨੂੰ ਤਰਜੀਹ ਦੇਣੀ ਚਾਹੀਦੀ ਹੈ ਤਾਂ ਜੋਂ ਖੇਤੀ ਲਾਗਤ ਖਰਚੇ ਘਟਾ ਕੇ ਪ੍ਰਤੀ ਏਕੜ ਪੈਦਾਵਾਰ ਲਈ ਜਾ ਸਕੇ।ਡਾ. ਅਮਰੀਕ ਸਿੰਘ ਨੇ ਦੱਸਿਆ ਕਿ ਬਹਾਰ ਰੁੱਤ ਦੌਰਾਨ ਗੰਨੇ ਦੀ ਫ਼ਸਲ ਵਿਚ ਅੰਤਰ-ਫ਼ਸਲਾਂ ਜਿਵੇਂ ਗਰਮੀ ਰੁੱਤ ਦੇ ਮਾਂਹ,ਮੂੰਗੀ,ਭਿੰਡੀ, ਮੈਂਥਾ,ਰਾਜਮਾਂਹ ਆਦਿ ਦੀ ਕਾਸ਼ਤ ਕਰਕੇ ਕਿਸਾਨ ਵਾਧੂ ਆਮਦਨ ਵੀ ਪ੍ਰਾਪਤ ਕਰ ਸਕਦੇ ਹਨ। ਸੁਮੀਤ ਕੁਮਾਰ ਨੇ ਰਾਊਂਡ ਗਲਾਸ ਫਾਊਂਡੇਸ਼ਨ ਵਲੋਂ ਕੀਤੀਆਂ ਜਾ ਰਹੀਆਂ ਗਤੀਵਿਧੀਆਂ ਬਾਰੇ ਜਾਣਕਾਰੀ ਦਿੱਤੀ। ਮੀਟਿੰਗ ਵਿੱਚ ਹਾਜ਼ਰ ਗੰਨਾ ਕਾਸ਼ਤਕਾਰਾਂ ਨੇ ਸਰਕਾਰ ਤੋਂ ਗੰਨੇ ਦੀ ਖੇਤੀ ਵਿੱਚ ਮਸ਼ੀਨੀਕਰਨ ਨੂੰ ਉਤਸ਼ਾਹਿਤ ਕਰਨ ਲਈ ਲੋੜੀਂਦੀ ਖੇਤੀ ਮਸ਼ੀਨਰੀ ਸਬਸਿਡੀ ’ਤੇ ਮੁਹੱਈਆ ਕਰਵਾਉਣ ਦੀ ਮੰਗ ਕੀਤੀ।