ਬਹਾਦਰਪੁਰ ਰਜੋਆ ਅਤੇ ਚੀਮਾ ਖੁੱਡੀ ਵਿਖੇ ਕਿਸਾਨ ਜਾਗਰੂਕਤਾ ਕੈਂਪ ਲੱਗੇ
ਬਹਾਦਰਪੁਰ ਰਜੋਆ ਅਤੇ ਚੀਮਾ ਖੁੱਡੀ ਵਿਖੇ ਕਿਸਾਨ ਜਾਗਰੂਕਤਾ ਕੈਂਪ ਲੱਗੇ
Publish Date: Wed, 07 Oct 2026 03:37 PM (IST)
Updated Date: Wed, 07 Oct 2026 03:38 PM (IST)
ਕਸ਼ਮੀਰ ਸਿੰਘ ਸੰਧੂ, ਪੰਜਾਬੀ ਜਾਗਰਣ ਸ੍ਰੀ ਹਰਗੋਬਿੰਦਪੁਰ ਸਾਹਿਬ: ਪਿੰਡ ਬਹਾਦਰਪੁਰ ਰਜੋਆ ਅਤੇ ਚੀਮਾ ਖੁੱਡੀ ਵਿਖੇ ਬਲਾਕ ਇੰਚਾਰਜ ਰਜਿੰਦਰ ਕੁਮਾਰ ਖੇਤੀਬਾੜੀ ਵਿਸਥਾਰ ਅਫਸਰ ਦੇ ਯਤਨਾ ਸਦਕਾ ਪਰਾਲੀ ਦੀ ਸਾਂਭ-ਸੰਭਾਲ ਸਬੰਧੀ ਜਾਗਰੂਕਤਾ ਕੈਂਪ ਲਗਾਏ ਗਏ।ਕੈਂਪ ਦੀ ਸ਼ੁਰੂਆਤ ਖੇਤੀਬਾੜੀ ਉਪਨਿਰੀਖਕ ਗੁਰਸੇਵਕ ਸਿੰਘ ਨੇ ਫਸਲਾਂ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਕੀਤੀ ਅਤੇ ਪਰਾਲੀ ਦੀ ਸਾਂਭ ਸੰਭਾਲ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕੀਤੀ। ਉਹਨਾਂ ਕਿਹਾ ਕਿ ਸਾਡੇ ਮੁੱਖ ਖੇਤੀਬਾੜੀ ਅਫਸਰ ਗੁਰਦਾਸਪੁਰ ਡਾਕਟਰ ਸ਼ਾਹਬਾਜ਼ ਸਿੰਘ ਚੀਮਾ ਨੇ ਕਿਸਾਨਾਂ ਨੂੰ ਇਸ ਵਾਰ ਲੋੜੀਂਦੀ ਮਸ਼ੀਨਰੀ ਸਬਸਿਡੀ ਤੇ ਮੁਹੱਈਆ ਕਰਵਾਈ ਹੈ, ਸੋ ਕਿਸਾਨ ਵੀਰ ਪਰਾਲੀ ਨੂੰ ਬਿਲਕੁਲ ਵੀ ਅੱਗ ਨਾ ਲਗਾਉਣ ਸਗੋਂ ਇਸ ਨੂੰ ਖੇਤਾਂ ਵਿੱਚ ਹੀ ਵਾਹ ਕੇ ਕਣਕ ਦੀ ਬਿਜਾਈ ਕਰਨ। ਕੈਂਪ ਵਿਚ ਜਗਸੀਰ ਸਿੱਘ ਫੀਡ ਬੈਕ ਫਾਊਂਡੇਸ਼ਨ ਵੱਲੋਂ ਵੀ ਉਹਨਾਂ ਦੀਆਂ ਚੱਲ ਰਹੀਆਂ ਕਿਸਾਨ ਹਿੱਤ ਸਕੀਮਾਂ ਬਾਰੇ ਜਾਣਕਾਰੀ ਦਿੱਤੀ। ਆਏ ਕਿਸਾਨਾਂ ਦੀਆਂ ਫਾਰਮਰ ਰਜਿਸਟਰੀ ਤਹਿਤ ਕਿਸਾਨ ਆਈਡੀਆਂ ਵੀ ਬਣਾਈਆਂ ਗਈਆਂ ਅਤੇ ਬਾਕੀਆਂ ਨੂੰ ਵੀ ਬਣਾਉਣ ਦੀ ਅਪੀਲ ਕੀਤੀ ਗਈ। ਸ਼ੁਭਪ੍ਰੀਤ ਸਿੰਘ ਨੇ ਸਾਰਿਆਂ ਦਾ ਧੰਨਵਾਦ ਕੀਤਾ। ਕੈਂਪ ਵਿੱਚ ਸਰਬਜੀਤ ਸਿੰਘ, ਹਰਭੰਥ ਸਿੰਘ, ਕੁਲਵਿੰਦਰ ਸਿੰਘ ਸਰਪੰਚ ਅਤੇ ਸੁਖਜੀਤ ਸਿੰਘ ਹਾਜ਼ਰ ਸਨ।