ਗੁਰਪ੍ਰਰੀਤ ਸਿੰਘ, ਸੇਖਵਾਂ

ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਜ਼ਿਲ੍ਹਾ ਪ੍ਰਧਾਨ ਲਖਵਿੰਦਰ ਸਿੰਘ ਮੰਜਿਆਂਵਾਲੀ ਦੀ ਅਗਵਾਈ ਵਿਚ ਵਿਸ਼ੇਸ਼ ਮੀਟਿੰਗ ਹੋਈ। ਜਿਸ ਵਿੱਚ ਕਿਸਾਨਾਂ ਨੇ ਵੱਡੀ ਗਿਣਤੀ 'ਚ ਹਿੱਸਾ ਲਿਆ। ਇਸ ਦੌਰਾਨ ਕਿਸਾਨਾਂ ਨੇ ਕੇਂਦਰ ਸਰਕਾਰ ਦੇ ਖਿਲਾਫ ਭਾਰੀ ਰੋਸ ਜ਼ਾਹਿਰ ਕਰਦੇ ਹੋਏ ਦੱਸਿਆ ਕਿ ਕੇਂਦਰ ਸਰਕਾਰ ਕੋਰੋਨਾ ਦੀ ਆੜ ਹੇਠਾਂ ਦਿੱਲੀ 'ਚ ਚੱਲ ਰਹੇ ਕਿਸਾਨੀ ਸੰਘਰਸ਼ ਨੂੰ ਖਤਮ ਕਰਨਾ ਚਾਹੁੰਦੀ ਹੈ ਅਤੇ ਕਿਸਾਨਾਂ ਦੇ ਹੱਕਾਂ ਨੂੰ ਖੋਹ ਕੇ ਉਨ੍ਹਾਂ ਦੇ ਹੱਕਾਂ ਨੂੰ ਪ੍ਰਰਾਈਵੇਟ ਕਾਰਪੋਰੇਟ ਘਰਾਣਿਆਂ ਦੇ ਹੱਥਾਂ ਵਿਚ ਦੇਣਾ ਚਾਹੁੰਦੀ ਹੈ। ਜਿਸ ਨੂੰ ਕਿਸਾਨ ਜਥੇਬੰਦੀਆਂ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਕਰਨਗੀਆਂ। ਉਨ੍ਹਾਂ ਕਿਹਾ ਕਿ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦਿੱਲੀ 'ਚ ਵੱਡੇ ਪੱਧਰ 'ਤੇ ਸੰਘਰਸ਼ ਕਰ ਰਹੀ ਅਤੇ ਇਸ ਦੇ ਨਾਲ ਹੀ ਬਟਾਲਾ-ਅੰਮਿ੍ਤਸਰ-ਜੰਮੂ ਨੈਸ਼ਨਲ ਹਾਈਵੇ ਕੱਥੂਨੰਗਲ 'ਤੇ ਵੀ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਵੱਡੇ ਪੱਧਰ 'ਤੇ ਪੱਕਾ ਮੋਰਚਾ ਲਾਇਆ ਹੋਇਆ। ਜਿਸ 'ਚ ਜ਼ਿਲ੍ਹਾ ਗੁਰਦਾਸਪੁਰ ਦੇ ਵੱਖ ਵੱਖ ਪਿੰਡਾਂ ਤੋਂ ਕਿਸਾਨ ਅਤੇ ਜਥੇਬੰਦੀ ਦੇ ਕਿਸਾਨ ਵੱਡੀ ਗਿਣਤੀ 'ਚ ਪਹੁੰਚ ਕੇ ਕਿਸਾਨੀ ਸੰਘਰਸ਼ ਨੂੰ ਕਾਮਯਾਬ ਕਰਨ ਲਈ ਕੇਂਦਰ ਸਰਕਾਰ ਖ਼ਿਲਾਫ਼ ਰੋਜ਼ਾਨਾ ਹੀ ਰੋਸ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਸੰਘਰਸ਼ ਉਨ੍ਹੀ ਦੇਰ ਤਕ ਇਸੇ ਤਰ੍ਹਾਂ ਜਾਰੀ ਰਹਿਣਗੇ, ਜਿੰਨੀ ਦੇ ਤਾਂ ਕੇਂਦਰ ਸਰਕਾਰ ਕਾਲੇ ਕਾਨੂੰਨ ਰੱਦ ਕਰਕੇ ਕਿਸਾਨਾਂ ਨੂੰ ਉਨ੍ਹਾਂ ਦੇ ਹੱਕ ਵਾਪਸ ਨਹੀਂ ਕਰ ਦਿੰਦੀ। ਇਸ ਮੌਕੇ ਬਲਵਿੰਦਰ ਸਿੰਘ, ਭਜਨ ਲਾਲ, ਕਰਨੈਲ ਸਿੰਘ, ਰਜਵੰਤ ਸਿੰਘ ਰੂਪੋਵਾਲੀ, ਗੁਰਮੀਤ ਕੌਰ, ਹਰਜੀਤ ਕੌਰ, ਅਮਰੀਕ ਕੌਰ ਆਦਿ ਕਿਸਾਨ ਹਾਜ਼ਰ ਸਨ।