- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਖੇਡਾਂ ਵਤਨ ਪੰਜਾਬ ਦੀਆਂ ਵਿੱਚ ਫਤਿਹਜੀਤ ਨੇ ਪੰਜਾਬ ਪੱਧਰ ਤੇ ਦੂਸਰਾ ਸਥਾਨ ਕੀਤਾ ਹਾਸਲ

ਮਹਿੰਦਰ ਸਿੰਘ ਅਰਲੀਭੰਨ, ਪੰਜਾਬੀ ਜਾਗਰਣ
ਕਲਾਨੌਰ : ਸਰਹੱਦੀ ਬਲਾਕ ਕਲਾਨੌਰ ਅਧੀਨ ਆਉਂਦੇ ਪਿੰਡ ਮੁਸਤਫਾਪੁਰ ਦੇ ਹੋਣਹਾਰ ਫਤਿਹਜੀਤ ਸਿੰਘ ਜਿਸ ਨੇ ਪਿਛਲੇ ਦਿਨੀਂ 70ਵੀਆਂ ਪੰਜਾਬ ਰਾਜ ਅੰਤਰ ਜ਼ਿਲ੍ਹਾ ਐਥਲੈਟਿਕਸ ਮੀਟ ਵਿੱਚ 6.39 ਲੰਬੀ ਛਾਲ ਮਾਰ ਕੇ ਪੰਜਾਬ ਵਿੱਚੋਂ ਤੀਜਾ ਸਥਾਨ ਹਾਸਲ ਕੀਤਾ ਹੈ, ਵੱਲੋਂ ਹੁਣ ਲੁਧਿਆਣਾ ਵਿੱਚ ਹੋਈਆਂ ‘ਖੇਡਾਂ ਵਤਨ ਪੰਜਾਬ ਦੀਆਂ’ ਵਿੱਚ ਲੰਬੀ ਛਾਲ ਮਾਰ ਕੇ ਪੰਜਾਬ ਭਰ ਵਿੱਚੋਂ ਦੂਸਰਾ ਨੰਬਰ ਪ੍ਰਾਪਤ ਕਰ ਕੇ ਆਪਣੇ ਜੱਦੀ ਪਿੰਡ ਮੁਸਤਫਾਪੁਰ ਇਲਾਕੇ ਅਤੇ ਲੀਲਾਵੰਤੀ ਮੈਮੋਰੀਅਲ ਸਕੂਲ ਭਾਗੋਵਾਲ ਦਾ ਨਾਂ ਰੋਸ਼ਨ ਕੀਤਾ ਹੈ। ਬਲਾਕ ਕਲਾਨੌਰ ਅਧੀਨ ਆਉਂਦੇ ਪਿੰਡ ਮੁਸਤਫਾਪੁਰ ਦੇ ਵਸਨੀਕ ਅਤੇ ਲੰਬੀ ਛਾਲ ਦੇ ਸਾਬਕਾ ਨਾਮਵਰ ਖਿਡਾਰੀ ਸੁਖਜੀਤ ਸਿੰਘ ਲਾਲੀ ਨੇ ਦੱਸਿਆ ਕਿ ਉਸ ਦੇ ਪੁੱਤਰ ਫਤਿਹਜੀਤ ਸਿੰਘ ਨੇ ਲੁਧਿਆਣਾ ਵਿੱਚ ਹੋਈਆਂ ‘ਖੇਡਾਂ ਵਤਨ ਪੰਜਾਬ ਦੀਆਂ’ ਵਿੱਚ ਲੰਬੀ ਛਾਲ ਮਾਰ ਕੇ ਪੰਜਾਬ ਭਰ ਵਿੱਚੋਂ ਦੂਸਰਾ ਸਥਾਨ ਹਾਸਲ ਕਰ ਕੇ ਪਿੰਡ ਤੇ ਇਲਾਕੇ ਦਾ ਨਾਂ ਉੱਚਾ ਕੀਤਾ। ਇਸ ਮੌਕੇ ਫਤਿਹਜੀਤ ਦੇ ਪਿਤਾ ਸੁਖਜੀਤ ਸਿੰਘ ਨੇ ਦੱਸਿਆ ਕਿ ਉਸ ਦੇ ਪੁੱਤਰ ਵੱਲੋਂ ਕੀਤੀ ਸਖਤ ਮਿਹਨਤ ਦੀ ਬਦੌਲਤ ਉਸ ਨੇ ਪਹਿਲਾਂ ਜ਼ਿਲ੍ਹਾ ਪੱਧਰ ਤੋਂ ਬਾਅਦ ਪੰਜਾਬ ਪੱਧਰ ਤੇ ਲੰਬੀ ਛਾਲ ਮਾਰ ਕੇ ਤੀਜਾ ਸਥਾਨ ਹਾਸਲ ਕਰ ਕੇ ਇਲਾਕੇ ਦਾ ਮਾਣ ਵਧਾਇਆ ਸੀ। ਉਨ੍ਹਾਂ ਕਿਹਾ ਕਿ ਉਸ ਦੇ ਪੁੱਤਰ ਵੱਲੋਂ ਸਖਤ ਮਿਹਨਤ ਕੀਤੀ ਜਾ ਰਹੀ ਹੈ ਤਾਂ ਜੋ ਉਹ ਚੰਗਾ ਐਥਲੀਟ ਬਣ ਕੇ ਪੰਜਾਬ ਅਤੇ ਦੇਸ਼ ਦਾ ਨਾਂ ਰੋਸ਼ਨ ਕਰ ਸਕੇ।