- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸਰਕਾਰੀ ਆਈਟੀਆਈ ਫਤਿਹਗੜ੍ਹ ਚੂੜੀਆਂ ਵਿਖੇ ਪੰਜਵਾਂ ਕੌਸ਼ਲ ਡਿਗਰੀ ਵੰਡ ਸਮਾਰੋਹ

ਸ਼ਾਮ ਤਿਵਾੜੀ, ਪੰਜਾਬੀ ਜਾਗਰਣ, ਬਟਾਲਾ : ਸਰਕਾਰੀ ਆਈਟੀਆਈ (ਲੜਕੀਆਂ) ਫਤਿਹਗੜ੍ਹ ਚੂੜੀਆਂ ਵਿਖੇ ਪੰਜਵਾਂ ਕੌਸ਼ਲ ਡਿਗਰੀ ਵੰਡ ਸਮਾਰੋਹ ਕਰਵਾਇਆ ਗਿਆ, ਜਿਸ ਵਿੱਚ ਮੁੱਖ ਮਹਿਮਾਨ ਵਜੋਂ ਫਤਿਹਗੜ੍ਹ ਚੂੜੀਆਂ ਦੇ ਤਹਿਸੀਲਦਾਰ ਜਸਵਿੰਦਰ ਸਿੰਘ ਨੇ ਸ਼ਿਰਕਤ ਕੀਤੀ। ਸਮਾਗਮ ਦੀ ਸ਼ੁਰੂਆਤ ਮੁੱਖ ਮਹਿਮਾਨ ਦੇ ਸਵਾਗਤ ਅਤੇ ਸਰਸਵਤੀ ਵੰਦਨਾ ਨਾਲ ਕੀਤੀ ਗਈ। ਸੰਸਥਾ ਦੇ ਪ੍ਰਿੰਸੀਪਲ ਮੁਨੀਸ਼ ਗਾਂਧੀ ਦੀ ਯੋਗ ਅਗਵਾਈ ਅਤੇ ਸਮੂਹ ਇੰਸਟਰਕਟਰਾਂ ਦੇ ਸਹਿਯੋਗ ਨਾਲ ਸਮਾਗਮ ਸੁਚੱਜੇ ਢੰਗ ਨਾਲ ਸੰਪੰਨ ਹੋਇਆ। ਇਸ ਮੌਕੇ ਸਿਖਿਆਰਥੀਆਂ ਨੂੰ ਐੱਨਟੀਸੀ ਸਰਟੀਫਿਕੇਟ ਵੰਡੇ ਗਏ। ਵੱਖ-ਵੱਖ ਟਰੇਡਾਂ ਵਿੱਚ ਪਹਿਲਾ, ਦੂਜਾ ਅਤੇ ਤੀਜਾ ਸਥਾਨ ਹਾਸਲ ਕਰਨ ਵਾਲੇ ਹੋਣਹਾਰ ਸਿਖਿਆਰਥੀਆਂ ਨੂੰ ਸਰਟੀਫਿਕੇਟ ਅਤੇ ਮੋਮੈਂਟੋ ਦੇ ਕੇ ਸਨਮਾਨਿਤ ਕੀਤਾ ਗਿਆ। ਸਕਿੱਲ ਮੁਕਾਬਲਿਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਸਿਖਿਆਰਥੀਆਂ ਅਤੇ ਮੋਰਲ ਐਜੂਕੇਸ਼ਨ ਦੀਆਂ ਗਤੀਵਿਧੀਆਂ ਵਿੱਚ ਭਾਗ ਲੈਣ ਵਾਲੇ ਵਿਦਿਆਰਥੀਆਂ ਨੂੰ ਵੀ ਇਨਾਮ ਦੇ ਕੇ ਉਤਸ਼ਾਹਿਤ ਕੀਤਾ ਗਿਆ।ਇਸ ਮੌਕੇ ਮੁੱਖ ਮਹਿਮਾਨ ਤਹਿਸੀਲਦਾਰ ਜਸਵਿੰਦਰ ਸਿੰਘ ਨੇ ਆਪਣੇ ਸੰਬੋਧਨ ਵਿੱਚ ਸਿਖਿਆਰਥੀਆਂ ਨੂੰ ਮਿਹਨਤ, ਲਗਨ ਅਤੇ ਅਨੁਸ਼ਾਸਨ ਨਾਲ ਆਪਣੇ ਹੁਨਰ ਨੂੰ ਨਿਖਾਰਨ ਲਈ ਪ੍ਰੇਰਿਤ ਕੀਤਾ। ਇਸ ਦੌਰਾਨ ਸੰਸਥਾ ਦੀ ਤਰੱਕੀ ਅਤੇ ਸਿਖਿਆਰਥੀਆਂ ਦੇ ਉੱਜਵਲ ਭਵਿੱਖ ਲਈ ਯੋਗਦਾਨ ਪਾਉਣ ਵਾਲੇ ਸਮੂਹ ਸਟਾਫ਼ ਮੈਂਬਰਾਂ ਦੀ ਵੀ ਸ਼ਲਾਘਾ ਕਰਦਿਆਂ ਉਨ੍ਹਾਂ ਨੂੰ ਸਨਮਾਨਿਤ ਕੀਤਾ। ਅੰਤ ਵਿੱਚ ਪ੍ਰਿੰਸੀਪਲ ਮੁਨੀਸ਼ ਗਾਂਧੀ ਨੇ ਸਾਰਿਆਂ ਦਾ ਧੰਨਵਾਦ ਕੀਤਾ।