- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਨਸ਼ਿਆਂ ਵਿਰੁੱਧ ਲੜਾਈ ਸਮੁੱਚੇ ਸਮਾਜ ਦੀ ਸਾਂਝੀ ਜ਼ਿੰਮੇਵਾਰੀ: ਪਰਮਜੀਤ ਗਿੱਲ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਬਟਾਲਾ: ਹਿਮਾਲਿਆ ਪਰਿਵਾਰ ਸੰਗਠਨ ਦੇ ਕੌਮੀ ਕਾਰਜਕਾਰੀ ਪ੍ਰਧਾਨ ਪਰਮਜੀਤ ਸਿੰਘ ਗਿੱਲ ਵੱਲੋਂ 'ਨਸ਼ਾ ਮੁਕਤ ਪੰਜਾਬ ਯਾਤਰਾ' ਦੀ ਸ਼ਲਾਘਾ ਕਰਦਿਆਂ ਕਿਹਾ ਗਿਆ ਹੈ ਕਿ ਨਸ਼ਾ ਤਸਕਰਾਂ ਵਿਰੁੱਧ ਸਖ਼ਤ ਕਾਰਵਾਈ ਸਮੇਂ ਦੀ ਲੋੜ ਹੈ ਤੇ ਇਸ ਲਈ ਦ੍ਰਿੜ੍ਹ ਇਰਾਦੇ ਵਾਲੀ ਸਰਕਾਰ ਦੀ ਅਗਵਾਈ ਜ਼ਰੂਰੀ ਹੈ। ਉਨ੍ਹਾਂ ਰਾਜ ਵਿੱਚ ਸ਼ੁਰੂ ਹੋਈ “ਨਸ਼ਾ ਮੁਕਤ ਪੰਜਾਬ ਯਾਤਰਾ” ਨੂੰ ਜਨ-ਜਾਗਰੂਕਤਾ ਪੈਦਾ ਕਰਨ ਦੀ ਦਿਸ਼ਾ ਵਿੱਚ ਇੱਕ ਸ਼ਲਾਘਾਯੋਗ ਅਤੇ ਮਹੱਤਵਪੂਰਨ ਉਪਰਾਲਾ ਕਰਾਰ ਦਿੱਤਾ। ਉਹਨਾਂ ਕਿਹਾ ਕਿ ਪੰਜਾਬ ਦੀ ਜਵਾਨੀ ਨੂੰ ਸਹੀ ਦਿਸ਼ਾ ਦੇਣ ਲਈ ਸਿੱਖਿਆ, ਹੁਨਰ ਵਿਕਾਸ ਖੇਡਾਂ, ਉਦਯੋਗ ਅਤੇ ਰੁਜ਼ਗਾਰ ਦੇ ਵੱਧ ਤੋਂ ਵੱਧ ਨਵੇਂ ਮੌਕੇ ਪੈਦਾ ਕੀਤੇ ਜਾਣਗੇ। ਪਰਮਜੀਤ ਸਿੰਘ ਗਿੱਲ ਨੇ ਜ਼ੋਰ ਦੇ ਕੇ ਕਿਹਾ ਕਿ ਸਾਨੂੰ ਨਸ਼ੇ ਦੀ ਲਪੇਟ ਵਿੱਚ ਫਸੇ ਨੌਜਵਾਨ ਨੂੰ ਨਫ਼ਰਤ ਜਾਂ ਦੁਰਕਾਰ ਦੀ ਨਜ਼ਰ ਨਾਲ ਨਹੀਂ, ਸਗੋਂ ਹਮਦਰਦੀ ਅਤੇ ਸਹਾਰਾ ਦੇ ਕੇ ਮੁੜ ਸਮਾਜ ਦੀ ਮੁੱਖ ਧਾਰਾ ਵਿੱਚ ਵਾਪਸ ਲਿਆਉਣਾ ਚਾਹੀਦਾ ਹੈ। ਪਰ ਦੂਜੇ ਪਾਸੇ, ਨਸ਼ੇ ਦਾ ਕਾਰੋਬਾਰ ਕਰਕੇ ਨੌਜਵਾਨਾਂ ਦੀਆਂ ਜ਼ਿੰਦਗੀਆਂ ਬਰਬਾਦ ਕਰਨ ਵਾਲੇ ਤਸਕਰਾਂ ਵਿਰੁੱਧ ਕਾਨੂੰਨ ਦਾ ਸ਼ਿਕੰਜਾ ਪੂਰੀ ਸਖ਼ਤੀ ਨਾਲ ਕੱਸਿਆ ਜਾਣਾ ਚਾਹੀਦਾ ਹੈ। ਅੰਤ ਵਿੱਚ ਉਨ੍ਹਾਂ ਨਾਅਰਾ ਦਿੱਤਾ ਕਿ "ਨਸ਼ਾ ਮੁਕਤ ਨੌਜਵਾਨ , ਸੁਰੱਖਿਅਤ ਸਰਹੱਦ, ਰੁਜ਼ਗਾਰ ਯੁਕਤ ਪੰਜਾਬ ਤਾਂ ਹੀ ਬਣੇਗਾ ਸਮਰੱਥ ਭਾਰਤ।