- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਤਿੱਬੜੀ ਰੋਡ 'ਤੇ ਜੇਐੱਸ ਟੈਂਟ ਹਾਊਸ ਵਿੱਚ ਲੱਗੀ ਅੱਗ, ਡੇਢ ਲੱਖ ਦਾ ਸਾਮਾਨ ਸੜ ਕੇ ਸੁਆਹ

-ਅੱਗ ਲੱਗਣ ਦੀ ਸੂਚਨਾ ਮਿਲਣ ’ਤੇ ਫਾਇਰ ਬ੍ਰਿਗੇਡ ਨੇ ਮੌਕੇ 'ਤੇ ਪੁੱਜ ਕੇ ਪਾਇਆ ਅੱਗ ’ਤੇ ਕਾਬੂ
ਪਲਵਿੰਦਰ ਸਿੰਘ, ਪੰਜਾਬੀ ਜਾਗਰਣ, ਗੁਰਦਾਸਪੁਰ : ਤਿੱਬੜੀ ਰੋਡ ਸਥਿਤ ਜੇਐੱਸ ਟੈਂਟ ਹਾਊਸ ਵਿੱਚ ਵੀਰਵਾਰ ਸਵੇਰੇ ਅਚਾਨਕ ਅੱਗ ਲੱਗਣ ਨਾਲ ਦੁਕਾਨ ਦੇ ਅੰਦਰ ਰੱਖਿਆ ਸਾਮਾਨ ਸੜ ਕੇ ਸੁਆਹ ਹੋ ਗਿਆ। ਅੱਗ ਦੀ ਇਸ ਘਟਨਾ ਵਿੱਚ ਕਰੀਬ ਡੇਢ ਲੱਖ ਰੁਪਏ ਦਾ ਨੁਕਸਾਨ ਹੋਣ ਦਾ ਅਨੁਮਾਨ ਲਗਾਇਆ ਜਾ ਰਿਹਾ ਹੈ। ਘਟਨਾ ਦੀ ਸੂਚਨਾ ਮਿਲਦਿਆਂ ਹੀ ਆਸਪਾਸ ਦੇ ਇਲਾਕੇ ਵਿੱਚ ਹਫੜਾ-ਦਫ਼ੜੀ ਮੱਚ ਗਈ। ਸੂਚਨਾ ਮਿਲਣ 'ਤੇ ਫਾਇਰ ਬ੍ਰਿਗੇਡ ਦੀ ਟੀਮ ਮੌਕੇ 'ਤੇ ਪਹੁੰਚੀ ਅਤੇ ਕਾਫ਼ੀ ਮਸ਼ੱਕਤ ਤੋਂ ਬਾਅਦ ਅੱਗ 'ਤੇ ਕਾਬੂ ਪਾਇਆ। ਜਾਣਕਾਰੀ ਅਨੁਸਾਰ ਦੁਕਾਨ ਵਿੱਚ ਅਚਾਨਕ ਅੱਗ ਲੱਗ ਗਈ। ਦੇਖਦਿਆਂ ਹੀ ਦੇਖਦਿਆਂ ਅੱਗ ਨੇ ਦੁਕਾਨ ਦੇ ਅੰਦਰ ਰੱਖੇ ਟੈਂਟ ਹਾਊਸ ਦੇ ਸਾਮਾਨ ਨੂੰ ਆਪਣੀ ਲਪੇਟ ਵਿੱਚ ਲੈ ਲਿਆ। ਅੱਗ ਦੀਆਂ ਲਪਟਾਂ ਅਤੇ ਧੂੰਆਂ ਉੱਠਦਾ ਦੇਖ ਆਸਪਾਸ ਦੇ ਲੋਕ ਮੌਕੇ 'ਤੇ ਇਕੱਠੇ ਹੋ ਗਏ। ਫਾਇਰ ਬ੍ਰਿਗੇਡ ਦੀ ਟੀਮ ਨੇ ਮੌਕੇ 'ਤੇ ਪਹੁੰਚ ਕੇ ਅੱਗ ਬੁਝਾਉਣ ਦਾ ਕੰਮ ਸ਼ੁਰੂ ਕੀਤਾ ਅਤੇ ਕਾਫ਼ੀ ਯਤਨਾਂ ਤੋਂ ਬਾਅਦ ਅੱਗ 'ਤੇ ਕਾਬੂ ਪਾਇਆ।
ਹਾਲਾਂਕਿ ਤਦ ਤੱਕ ਦੁਕਾਨ ਦੇ ਅੰਦਰ ਰੱਖਿਆ ਕਾਫ਼ੀ ਸਾਮਾਨ ਸੜ ਕੇ ਨਸ਼ਟ ਹੋ ਚੁੱਕਾ ਸੀ। ਟੈਂਟ ਹਾਊਸ ਦਾ ਸੰਚਾਲਨ ਕਰਨ ਵਾਲੇ ਸੁਰਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸਵੇਰੇ ਸੂਚਨਾ ਮਿਲੀ ਸੀ ਕਿ ਉਨ੍ਹਾਂ ਦੀ ਦੁਕਾਨ ਵਿੱਚ ਅੱਗ ਲੱਗ ਗਈ ਹੈ। ਸੂਚਨਾ ਮਿਲਦੇ ਹੀ ਉਹ ਮੌਕੇ 'ਤੇ ਪਹੁੰਚੇ, ਪਰ ਉਦੋ ਤੱਕ ਅੱਗ ਕਾਫ਼ੀ ਫੈਲ ਚੁੱਕੀ ਸੀ। ਉਨ੍ਹਾਂ ਦੱਸਿਆ ਕਿ ਦੁਕਾਨ ਕਿਰਾਏ 'ਤੇ ਲਈ ਹੋਈ ਹੈ ਅਤੇ ਅੱਗ ਲੱਗਣ ਨਾਲ ਕਰੀਬ ਡੇਢ ਲੱਖ ਰੁਪਏ ਦਾ ਨੁਕਸਾਨ ਹੋਣ ਦਾ ਅਨੁਮਾਨ ਹੈ। ਸੁਰਿੰਦਰ ਸਿੰਘ ਅਨੁਸਾਰ ਦੁਕਾਨ ਦੇ ਮਾਲਕ ਦੁਕਾਨ ਦੇ ਉੱਪਰ ਹੀ ਰਹਿੰਦੇ ਹਨ। ਅੱਗ ਲੱਗਣ ਤੋਂ ਬਾਅਦ ਉਨ੍ਹਾਂ ਨੂੰ ਹੇਠਾਂ ਉਤਾਰਨ ਵਿੱਚ ਵੀ ਕਾਫ਼ੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ। ਬੜੀ ਮੁਸ਼ਕਲ ਨਾਲ ਉਨ੍ਹਾਂ ਨੂੰ ਸੁਰੱਖਿਅਤ ਹੇਠਾਂ ਲਿਆਂਦਾ ਗਿਆ।
ਗਨੀਮਤ ਰਹੀ ਕਿ ਇਸ ਘਟਨਾ ਵਿੱਚ ਕਿਸੇ ਨੂੰ ਕੋਈ ਸੱਟ ਨਹੀਂ ਲੱਗੀ। ਫਿਲਹਾਲ ਅੱਗ ਲੱਗਣ ਦੇ ਅਸਲੀ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ। ਸ਼ੁਰੂਆਤੀ ਤੌਰ 'ਤੇ ਅੱਗ ਲੱਗਣ ਦੀ ਵਜ੍ਹਾ ਸ਼ਾਰਟ ਸਰਕਿਟ ਮੰਨੀ ਜਾ ਰਹੀ ਹੈ। ਹਾਲਾਂਕਿ ਇਸ ਦੀ ਅਧਿਕਾਰਤ ਪੁਸ਼ਟੀ ਨਹੀਂ ਹੋਈ ਹੈ। ਅੱਗ ਕਾਰਨ ਦੁਕਾਨ ਵਿੱਚ ਰੱਖਿਆ ਸਾਮਾਨ ਪੂਰੀ ਤਰ੍ਹਾਂ ਪ੍ਰਭਾਵਿਤ ਹੋਇਆ ਹੈ। ਘਟਨਾ ਤੋਂ ਬਾਅਦ ਦੁਕਾਨਦਾਰ ਨੂੰ ਆਰਥਿਕ ਨੁਕਸਾਨ ਝੱਲਣਾ ਪਿਆ ਹੈ। ਸੰਬੰਧਿਤ ਵਿਭਾਗ ਵੱਲੋਂ ਅੱਗ ਲੱਗਣ ਦੇ ਕਾਰਨਾਂ ਦੀ ਜਾਂਚ ਤੋਂ ਬਾਅਦ ਹੀ ਸਥਿਤੀ ਸਪੱਸ਼ਟ ਹੋ ਸਕੇਗੀ।