- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਡੀਏਵੀ ਸਕੂਲ ਵਿਖੇ ਮਹਾਤਮਾ ਹੰਸਰਾਜ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ

ਬਟਾਲਾ : ਡਾ. ਐੱਮਆਰਐੱਸ ਭੱਲਾ ਡੀਏਵੀ ਸਕੂਲ ਬਟਾਲਾ ਵਿਖੇ ਮਹਾਤਮਾ ਹੰਸਰਾਜ ਦੀ ਬਰਸੀ ਦੇ ਮੌਕੇ ਪ੍ਰੋਗਰਾਮ ਆਯੋਜਿਤ ਕੀਤਾ ਗਿਆ, ਜਿਸ ਦਾ ਉਦੇਸ਼ ਵਿਦਿਆਰਥੀਆਂ ਨੂੰ ਮਹਾਤਮਾ ਹੰਸਰਾਜ ਜੀ ਦੇ ਪ੍ਰੇਰਨਾਦਾਇਕ ਜੀਵਨ, ਸਿੱਖਿਆ ਪ੍ਰਤੀ ਉਨ੍ਹਾਂ ਦੇ ਸਮਰਪਣ ਅਤੇ ਡੀਏਵੀ ਸੰਸਥਾਵਾਂ ਦੇ ਵਿਕਾਸ ਵਿੱਚ ਉਨ੍ਹਾਂ ਦੇ ਇਤਿਹਾਸਕ ਯੋਗਦਾਨ ਤੋਂ ਜਾਣੂ ਕਰਵਾਉਣਾ ਸੀ। ਪ੍ਰੋਗਰਾਮ ਨੂੰ ਅਧਿਆਤਮਿਕ ਰੰਗਤ ਪ੍ਰਦਾਨ ਕਰਨ ਲਈ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਹਵਨ-ਯੱਗ ਦਾ ਆਯੋਜਨ ਕੀਤਾ। ਵਿਦਿਆਰਥੀਆਂ ਨੇ ਵੈਦਿਕ ਮੰਤਰਾਂ ਦਾ ਉੱਚਾਰਣ ਕਰਦੇ ਹੋਏ ਪਵਿੱਤਰ ਅਗਨੀ ਵਿੱਚ ਆਹੂਤੀਆਂ ਅਰਪਿਤ ਕੀਤੀਆਂ ਅਤੇ ਸਮੂਹਿਕ ਰੂਪ ਵਿੱਚ ਭਜਨ ਪੇਸ਼ ਕੀਤੇ। ਇਸ ਮੌਕੇ ਸਕੂਲ ਪ੍ਰਿੰਸੀਪਲ ਰਿਚਾ ਮਹਾਜਨ ਨੇ ਮਹਾਤਮਾ ਹੰਸਰਾਜ ਨੂੰ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਕਿਹਾ ਕਿ ਉਨ੍ਹਾਂ ਦਾ ਜੀਵਨ ਤਿਆਗ, ਤਪੱਸਿਆ, ਸੇਵਾ ਅਤੇ ਸਿੱਖਿਆ ਪ੍ਰਤੀ ਅਟੁੱਟ ਨਿਸ਼ਠਾ ਦੀ ਇੱਕ ਅਨੋਖੀ ਮਿਸਾਲ ਹੈ। ਉਨ੍ਹਾਂ ਦੇ ਆਦਰਸ਼ ਅੱਜ ਵੀ ਵਿਦਿਆਰਥੀਆਂ ਅਤੇ ਸਮਾਜ ਲਈ ਪ੍ਰੇਰਨਾ ਦਾ ਸਰੋਤ ਹਨ। ਪ੍ਰੋਗਰਾਮ ਦੀ ਸਮਾਪਤੀ ਮਹਾਤਮਾ ਹੰਸਰਾਜ ਜੀ ਦੇ ਆਦਰਸ਼ਾਂ ਨੂੰ ਆਪਣੇ ਜੀਵਨ ਵਿੱਚ ਅਪਣਾਉਣ ਅਤੇ ਸਿੱਖਿਆ, ਸੇਵਾ ਤੇ ਸੰਸਕਾਰਾਂ ਦੇ ਮਾਰਗ ’ਤੇ ਚੱਲਣ ਦੇ ਸੰਕਲਪ ਨਾਲ ਹੋਈ।