- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪਿੰਡ ਭਗਵਾਲ ਵਿੱਚ ਸਾਬਕਾ ਵਿਧਾਇਕ ਜੋਗਿੰਦਰ ਪਾਲ ਨੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ

ਕਮਲਜੀਤ ਸਿੰਘ ਫੁੱਲ, ਪੰਜਾਬੀ ਜਾਗਰਣ
ਤਾਰਾਗੜ੍ਹ : ਵਿਧਾਨ ਸਭਾ ਹਲਕਾ ਭੋਆ ਵਿੱਚ ਸਿਆਸੀ ਸਰਗਰਮੀਆਂ ਦਰਮਿਆਨ ਸਾਬਕਾ ਵਿਧਾਇਕ ਜੋਗਿੰਦਰ ਪਾਲ ਵੱਲੋਂ ਪਿੰਡ ਪੱਧਰ ’ਤੇ ਲੋਕਾਂ ਨਾਲ ਸੰਪਰਕ ਵਧਾਉਣ ਦੀ ਮੁਹਿੰਮ ਨੂੰ ਅੱਗੇ ਤੋਰਦਿਆਂ ਪਿੰਡ ਭਗਵਾਲ ਵਿਖੇ ਵਿਸ਼ੇਸ਼ ਮੀਟਿੰਗ ਕੀਤੀ ਗਈ। ਕਾਂਗਰਸੀ ਆਗੂ ਸਤਨਾਮ ਸਿੰਘ ਦੀ ਪ੍ਰਧਾਨਗੀ ਹੇਠ ਹੋਈ। ਇਸ ਮੀਟਿੰਗ ਵਿੱਚ ਪਿੰਡ ਵਾਸੀਆਂ ਨੇ ਸ਼ਿਰਕਤ ਕੀਤੀ। ਇਸ ਮੌਕੇ ਪਿੰਡ ਵਾਸੀਆਂ ਵੱਲੋਂ ਸਾਬਕਾ ਵਿਧਾਇਕ ਜੋਗਿੰਦਰ ਪਾਲ ਦਾ ਕਾਂਗਰਸੀ ਆਗੂਆਂ ਸਮੇਤ ਨਿੱਘਾ ਸਵਾਗਤ ਕੀਤਾ ਗਿਆ। ਮੀਟਿੰਗ ਦੌਰਾਨ ਪਿੰਡ ਦੇ ਲੋਕਾਂ ਨੇ ਖੁੱਲ੍ਹ ਕੇ ਆਪਣੀਆਂ ਸਮੱਸਿਆਵਾਂ, ਮੰਗਾਂ ਅਤੇ ਸੁਝਾਅ ਸਾਂਝੇ ਕੀਤੇ। ਪਿੰਡ ਦੇ ਬੁਨਿਆਦੀ ਢਾਂਚੇ, ਵਿਕਾਸ ਕਾਰਜਾਂ ਅਤੇ ਜਨਤਕ ਹਿੱਤਾਂ ਨਾਲ ਜੁੜੇ ਵੱਖ-ਵੱਖ ਮੁੱਦੇ ਵਿਚਾਰ-ਵਟਾਂਦਰੇ ਦਾ ਕੇਂਦਰ ਰਹੇ। ਇਸ ਮੌਕੇ ਪਿੰਡ ਵਾਸੀਆਂ ਨੇ ਸਾਬਕਾ ਵਿਧਾਇਕ ਨਾਲ ਖੁੱਲ੍ਹ ਕੇ ਗੱਲਬਾਤ ਕਰਦਿਆਂ ਦੱਸਿਆ ਕਿ ਪਿੰਡ ਵਿੱਚ ਵਿਕਾਸ ਨਾਲ ਸਬੰਧਿਤ ਕਿਹੜੇ-ਕਿਹੜੇ ਕਾਰਜਾਂ ਦੀ ਲੋੜ ਹੈ ਅਤੇ ਕਿਹੜੀਆਂ ਸਮੱਸਿਆਵਾਂ ਦੇ ਹੱਲ ਲਈ ਪ੍ਰਸ਼ਾਸਨਿਕ ਪੱਧਰ ’ਤੇ ਕੋਸ਼ਿਸ਼ਾਂ ਕੀਤੀਆਂ ਜਾਣੀਆਂ ਚਾਹੀਦੀਆਂ ਹਨ। ਇਸ ਦੌਰਾਨ ਪਿੰਡ ਦੀਆਂ ਬੁਨਿਆਦੀ ਸਹੂਲਤਾਂ, ਜਨਤਕ ਹਿੱਤਾਂ ਨਾਲ ਜੁੜੇ ਮਸਲਿਆਂ ਅਤੇ ਪੇਂਡੂ ਵਿਕਾਸ ਨੂੰ ਹੋਰ ਗਤੀ ਦੇਣ ਸਬੰਧੀ ਵੀ ਵਿਚਾਰ-ਚਰਚਾ ਕੀਤੀ ਗਈ। ਉਨ੍ਹਾਂ ਪਿੰਡ ਵਾਸੀਆਂ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਵੱਲੋਂ ਰੱਖੀਆਂ ਗਈਆਂ ਜਾਇਜ਼ ਮੰਗਾਂ ਅਤੇ ਸਮੱਸਿਆਵਾਂ ਦੇ ਹੱਲ ਲਈ ਹਰ ਸੰਭਵ ਕੋਸ਼ਿਸ਼ਾਂ ਕੀਤੀਆਂ ਜਾਣਗੀਆਂ। ਜਿਨ੍ਹਾਂ ਮਾਮਲਿਆਂ ਵਿੱਚ ਪ੍ਰਸ਼ਾਸਨਿਕ ਦਖ਼ਲ ਦੀ ਲੋੜ ਹੋਵੇਗੀ, ਉਨ੍ਹਾਂ ਨੂੰ ਸਬੰਧਿਤ ਅਧਿਕਾਰੀਆਂ ਦੇ ਧਿਆਨ ਵਿੱਚ ਲਿਆਂਦਾ ਜਾਵੇਗਾ, ਤਾਂ ਜੋ ਸਮੱਸਿਆਵਾਂ ਦਾ ਢੁੱਕਵਾਂ ਹੱਲ ਕਰਵਾਉਣ ਲਈ ਲੋੜੀਂਦੇ ਕਦਮ ਚੁੱਕੇ ਜਾ ਸਕਣ। ਉਨ੍ਹਾਂ ਕਿਹਾ ਕਿ ਉਹ ਭਵਿੱਖ ਵਿੱਚ ਵੀ ਪਿੰਡ-ਪਿੰਡ ਜਾ ਕੇ ਲੋਕਾਂ ਨਾਲ ਸੰਵਾਦ ਕਾਇਮ ਰੱਖਣਗੇ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਸਬੰਧਿਤ ਮੰਚਾਂ ’ਤੇ ਉਠਾਉਂਦੇ ਰਹਿਣਗੇ।