ਸਾਬਕਾ ਵਿਧਾਇਕ ਲਾਡੀ ਨੇ 'ਤੀਰਥ ਯਾਤਰਾ ਸਭਾ' ’ਚ ਕੀਤੀ ਸ਼ਾਮੂਲੀਅਤ
ਸਾਬਕਾ ਵਿਧਾਇਕ ਲਾਡੀ ਨੇ ਪਿੰਡ ਤਾਰਾ ਵਿਖੇ 'ਤੀਰਥ ਯਾਤਰਾ ਸਭਾ' ’ਚ ਕੀਤੀ ਸ਼ਾਮੂਲੀਅਤ
Publish Date: Wed, 18 Nov 2026 04:45 PM (IST)
Updated Date: Thu, 19 Nov 2026 04:02 AM (IST)
ਫੋਟੋ: 18ਬੀਟੀਐਲ11 ਤੀਰਥ ਯਾਤਰਾ ਸਭਾ ਮੌਕੇ ਪਹੁੰਚੇ ਸਾਬਕਾ ਵਿਧਾਇਕ ਲਾਡੀ। ਕਸ਼ਮੀਰ ਸਿੰਘ ਸੰਧੂ, ਪੰਜਾਬੀ ਜਾਗਰਣ ਸ਼੍ਰੀ ਹਰਗੋਬਿੰਦਪੁਰ ਸਾਹਿਬ : ਹਲਕਾ ਸ਼੍ਰੀ ਹਰਗੋਬਿੰਦਪੁਰ ਸਾਹਿਬ ਅਧੀਨ ਪੈਂਦੇ ਪਿੰਡ ਤਾਰਾ ਵਿਖੇ ਅੱਜ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਇੱਕ ਵਿਸ਼ੇਸ਼ ਸਭਾ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਸਾਬਕਾ ਵਿਧਾਇਕ ਅਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਸ. ਬਲਵਿੰਦਰ ਸਿੰਘ ਲਾਡੀ ਨੇ ਵਿਸ਼ੇਸ਼ ਤੌਰ ਤੇ ਸ਼ਮੂਲੀਅਤ ਕੀਤੀ ਅਤੇ ਪਿੰਡ ਦੀਆਂ ਸੰਗਤਾਂ ਨੂੰ ਸੰਬੋਧਨ ਕੀਤਾ।ਸਭਾ ਨੂੰ ਸੰਬੋਧਨ ਕਰਦਿਆਂ ਸ. ਬਲਵਿੰਦਰ ਸਿੰਘ ਲਾਡੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਸਿਰਫ਼ ਇੱਕ ਸਰਕਾਰੀ ਯੋਜਨਾ ਤੱਕ ਸੀਮਤ ਨਹੀਂ ਹੈ, ਸਗੋਂ ਇਹ ਸਾਡੇ ਬਜ਼ੁਰਗਾਂ ਦੀਆਂ ਧਾਰਮਿਕ ਭਾਵਨਾਵਾਂ ਅਤੇ ਆਸਥਾ ਪ੍ਰਤੀ ਸੱਚੀ ਸ਼ਰਧਾ ਤੇ ਸਤਿਕਾਰ ਭੇਟ ਕਰਨ ਦਾ ਇੱਕ ਨਿਮਾਣਾ ਉਪਰਾਲਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦਾ ਮੁੱਖ ਮਕਸਦ ਹੈ ਕਿ ਸੂਬੇ ਦੇ ਹਰ ਬਜ਼ੁਰਗ ਨੂੰ ਆਪਣੇ ਪਵਿੱਤਰ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਨ ਦਾ ਮੌਕਾ ਮਿਲੇ ਅਤੇ ਉਨ੍ਹਾਂ ਦੀ ਇਹ ਚਿਰੋਕਣੀ ਇੱਛਾ ਪੂਰੇ ਮਾਣ-ਸਤਿਕਾਰ ਤੇ ਬਿਨਾਂ ਕਿਸੇ ਖੱਜਲ-ਖੁਆਰੀ ਦੇ ਪੂਰੀ ਹੋ ਸਕੇ।