ਸੰਗ ਦੇ ਸਾਬਕਾ ਮੁੱਖੀ ਜਥੇਦਾਰ ਜੋਗਿੰਦਰ ਸਿੰਘ ਨੇ ਕੀਤੇ ਚੋਲਾ ਸਾਹਿਬ ਦੇ ਦਰਸ਼ਨ
ਚੋਲਾ ਸਾਹਿਬ ਮੌਕੇ ਪਹੁੰਚੇ ਸੰਗ ਦੇ ਸਾਬਕਾ ਮੁੱਖੀ ਜਥੇਦਾਰ ਜੋਗਿੰਦਰ ਸਿੰਘ ਨੇ ਕੀਤੇ ਚੋਲਾ ਸਾਹਿਬ ਦੇ ਦਰਸ਼ਨ
Publish Date: Sat, 07 Mar 2026 06:47 PM (IST)
Updated Date: Sun, 08 Mar 2026 04:13 AM (IST)
ਬੀਟੀਐੱਲ20 ਬਾਬਾ ਅਵਤਾਰ ਸਿੰਘ ਜੀ ਬੇਦੀ ਚੋਲਾ ਸਾਹਿਬ ਵਾਲੇ ਸੰਗ ਦੇ ਸਾਬਕਾ ਮੁੱਖੀ ਜਥੇਦਾਰ ਜੋਗਿੰਦਰ ਸਿੰਘ ਨੂੰ ਸਨਮਾਨਿਤ ਕਰਦੇ ਹੋਏ। ਸੱਤਪਾਲ ਜ਼ਖਮੀ, ਪੰਜਾਬੀ ਜਾਗਰਣ ਡੇਰਾ ਬਾਬਾ ਨਾਨਕ : ਇਤਿਹਾਸਕ ਜੋੜ ਮੇਲਾ ਸ੍ਰੀ ਚੋਲਾ ਸਾਹਿਬ ਡੇਰਾ ਬਾਬਾ ਨਾਨਕ ਮੌਕੇ ਜ਼ਿਲ੍ਹਾ ਹੁਸ਼ਿਆਰਪੁਰ ਦੇ ਪਿੰਡ ਖੰਡਿਆਲਾ ਸੈਣੀਆਂ ਤੋਂ ਪਹੁੰਚੇ ਸੰਗ ਨਾਲ ਸੰਗ ਦੇ ਸਾਬਕਾ ਮੁੱਖੀ ਜਥੇਦਾਰ ਜੋਗਿੰਦਰ ਸਿੰਘ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਅੰਗ ਵਸਤਰ ਪਵਿੱਤਰ ਸ੍ਰੀ ਚੋਲਾ ਸਾਹਿਬ ਜੀ ਦੇ ਦਰਸ਼ਨ ਦੀਦਾਰ ਕੀਤੇ। ਉਪਰੰਤ ਉਹ ਮਹੰਤ ਬਾਬਾ ਅਵਤਾਰ ਸਿੰਘ ਜੀ ਬੇਦੀ ਚੋਲਾ ਸਾਹਿਬ ਵਾਲਿਆਂ ਦੇ ਗ੍ਰਹਿ ਵਿਖੇ ਪਹੁੰਚੇ ਇਸ ਮੌਕੇ ਸ੍ਰੀ ਗੁਰੂ ਨਾਨਕ ਦੇਵ ਜੀ ਦੀ 16ਵੀਂ ਪੀੜੀ ਮਹੰਤ ਬਾਬਾ ਅਵਤਾਰ ਸਿੰਘ ਜੀ ਬੇਦੀ ਚੋਲਾ ਸਾਹਿਬ ਵਾਲਿਆਂ ਵੱਲੋਂ ਸਾਬਕਾ ਮੁੱਖੀ ਜਥੇਦਾਰ ਜੋਗਿੰਦਰ ਸਿੰਘ ਦਾ ਨਿੱਘਾ ਸਵਾਗਤ ਕੀਤਾ ਗਿਆ। ਇਸ ਮੌਕੇ ਬਾਬਾ ਅਵਤਾਰ ਸਿੰਘ ਬੇਦੀ ਵੱਲੋਂ ਸਾਬਕਾ ਮੁੱਖੀ ਜਥੇਦਾਰ ਜੋਗਿੰਦਰ ਸਿੰਘ ਜੀ ਨੂੰ ਦੁਸ਼ਾਲਾ, ਸ੍ਰੀ ਸਾਹਿਬ ਤੇ ਗੁਰ ਘਰ ਦੀ ਬਖਸ਼ਿਸ਼ ਸਿਰੋਪਾਓ ਸਾਹਿਬ ਭੇਟ ਕਰਕੇ ਸਨਮਾਨਿਤ ਕੀਤਾ ਅਤੇ ਨਾਲ ਆਏ ਸਾਥੀਆਂ ਨੁੰ ਵੀ ਸਿਰੋਪਾਓ ਸਾਹਿਬ ਭੇਟ ਕਰਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਬਾਬਾ ਅਵਤਾਰ ਸਿੰਘ ਜੀ ਬੇਦੀ ਨੇ ਸਾਬਕਾ ਮੁੱਖੀ ਜਥੇਦਾਰ ਜੋਗਿੰਦਰ ਸਿੰਘ ਤੇ ਸਮੂਹ ਸਾਥ ਸੰਗਤ ਦੀ ਚੜਦੀ ਕਲਾ ਲਈ ਅਰਦਾਸ ਕੀਤੀ।