- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸਾਬਕਾ ਸਰਪੰਚ ਦਿਲਰਾਜ ਸਿੰਘ ਨੇ ਬਲਜੀਤ ਸਿੰਘ ਪਾਹੜਾ ਨੂੰ ਦੂਜੀ ਵਾਰੀ ਪ੍ਰਧਾਨ ਬਣਨ ’ਤੇ ਦਿੱਤੀ ਵਧਾਈ

ਕੁਲਦੀਪ ਸਿੰਘ ਸਲਗਾਨੀਆ, ਪੰਜਾਬੀ ਜਾਗਰਣ ਕਿਲਾ ਲਾਲ ਸਿੰਘ : ਪਿਛਲੇ ਦਿਨੀਂ ਕਾਰਪੋਰੇਸ਼ਨ ਦੀਆਂ ਹੋਈਆਂ ਚੋਣਾਂ ਵਿੱਚ ਹਲਕਾ ਗੁਰਦਾਸਪੁਰ ਤੋਂ ਕਾਂਗਰਸ ਪਾਰਟੀ ਵੱਲੋਂ ਵਧੀਆ ਪ੍ਰਦਰਸ਼ਨ ਕਰਦਿਆਂ ਕੌਂਸਲ ਤੇ ਜਿੱਤ ਦਰਜ ਕੀਤੀ ਗਈ ਸੀ। ਜਿਸ ਤੋਂ ਬਾਅਦ ਹਲਕਾ ਵਿਧਾਇਕ ਬਰਿੰਦਰਜੀਤ ਸਿੰਘ ਪਾਹੜਾ ਦੇ ਛੋਟੇ ਭਰਾ ਬਲਜੀਤ ਸਿੰਘ ਪਾਹੜਾ ਨੂੰ ਨਗਰ ਕੌਂਸਲ ਗੁਰਦਾਸਪੁਰ ਦਾ ਲਗਾਤਾਰ ਦੂਸਰੀ ਵਾਰ ਪ੍ਰਧਾਨ ਚੁਣਿਆ ਗਿਆ। ਬਲਜੀਤ ਸਿੰਘ ਪਾਹੜਾ ਦੇ ਪ੍ਰਧਾਨ ਬਣਨ ’ਤੇ ਉਨ੍ਹਾਂ ਨੂੰ ਵਧਾਈ ਦੇਣ ਲਈ ਭਾਗੋਵਾਲ ਖੁਰਦ ਦੇ ਸਾਬਕਾ ਸਰਪੰਚ ਦਿਲਰਾਜ ਸਿੰਘ ਆਪਣੇ ਸਾਥੀਆਂ ਸਮੇਤ ਗੁਰਦਾਸਪੁਰ ਬਲਜੀਤ ਸਿੰਘ ਪਾਹੜਾ ਦੇ ਘਰ ਪਹੁੰਚੇ। ਇਸ ਮੌਕੇ ਉਨ੍ਹਾਂ ਬਲਜੀਤ ਸਿੰਘ ਪਾਹੜਾ ਨੂੰ ਵਧਾਈ ਦਿੰਦਿਆਂ ਕਿਹਾ ਕਿ ਆਮ ਜਨਤਾ ਨੂੰ ਆਪ ਦੀ ਅਸਲੀਅਤ ਬਾਰੇ ਪਤਾ ਲੱਗ ਚੁੱਕਾ ਹੈ। ਜਿਸ ਦਾ ਸਬੂਤ ਪੰਜਾਬ ਵਾਸੀਆਂ ਨੇ ਉਨ੍ਹਾਂ ਨੂੰ ਵੋਟਾਂ ਦੇ ਰੂਪ ਵਿੱਚ ਦਿੱਤਾ ਹੈ। ਉਨ੍ਹਾਂ ਕਿਹਾ ਕਿ ਗੁਰਦਾਸਪੁਰ ਵਾਸੀਆਂ ਦੀ ਇਹ ਸਹੀ ਸੋਚ ਤੇ ਸ਼ਕਤੀ ਹੈ। ਜਿਨ੍ਹਾਂ ਨੇ ਬਲਜੀਤ ਸਿੰਘ ਪਾਹੜਾ ਸਮੇਤ ਕਾਂਗਰਸ ਉਮੀਦਵਾਰਾਂ ਨੂੰ ਵੱਡੀ ਲੀਡ ਨਾਲ ਜਿਤਾਇਆ ਹੈ। ਜਿਸਦੀ ਵਜਾ ਨਾਲ ਗੁਰਦਾਸਪੁਰ ਵਿਖੇ ਫਿਰ ਤੋਂ ਕਾਂਗਰਸ ਪਾਰਟੀ ਦੀ ਕਮੇਟੀ ਬਣੀ ਹੈ। ਇਸ ਮੌਕੇ ਬਲਜੀਤ ਸਿੰਘ ਪਾਹੜਾ ਨੇ ਕਿਹਾ ਕਿ ਪਾਰਟੀ ਹਾਈਕਮਾਂਡ ਅਤੇ ਨਗਰ ਕੌਂਸਲ ਗੁਰਦਾਸਪੁਰ ਦੇ ਕੌਂਸਲਰਾਂ ਵੱਲੋਂ ਉਨ੍ਹਾਂ ਤੇ ਵਿਸ਼ਵਾਸ ਜਤਾ ਕੇ ਉਨ੍ਹਾਂ ਨੂੰ ਦੂਸਰੀ ਵਾਰ ਪ੍ਰਧਾਨਗੀ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ। ਉਹ ਸਮੂਹ ਕੌਂਸਲਰਾਂ ਅਤੇ ਸ਼ਹਿਰ ਵਾਸੀਆਂ ਦਾ ਦਿਲੋਂ ਧੰਨਵਾਦ ਕਰਦਿਆਂ ਉਨ੍ਹਾਂ ਨੂੰ ਇਹ ਪੂਰਾ ਯਕੀਨ ਦਿਵਾਉਂਦੇ ਹਨ ਕਿ ਸੌਂਪੀ ਗਈ ਜ਼ਿੰਮੇਵਾਰੀ ਨੂੰ ਉਹ ਪੂਰੀ ਇਮਾਨਦਾਰੀ ਤੇ ਤਨਦੇਹੀ ਨਾਲ ਨਿਭਾਉਣਗੇ ਅਤੇ ਪੂਰੇ ਸ਼ਹਿਰ ਦਾ ਹਰ ਪੱਖੋਂ ਜੰਗੀ ਪੱਧਰ ’ਤੇ ਵਿਕਾਸ ਕਰਵਾਇਆ ਜਾਵੇਗਾ ਅਤੇ ਨਾਲ ਹੀ ਹਲਕਾ ਵਾਸੀਆਂ ਦੀਆਂ ਹਰੇਕ ਮੁਸ਼ਕਿਲਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਮੂਹ ਕਾਂਗਰਸ ਪਾਰਟੀ ਨੂੰ ਹਲਕਾ ਵਾਸੀਆਂ ਦਾ ਭਰਪੂਰ ਪਿਆਰ ਮਿਲਿਆ ਹੈ। ਜਿਸ ਨਾਲ ਕਾਂਗਰਸ ਪਾਰਟੀ ਨੇ ਵੱਡੀ ਜਿੱਤ ਪ੍ਰਾਪਤ ਕੀਤੀ ਹੈ।