. ਗੁਰਨੇਕ ਸਿੰਘ ਸਾਥੀਆਂ ਸਣੇ ਮਜੀਠੀਆ ਨੂੰ ਮਿਲੇ
ਹਰਚੋਵਾਲ ਤੋਂ ਸਾਬਕਾ ਸਰਪੰਚ ਡਾ. ਗੁਰਨੇਕ ਸਿੰਘ ਸਾਥੀਆਂ ਸਮੇਤ ਬਿਕਰਮ ਸਿੰਘ ਮਜੀਠੀਆ ਨੂੰ ਮਿਲੇ
Publish Date: Sat, 14 Feb 2026 03:41 PM (IST)
Updated Date: Sun, 15 Feb 2026 04:00 AM (IST)

ਕਸ਼ਮੀਰ ਸਿੰਘ ਸੰਧੂ, ਪੰਜਾਬੀ ਜਾਗਰਣ ਕਾਦੀਆਂ : ਵਿਧਾਨ ਸਭਾ ਹਲਕਾ ਸ੍ਰੀ ਹਰਗੋਬਿੰਦਪੁਰ ਸਾਹਿਬ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਰਾਜਨਬੀਰ ਸਿੰਘ ਘੁਮਾਣ ਦੀ ਅਗਵਾਈ ਵਿੱਚ ਕਸਬਾ ਹਰਚੋਵਾਲ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਅਕਾਲੀ ਆਗੂ ਤੇ ਸਾਬਕਾ ਸਰਪੰਚ ਡਾਕਟਰ ਗੁਰਨੇਕ ਸਿੰਘ ਆਪਣੇ ਸਾਥੀਆਂ ਸਮੇਤ ਪੰਜਾਬ ਦੇ ਸਾਬਕਾ ਕੈਬਿਨਟ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਮਿਲੇ ਅਤੇ ਉਹਨਾਂ ਨੂੰ ਫੁੱਲਾਂ ਦਾ ਗੁਲਦਸਤਾ ਭੇਟ ਕਰਕੇ ਸਿਰਪਾਓ ਨਾਲ ਸਨਮਾਨਿਤ ਕੀਤਾ ਗਿਆ। ਇਸ ਮੌਕੇ ਹਲਕਾ ਇੰਚਾਰਜ ਰਾਜਨਬੀਰ ਸਿੰਘ ਘੁਮਾਣ ਅਤੇ ਡਾਕਟਰ ਗੁਰਨੇਕ ਸਿੰਘ ਨੇ ਹਲਕੇ ਅੰਦਰ ਪਾਰਟੀ ਨੂੰ ਮਜ਼ਬੂਤ ਕਰਨ ਅਤੇ 2027 ਦੀਆਂ ਚੋਣਾਂ ਸਬੰਧੀ ਕੀਤੀਆਂ ਜਾ ਰਹੀਆਂ ਗਤੀਵਿਧੀਆਂ ਤੋਂ ਮਜੀਠੀਆ ਨੂੰ ਜਾਣੂ ਕਰਵਾਇਆ। ਇਸ ਮੌਕੇ ਸਾਬਕਾ ਸਰਪੰਚ ਡਾਕਟਰ ਗੁਰਨੇਕ ਸਿੰਘ ਦੇ ਨਾਲ ਪਿੰਡ ਹਰਚੋਵਾਲ ਦੇ ਮੌਜੂਦਾ ਸਰਪੰਚ ਧਰਮਿੰਦਰ ਸਿੰਘ, ਰਸ਼ਪਾਲ ਸਿੰਘ ਸਾਬਕਾ ਪੰਚਾਇਤ ਮੈਂਬਰ, ਕਰਮ ਸਿੰਘ ਸਾਬਕਾ ਪੰਚਾਇਤ ਮੈਂਬਰ, ਰਣਜੀਤ ਸਿੰਘ ਸਾਬਕਾ ਪੰਚਾਇਤ ਮੈਂਬਰ, ਰਣਜੀਤ ਸਿੰਘ ਸਾਬਕਾ ਸੰਮਤੀ ਮੈਂਬਰ, ਰਸ਼ਪਾਲ ਸਿੰਘ ਸਾਬਕਾ ਪੰਚਾਇਤ ਮੈਂਬਰ, ਕਰਮ ਸਿੰਘ ਸਾਬਕਾ ਪੰਚਾਇਤ ਮੈਂਬਰ, ਰਣਜੀਤ ਸਿੰਘ ਸਾਬਕਾ ਪੰਚਾਇਤ ਮੈਂਬਰ, ਰਣਜੀਤ ਸਿੰਘ ਸਾਬਕਾ ਸੰਮਤੀ ਮੈਂਬਰ, ਗੁਰਦਿਆਲ ਸਿੰਘ ਨੰਬਰਦਾਰ, ਦਰਸ਼ਨ ਸਿੰਘ ਔਲਖ, ਸਤਪਾਲ ਸਿੰਘ ਔਲਖ, ਗੁਰਮੁੱਖ ਸਿੰਘ ਕਾਲਾ, ਦਿਲਬਾਗ ਸਿੰਘ ਬੱਗੋ, ਮੁਖਵਿੰਦਰ ਸਿੰਘ ਵਡਾਲੀ, ਸੁਲੱਖਣ ਸਿੰਘ ਬੋਰੀਚੁੱਕ, ਗੋਪੀ ਪੀਏ, ਸਰਦੂਲ ਸਿੰਘ ਔਲਖ ਆਦਿ ਆਗੂ ਹਾਜ਼ਰ ਸਨ।