- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸਿੱਖ ਨੈਸ਼ਨਲ ਕਾਲਜੀਏਟ ਸਕੂਲ ਦੀ ਸਾਬਕਾ ਵਿਦਿਆਰਥਣ ਰੂਪਨੀਤ ਕੌਰ ਵਲੋੋਂ ਨੀਟ ਦੀ ਪ੍ਰੀਖਿਆ ਪਾਸ

ਕਸ਼ਮੀਰ ਸਿੰਘ ਸੰਧੂ\ਤਾਰਿਕ ਅਹਿਮਦ, ਪੰਜਾਬੀ ਜਾਗਰਣ
ਕਾਦੀਆਂ: ਸਿੱਖ ਨੈਸ਼ਨਲ ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ ਕਾਦੀਆਂ ਦੀ ਸਾਬਕਾ ਵਿਦਿਆਰਥਣ ਰੂਪਨੀਤ ਕੌਰ ਨੇ ਪਹਿਲੀ ਕੋਸ਼ਿਸ਼ ਵਿੱਚ ਹੀ ਨੀਟ ਦੀ ਪ੍ਰੀਖਿਆ ਪਾਸ ਕਰਕੇ ਸਕੂਲ ਦਾ ਨਾਂਅ ਰੋਸ਼ਨ ਕੀਤਾ ਹੈ, ਜੋ ਸਕੂਲ ਵਾਸਤੇ ਬਹੁਤ ਹੀ ਮਾਣ ਅਤੇ ਖ਼ੁਸ਼ੀ ਵਾਲੀ ਪ੍ਰਾਪਤੀ ਹੈ। ਸਕੂਲ ਪ੍ਰਬੰਧਨ ਵੱਲੋਂ ਵਿਦਿਆਰਥਣ ਰੂਪਨੀਤ ਕੌਰ ਨੂੰ ਉਸ ਦੀ ਇਸ ਪ੍ਰਾਪਤੀ ਲਈ ਸਨਮਾਨਿਤ ਕੀਤਾ ਗਿਆ। ਉਸ ਦੀ ਇਸ ਸ਼ਾਨਦਾਰ ਪ੍ਰਾਪਤੀ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਸਕੂਲ ਪ੍ਰਿੰਸੀਪਲ ਸ੍ਰੀਮਤੀ ਰਮਨਜੀਤ ਕੌਰ ਨੇ ਦੱਸਿਆ ਕਿ ਸਾਲ 2025 -26 ਸੈਸ਼ਨ ਦੌਰਾਨ ਰੂਪਨੀਤ ਕੌਰ ਨੇ ਬਾਰ੍ਹਵੀਂ ਜਮਾਤ ਦੀ ਪ੍ਰੀਖਿਆ ਪਾਸ ਕੀਤੀ ਸੀ ਤੇ ਇਸ ਤੋਂ ਬਾਅਦ ਪਹਿਲੀ ਕੋਸ਼ਿਸ਼ ਵਿੱਚ ਹੀ ਉਸ ਨੇ ਨੀਟ ਦੀ ਪ੍ਰੀਖਿਆ ਪਾਸ ਕਰਕੇ ਸਕੂਲ ਨੂੰ ਇਹ ਮਾਣ ਹਾਸਿਲ ਕਰਵਾਇਆ ਹੈ। ਰੂਪਨੀਤ ਦੀ ਇਸ ਪ੍ਰਾਪਤੀ ਲਈ ਉਸ ਨੂੰ ਸਨਮਾਨਿਤ ਕਰਦਿਆਂ ਕਾਲਜ ਪ੍ਰਿੰਸੀਪਲ ਡਾ. ਹਰਪ੍ਰੀਤ ਸਿੰਘ ਹੁੰਦਲ ਅਤੇ ਸਕੂਲ ਪ੍ਰਿੰਸੀਪਲ ਸ਼੍ਰੀਮਤੀ ਰਮਨਜੀਤ ਕੌਰ ਵੱਲੋਂ ਵਧਾਈ ਭੇਟ ਕੀਤੀ ਗਈ ਅਤੇ ਆਉਣ ਵਾਲੇ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ । ਇਸ ਮੌਕੇ ਰੂਪਨੀਤ ਕੌਰ ਦੇ ਮਾਤਾ- ਪਿਤਾ ਵੀ ਹਾਜ਼ਰ ਸਨ ,ਉਹਨਾਂ ਨੂੰ ਵੀ ਬੇਟੀ ਦੀ ਮਾਣਮਤੀ ਪ੍ਰਾਪਤੀ ਵਾਸਤੇ ਮੁਬਾਰਕਬਾਦ ਭੇਟ ਕੀਤੀ ਗਈ।