ਕੁਲਦੀਪ ਸਿੰਘ ਸਲਗਾਨੀਆ, ਕਿਲ੍ਹਾ ਲਾਲ ਸਿੰਘ

ਵਿਧਾਨ ਸਭਾ ਹਲਕਾ ਫ਼ਤਹਿਗੜ੍ਹ ਚੂੜੀਆਂ ਅਧੀਨ ਆਉਂਦਾ ਪਿੰਡ ਬਾਲੇਵਾਲ ਵਿਖੇ ਸਰਪੰਚ ਸਿਕੰਦਰ ਸਿੰਘ ਅਤੇ ਸਮੂਹ ਗ੍ਾਮ ਪੰਚਾਇਤ ਵੱਲੋਂ ਪਿੰਡ ਦੇ ਲੋੜਵੰਦ ਅਤੇ ਗਰੀਬ ਲਾਭਪਾਤਰੀਆਂ ਨੂੰ ਸਸਤਾ ਅਨਾਜ ਮੁਹੱਈਆ ਕਰਵਾਉਣ ਲਈ ਬਣਾਏ ਜਾਣ ਵਾਲੇ ਸਮਾਰਟ ਕਾਰਡ ਲਈ ਫਾਰਮ ਭਰੇ ਗਏ। ਇਸ ਮੌਕੇ ਸਰਪੰਚ ਸਿਕੰਦਰ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪਿਛਲੀ ਅਕਾਲੀ-ਭਾਜਪਾ ਸਰਕਾਰ ਦੌਰਾਨ ਅਨੇਕਾਂ ਲੋੜਵੰਦ ਅਤੇ ਗਰੀਬ ਲਾਭਪਾਤਰੀ ਸਸਤੇ ਅਨਾਜ ਤੋਂ ਵਾਂਝੇ ਹਨ ਅਤੇ ਇਨ੍ਹਾਂ ਲੋੜਵੰਦਾਂ ਨੂੰ ਸਸਤਾ ਅਨਾਜ ਮੁਹੱਈਆ ਕਰਵਾਉਣ ਲਈ ਹਲਕਾ ਵਿਧਾਇਕ ਤੇ ਕੈਬਨਿਟ ਮੰਤਰੀ ਤਿ੍ਪਤ ਰਜਿੰਦਰ ਸਿੰਘ ਬਾਜਵਾ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਪਿੰਡ ਵਿਚ ਬਿਨਾਂ ਭੇਦਭਾਵ ਸਾਰੇ ਵਰਗ ਦੇ ਲੋਕਾਂ ਦੇ ਫਾਰਮ ਭਰੇ ਗਏ ਹਨ ਤਾਂ ਜੋ ਉਨ੍ਹਾਂ ਦੇ ਸਮਾਰਟ ਕਾਰਡ ਬਣ ਸਕਣ ਅਤੇ ਇਨ੍ਹਾਂ ਗਰੀਬ ਪਰਿਵਾਰਾਂ ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਸਹੂਲਤਾਂ ਲਾਭ ਮਿਲ ਸਕੇ। ਇਸ ਮੌਕੇ ਉਨ੍ਹਾਂ ਨਾਲ ਪਿੰਡ ਵਾਸੀ ਤੇ ਪੰਚਾਇਤ ਮੈਂਬਰ ਹਾਜ਼ਰ ਸਨ।