ਸ਼ਮਸ਼ੇਰ ਸਿੰਘ ਨੇ ਸੜਕਾਂ ਦੇ ਰੱਖ ਕੇ ਨੀਂਹ ਪੱਥਰ
4.49 ਕਰੋੜ ਦੀਆਂ ਲਿੰਕ ਸੜਕਾਂ ਅਤੇ 1.22 ਕਰੋੜ ਦੀ ਲਾਗਤ ਵਾਲੇ ਪੁਲ ਦੇ ਨੀਂਹ ਪੱਥਰ ਰੱਖੇ
Publish Date: Sat, 17 Jan 2026 04:13 PM (IST)
Updated Date: Sun, 18 Jan 2026 04:01 AM (IST)
ਸ਼ਾਮ ਸਿੰਘ ਘੁੰਮਣ, ਪੰਜਾਬੀ ਜਾਗਰਣ
ਦੀਨਾਨਗਰ: ਪੰਜਾਬ ਸਰਕਾਰ ਵੱਲੋਂ ਸੂਬੇ ਅੰਦਰ ਕੀਤੇ ਜਾ ਰਹੇ ਵਿਕਾਸ ਕਾਰਜਾਂ ਦੀ ਲੜੀ ਤਹਿਤ ਵਿਧਾਨਸਭਾ ਹਲਕਾ ਦੀਨਾਨਗਰ ਅੰਦਰ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਸ਼ਮਸ਼ੇਰ ਸਿੰਘ ਵੱਲੋਂ 4.49 ਕਰੋੜ ਰੁਪਏ ਦੀ ਲਾਗਤ ਵਾਲੀਆਂ ਲਿੰਕ ਸ਼ੜਕਾਂ ਦੇ ਨਵੀਨੀਕਰਨ ਅਤੇ 1.22 ਕਰੋੜ ਰੁਪਏ ਦੀ ਲਾਗਤ ਵਾਲੇ ਨਵੇਂ ਬਨਣ ਵਾਲੇ ਪੁਲ ਦੇ ਨੀਂਹ ਪੱਥਰ ਰੱਖੇ ਗਏ।
4.32 ਕਰੋੜ ਰੁਪਏ ਦੀ ਲਾਗਤ ਨਾਲ 7 ਕਿਲੋਮੀਟਰ ਲੰਮੀ ਘਰੋਟਾ ਦੀਨਾਨਗਰ ਗੁਰਦਾਸਪੁਰ ਤ੍ਰਿਮੂ ਰੋਡ ਚੌਂਤਾ ਦੀਨਾਨਗਰ ਵਾਇਆ ਪੱਚੋਵਾਲ, ਸਦਾਨਾ ਭਗਵਾਨਪੁਰ ਅਤੇ 17.60 ਲੱਖ ਰੁਪਏ ਦੀ ਲਾਗਤ ਨਾਲ ਕੋਠੇ ਈਸਰਪੁਰ ਵਿਖੇ ਲਿੰਕ ਸੜਕਾਂ ਦੇ ਨਵੀਨੀਕਰਨ ਅਤੇ ਆਨੰਦਪੁਰ ਅਤੇ ਜਕੜੀਆ ਪਿੰਡਾਂ ਦਰਮਿਆਨ 1.22 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਪੁਲ ਦਾ ਨੀਂਹ ਪੱਥਰ ਰੱਖਣ ਮੌਕੇ ਹਲਕਾ ਇੰਚਾਰਜ ਸ਼ਮਸ਼ੇਰ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬੇ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਦੀਨਾਨਗਰ ਵਿਧਾਨ ਸਭਾ ਹਲਕੇ ਦੇ ਵਿਕਾਸ ਵਿੱਚ ਕੋਈ ਵੀ ਕਸਰ ਨਹੀਂ ਛੱਡੇਗੀ। ਉਨ੍ਹਾਂ ਕਿਹਾ ਕਿ ਇਸ ਵੇਲੇ ਦੀਨਾਨਗਰ ਵਿਧਾਨਸਭਾ ਹਲਕੇ ਅੰਦਰ ਵਿਕਾਸ ਦੇ ਕੰਮ ਜੰਗੀ ਪੱਧਰ ਤੇ ਚੱਲ ਰਹੇ ਹਨ, ਜਿਸ ਵਿੱਚ ਲਿੰਕ ਸੜਕਾਂ ਦੇ ਨਵੀਨੀਕਰਨ ਦਾ ਕੰਮ, ਨਵੇਂ ਪੁਲ, ਖੇਡ ਸਟੇਡੀਅਮ ਅਤੇ ਗਲੀਆਂ ਨਾਲੀਆਂ ਦੇ ਇਲਾਵਾ ਹੋਰ ਖੇਤਰਾਂ ਚ ਸੁਧਾਰ ਦੇ ਕੰਮ ਕੀਤੇ ਜਾ ਰਹੇ ਹਨ ਅਤੇ ਹਲਕੇ ਅੰਦਰ ਵਿਕਾਸ ਦੇ ਕੰਮ ਆਉਣ ਵਾਲੇ ਦਿਨਾਂ ਅੰਦਰ ਹੋਰ ਵੀ ਤੇਜ਼ ਹੋਣਗੇ। ਹਲਕਾ ਇੰਚਾਰਜ ਸ਼ਮਸ਼ੇਰ ਸਿੰਘ ਨੇ ਕਿਹਾ ਕਿ ਉਨ੍ਹਾਂ ਦੀ ਹਮੇਸ਼ਾ ਇਹ ਕੋਸ਼ਿਸ਼ ਰਹੀ ਹੈ ਕਿ ਹਲਕਾ ਵਾਸੀਆਂ ਦੀਆਂ ਮੁਸ਼ਕਲਾਂ ਪਹਿਲ ਦੇ ਅਧਾਰ ’ਤੇ ਹੱਲ ਕੀਤੀਆਂ ਜਾਣ ਅਤੇ ਉਹ ਇਸ ਕੰਮ ਲਈ ਦਿਨ ਰਾਤ ਲੋਕਾਂ ਦੀ ਸੇਵਾ ਵਿੱਚ ਹਾਜਰ ਹਨ।