ਮਹਿੰਦਰ ਸਿੰਘ ਅਰਲੀਭੰਨ, ਕਲਾਨੌਰ : ਪੁਲਿਸ ਜ਼ਿਲ੍ਹਾ ਗੁਰਦਾਸਪੁਰ ਦੇ ਐੱਸਐੱਸਪੀ ਨਾਨਕ ਸਿੰਘ ਵੱਲੋਂ ਨਸ਼ਿਆਂ ਦੇ ਖਾਤਮੇ ਦੀ ਸ਼ੁਰੂ ਕੀਤੀ ਮੁਹਿੰਮ ਤਹਿਤ ਪੁਲਿਸ ਥਾਣਾ ਕਲਾਨੌਰ ਵੱਲੋਂ ਵੱਖ-ਵੱਖ ਥਾਵਾਂ 'ਤੇ ਚਾਰ ਨੌਜਵਾਨਾਂ ਨੂੰ ਨਸ਼ੀਲੇ ਪਦਾਰਥਾਂ ਸਮੇਤ ਕਾਬੂ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਹੋਇਆ ਪੁਲਿਸ ਥਾਣਾ ਕਲਾਨੌਰ ਦੇ ਐੱਸਐੱਚਓ ਸਰਬਜੀਤ ਸਿੰਘ ਨੇ ਦੱਸਿਆ ਕਿ ਐੱਸਐੱਸਪੀ ਨਾਨਕ ਸਿੰਘ ਦੇ ਨਿਰਦੇਸ਼ਾਂ ਤਹਿਤ ਪੁਲਿਸ ਪੁਲਿਸ ਥਾਣਾ ਕਲਾਨੌਰ ਦੇ ਪੁਲਿਸ ਕਰਮਚਾਰੀਆਂ ਵੱਲੋਂ ਵੱਖ-ਵੱਖ ਥਾਵਾਂ 'ਤੇ ਨਾਕਾਬੰਦੀ ਤੇ ਗਸ਼ਤ ਦੌਰਾਨ ਚਾਰ ਨੌਜਵਾਨਾਂ ਨੂੰ ਨਸ਼ੀਲੇ ਕੈਪਸੂਲਾਂ ਸਮੇਤ ਕਾਬੂ ਕੀਤਾ ਗਿਆ। ਉਨਾਂ੍ਹ ਦੱਸਿਆ ਕਿ ਫੜੇ ਗਏ ਨੌਜਵਾਨ ਰੋਹਿਤ ਮਸੀਹ ਪੁੱਤਰ ਸੋਨੂੰ ਮਸੀਹ ਵਾਸੀ ਕਲੋਨੀ ਸ਼ਾਹਪੁਰ ਗੁਰਾਇਆ ਕੋਲੋਂ 300 ਕੈਪਸੂਲ, ਸੰਨੀ ਮਸੀਹ ਪੁੱਤਰ ਪੱਪੂ ਮਸੀਹ ਵਾਸੀ ਕਾਲੋਨੀਆਂ ਸ਼ਾਹਪੁਰ ਗੁਰਾਇਆ ਕੋਲੋਂ 200 ਕੈਪਸੂਲ, ਸੰਦੀਪ ਸਿੰਘ ਪੁੱਤਰ ਮੁਖਤਾਰ ਸਿੰਘ ਵਾਸੀ ਪਿੰਡ ਹਮਜਾ ਪੁਲਿਸ ਥਾਣਾ ਮਜੀਠਾ 50 ਕੈਪਸੂਲ ਤੇ ਉਸ ਦੇ ਸਾਥੀ ਬਲਵਿੰਦਰ ਸਿੰਘ ਪੁੱਤਰ ਸਾਧੂ ਸਿੰਘ ਗ੍ਰੀਨ ਫਲਾਈਟ ਕਲੋਨੀ ਗਲੀ ਨੰਬਰ ਚਾਰ ਮਜੀਠਾ ਰੋਡ ਅੰਮਿ੍ਤਸਰ ਨੂੰ ਕਾਬੂ ਕਰਨ ਵਿਚ ਸਫਲਤਾ ਹਾਸਲ ਕੀਤੀ।ਫੜੇ ਗਏ ਨੌਜਵਾਨਾਂ ਖ਼ਿਲਾਫ਼ ਨਸ਼ਾ ਐਕਟ ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।