- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸਿਲਾਈ ਸੈਂਟਰਾਂ ਦੀਆਂ ਲੜਕੀਆਂ ਨੂੰ ਮੁਫ਼ਤ ਸਿਲਾਈ ਮਸ਼ੀਨਾਂ ਅਤੇ ਸਰਟੀਫਿਕੇਟ ਵੰਡੇ

ਸੁਖਦੇਵ ਸਿੰਘ ਖੁਸ਼ੀਪੁਰ, ਪੰਜਾਬੀ ਜਾਗਰਣ, ਦੋਰਾਂਗਲਾ : ਆਦਰਸ਼ ਸੋਸ਼ਲ ਵੈਲਫੇਅਰ ਐਂਡ ਐਜੂਕੇਸ਼ਨਲ ਸੋਸਾਇਟੀ ਵੱਲੋਂ ਲੜਕੀਆਂ ਨੂੰ ਆਤਮ-ਨਿਰਭਰ ਬਣਾਉਣ ਅਤੇ ਉਨ੍ਹਾਂ ਨੂੰ ਰੁਜ਼ਗਾਰ ਦੇ ਯੋਗ ਬਣਾਉਣ ਦੇ ਉਦੇਸ਼ ਨਾਲ ਚਲਾਏ ਜਾ ਰਹੇ ਸਿਲਾਈ-ਕਢਾਈ ਸੈਂਟਰਾਂ ਦੀਆਂ ਸਿਖਿਆਰਥਣਾਂ ਨੂੰ ਮੁਫ਼ਤ ਸਿਲਾਈ ਮਸ਼ੀਨਾਂ ਤੇ ਸਰਟੀਫਿਕੇਟ ਵੰਡੇ ਗਏ। ਇਸ ਉਪਰਾਲੇ ਦਾ ਮੁੱਖ ਉਦੇਸ਼ ਲੜਕੀਆਂ ਨੂੰ ਹੁਨਰਮੰਦ ਬਣਾ ਕੇ ਆਪਣੇ ਪੈਰਾਂ ’ਤੇ ਖੜ੍ਹਾ ਕਰਨਾ ਤੇ ਉਨ੍ਹਾਂ ਨੂੰ ਸਵੈ-ਰੁਜ਼ਗਾਰ ਲਈ ਉਤਸ਼ਾਹਿਤ ਕਰਨਾ ਹੈ। ਇਸ ਪ੍ਰੋਗਰਾਮ ’ਚ ਮੁੱਖ ਮਹਿਮਾਨ ਵਜੋਂ ਕੈਬਨਿਟ ਮੰਤਰੀ ਅਰੁਣਾ ਚੌਧਰੀ ਤੇ ਅਸ਼ੋਕ ਚੌਧਰੀ ਸ਼ਾਮਲ ਹੋਏ। ਇਸ ਮੌਕੇ ਸੋਸਾਇਟੀ ਦੇ ਪ੍ਰਧਾਨ ਸਤਨਾਮ ਸਿੰਘ, ਚੇਅਰਪਰਸਨ ਰੀਨਾ ਸਰਮਾਲ, ਕੋਆਰਡੀਨੇਟਰ ਇੰਦਰਜੀਤ ਕੌਰ, ਦਰਸ਼ਨ ਲਾਲ ਪਾਠੀ, ਸਟੇਟ ਐਵਾਰਡੀ ਮਾਸਟਰ ਜੀਤ ਰਾਜ, ਆਦਰਸ਼ ਬਿਰਧ ਆਸ਼ਰਮ ਦੇ ਸੁਪਰਡੈਂਟ ਅੰਜਲੀ ਸ਼ਰਮਾ, ਅਮਨਦੀਪ ਸਿੰਘ (ਯੂਨਾਈਟਡ ਸਿੱਖ ਦੀਨਾਨਗਰ), ਸਿਲਾਈ ਅਧਿਆਪਿਕਾ ਦੀਕਸ਼ਾ ਭਾਰਤੀ, ਲਖਵਿੰਦਰ ਸਿੰਘ ਅਤੇ ਮੌਜੂਦਾ ਸਰਪੰਚ ਮਨਜੀਤ ਕੌਰ, ਜੋਬਨਪ੍ਰੀਤ ਕੌਰ ਅਤੇ ਪਰਮਜੀਤ ਕੌਰ (ਪੰਜਾਬ ਪੁਲਿਸ, ਗੁਰਦਾਸਪੁਰ), ਸਾਬਕਾ ਚੇਅਰਮੈਨ ਹਰਵਿੰਦਰ ਸਿੰਘ ਭੱਟੀ, ਵਾਈਸ ਪ੍ਰਿੰਸੀਪਲ ਅਸ਼ਵਨੀ ਕੁਮਾਰ ਬਾਬਾ ਚੰਦ ਮਾਡਰਨ ਸੀਨੀਅਰ ਸੈਕੰਡਰੀ ਸਕੂਲ ਚੂਹੜ ਚੱਕ, ਅਸ਼ਵਨੀ ਕੁਮਾਰ ਦੀਨਾਨਗਰ ਸਮੇਤ ਹੋਰ ਪਤਵੰਤੇ ਸੱਜਣ ਹਾਜ਼ਰ ਸਨ। ਸੋਸਾਇਟੀ ਦੇ ਪ੍ਰਧਾਨ ਸਤਨਾਮ ਸਿੰਘ ਨੇ ਕਿਹਾ ਕਿ ਸੋਸਾਇਟੀ ਲੰਬੇ ਸਮੇਂ ਤੋਂ ਸਮਾਜ ਸੇਵਾ ਦੇ ਕੰਮਾਂ ਵਿੱਚ ਜੁਟੀ ਹੋਈ ਹੈ। ਲੜਕੀਆਂ ਨੂੰ ਸਿਲਾਈ-ਕਢਾਈ ਦੀ ਸਿਖਲਾਈ ਦੇਣ ਦੇ ਨਾਲ-ਨਾਲ ਉਨ੍ਹਾਂ ਨੂੰ ਮਸ਼ੀਨਾਂ ਅਤੇ ਸਰਟੀਫਿਕੇਟ ਮੁਹੱਈਆ ਕਰਵਾਉਣਾ ਇਸ ਗੱਲ ਦਾ ਸਬੂਤ ਹੈ ਕਿ ਸੋਸਾਇਟੀ ਸਿਰਫ਼ ਸਿਖਲਾਈ ਹੀ ਨਹੀਂ ਦਿੰਦੀ, ਸਗੋਂ ਉਨ੍ਹਾਂ ਨੂੰ ਆਤਮ-ਨਿਰਭਰ ਬਣਾਉਣ ਲਈ ਵੀ ਲਗਾਤਾਰ ਯਤਨਸ਼ੀਲ ਹੈ।