ਗਗਨਦੀਪ ਸਿੰਘ ਭੋਲਾ ਨੇ ਮਾਰਕੀਟ ਕਮੇਟੀ ਗੁਰਦਾਸਪੁਰ ਦੇ ਚੇਅਰਮੈਨ ਦਾ ਸੰਭਾਲਿਆ ਅਹੁਦਾ ਗਗਨਦੀਪ ਸਿੰਘ ਭੋਲਾ ਨੇ ਮਾਰਕੀਟ ਕਮੇਟੀ ਗੁਰਦਾਸਪੁਰ ਦੇ ਚੇਅਰਮੈਨ ਦਾ ਸੰਭਾਲਿਆ ਅਹੁਦਾ
Publish Date: Mon, 21 Sep 2026 05:35 PM (IST)
Updated Date: Mon, 21 Sep 2026 05:38 PM (IST)
--ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਸ਼ੈਰੀ ਕਲਸੀ ਦੀ ਮੌਜੂਦਗੀ ਵਿੱਚ ਹੋਇਆ ਤਾਜਪੋਸ਼ੀ ਸਮਾਗਮ ਆਕਾਸ਼, ਪੰਜਾਬੀ ਜਾਗਰਣ ਗੁਰਦਾਸਪੁਰ: ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਬਟਾਲਾ ਦੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਦੀ ਮੌਜੂਦਗੀ ਵਿੱਚ ਮਾਰਕਿਟ ਕਮੇਟੀ ਗੁਰਦਾਸਪੁਰ ਦੇ ਨਵ-ਨਿਯੁਕਤ ਚੇਅਰਮੈਨ ਜ਼ਿਲ੍ਹਾ ਯੂਥ ਪ੍ਰਧਾਨ ਗਗਨਦੀਪ ਸਿੰਘ ਭੋਲਾ ਨੇ ਅਹੁਦਾ ਸੰਭਾਲਿਆ। ਇਸ ਮੌਕੇ ਹਲਕਾ ਇੰਚਾਰਜ ਰਮਨ ਬਹਿਲ, ਲੋਕ ਸਭਾ ਹਲਕਾ ਇੰਚਾਰਜ ਅਤੇ ਚੇਅਰਮੈਨ ਇੰਪਰੂਵਮੈਂਟ ਟਰੱਸਟ ਰਾਜੀਵ ਸ਼ਰਮਾ, ਜ਼ਿਲ੍ਹਾ ਪ੍ਰਧਾਨ ਮਨਦੀਪ ਸਿੰਘ ਗਿੱਲ, ਰਣਜੀਤ ਸਿੰਘ ਰਾਣਾ ਚੇਅਰਮੈਨ ਬਲਾਕ ਸੰਮਤੀ ਗੁਰਦਾਸਪੁਰ ਬਲਵਿੰਦਰ ਸਿੰਘ ਭੋਲਾ (ਪਿਤਾ ਚੇਅਰਮੈਨ ਗਗਨਦੀਪ ਸਿੰਘ), ਭਾਰਤ ਭੂਸ਼ਣ ਸ਼ਰਮਾ ਸਾਬਕਾ ਚੇਅਰਮੈਨ ਮਾਰਕੀਟ ਕਮੇਟੀ, ਮੁੱਖਦੇਵ ਸਿੰਘ ਆਲੋਵਾਲ ਚੇਅਰਮੈਨ ਮਾਰਕੀਟ ਕਮੇਟੀ ਧਾਰੀਵਾਲ, ਜਸਬੀਰ ਸਿੰਘ ਕਠਿਆਲੀ ਚੇਅਰਮੈਨ ਦੀਨਾਨਗਰ, ਰਜੀਵ ਸੈਣੀ ਚੇਅਰਮੈਨ ਟਰੇਡਵਿੰਗ ਦੀਨਾਨਗਰ, ਸਬਜ਼ੀ ਮੰਡੀ ਪ੍ਰਧਾਨ ਦੀਨਾਨਗਰ ਧਰਮਿੰਦਰ ਸਿੰਘ ਮੰਡੀ ਆੜ੍ਹਤੀ ਐਸੋਸੀਏਸ਼ਨ ਦੇ ਪ੍ਰਧਾਨ, ਸ਼ੈਲਰ ਐਸੋਸੀਏਸ਼ਨ ਦੇ ਪ੍ਰਧਾਨ ਅਤੇ ਆਮ ਆਦਮੀ ਪਾਰਟੀ ਦੇ ਸਾਰੇ ਅਹੁਦੇਦਾਰ ਅਤੇ ਗੁਰਦਾਸਪੁਰ ਸ਼ਹਿਰ ਦੀਆਂ ਵੱਖ ਵੱਖ ਸਖਸ਼ੀਅਤਾਂ ਮੌਜੂਦ ਸਨ। ਇਸ ਮੌਕੇ ਕਰਵਾਏ ਸਮਾਗਮ ਵਿੱਚ ਵਿਧਾਇਕ ਸ਼ੈਰੀ ਕਲਸੀ ਨੇ ਨਵ ਨਿਯੁਕਤ ਚੇਅਰਮੈਨ ਗਗਨਦੀਪ ਸਿੰਘ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਆਮ ਲੋਕਾਂ ਦੀ ਪਾਰਟੀ ਹੈ ਅਤੇ ਪਾਰਟੀ ਵਿੱਚ ਇਮਾਨਦਾਰੀ, ਮਿਹਨਤ ਅਤੇ ਵਫਾਦਾਰੀ ਨਾਲ ਕੰਮ ਕਰਨ ਵਾਲੇ ਵਲੰਟੀਅਰਾਂ ਨੂੰ ਮਾਣ ਸਤਿਕਾਰ ਦੇ ਰਹੀ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਹੋਰ ਵੀ ਪਾਰਟੀ ਵਲੰਟੀਅਰਾਂ ਨੂੰ ਉਨ੍ਹਾਂ ਦੀ ਮਿਹਨਤ ਅਤੇ ਲਗਨ ਅਨੁਸਾਰ ਬਣਦਾ ਮਾਣ ਸਤਿਕਾਰ ਦਿੱਤਾ ਜਾਵੇਗਾ। ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਅੰਦਰ ਵਿਕਾਸ ਕਾਰਜਾਂ ਵਿੱਚ ਹੋਰ ਤੇਜ਼ੀ ਅਤੇ ਲੋਕ ਭਲਾਈ ਸਕੀਮਾਂ ਨੂੰ ਲਾਗੂ ਕੀਤਾ ਜਾ ਰਿਹਾ ਹੈ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਸਿਹਤ, ਸਿੱਖਿਆ,ਉਦਯੋਗ, ਖੇਤੀਬਾੜੀ ਅਤੇ ਬਿਜਲੀ ਆਦਿ ਖੇਤਰਾਂ ਨੂੰ ਹੋਰ ਪ੍ਰਫੁੱਲਿਤ ਕਰਨ ਲਈ ਵਿਸ਼ੇਸ਼ ਕਦਮ ਉਠਾਏ ਗਏ ਹਨ। ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਵੱਖ-ਵੱਖ ਖੇਤਰਾਂ ਵਿੱਚ ਲੋਕਹਿੱਤ ਵਿੱਚ ਕਾਰਜ ਕੀਤੇ ਹਨ ਅਤੇ ਜੇਕਰ ਇਕੱਲੇ ਬਿਜਲੀ ਦੀ ਗੱਲ ਕਰੀਏ ਤਾਂ ਸਰਕਾਰ ਵਲੋਂ 600 ਯੂਨਿਟ ਬਿਜਲੀ ਮਾਫ ਕੀਤੀ ਗਈ ਹੈ ਅਤੇ 90 ਫੀਸਦ ਘਰਾਂ ਦੇ ਬਿੱਲ ਜ਼ੀਰੋ ਆ ਰਹੇ ਹਨ। ਇਸ ਮੌਕੇ ਨਵ ਨਿਯੁਕਤ ਚੇਅਰਮੈਨ ਗਗਨਦੀਪ ਸਿੰਘ ਨੇ ਕਿਹਾ ਕਿ ਆਮ ਆਦਮੀ ਪਾਰਟੀ ਵਲੋਂ ਜੋ ਮੈਨੂੰ ਜ਼ਿੰਮੇਵਾਰੀ ਸੌਂਪੀ ਗਈ, ਉਸਨੂੰ ਪੂਰੀ ਲਗਨ ਤੇ ਮਿਹਨਤ ਨਾਲ ਨਿਭਾਵਾਂਗਾ ਤੇ ਲੋਕ ਹਿੱਤੀ ਵਿਕਾਸ ਕਾਰਜਾਂ ਨੂੰ ਤੇਜ਼ੀ ਨਾਲ ਕੀਤਾ ਜਾਵੇਗਾ। ਇਸ ਤੋਂ ਪਹਿਲਾਂ ਬੱਬਰੀ ਬਾਈਪਾਸ ਚੌਂਕ ਤੋਂ ਮਾਰਕੀਟ ਕਮੇਟੀ ਗੁਰਦਾਸਪੁਰ ਤੱਕ ਠਾਠਾ ਮਾਰਦਿਆਂ ਰੋਡ ਸ਼ੋਅ ਕੱਢਿਆ ਗਿਆ, ਜਿਸ ਵਿੱਚ ਵੱਡੀ ਗਿਣਤੀ ਵਿੱਚ ਆਮ ਆਦਮੀ ਪਾਰਟੀ ਦੇ ਵਾਲੰਟੀਅਰ ਅਤੇ ਨੌਜਵਾਨਾਂ ਨੇ ਪੂਰੇ ਉਤਸ਼ਾਹ ਨਾਲ ਸ਼ਿਰਕਤ ਕੀਤੀ।