ਗੈਂਗਸਟਰ ਭਗਵਾਨਪੁਰੀਆ ਨੂੰ ਸੈਸ਼ਨ ਅਦਾਲਤ ’ਚ ਕੀਤਾ ਪੇਸ਼
ਖ-ਵੱਖ ਅਪਰਾਧਿਕ ਕੇਸਾਂ ਦਾ ਸਾਹਮਣਾ ਕਰ ਰਹੇ ਗੈਂਗਸਟਰ ਜੱਗੂ ਭਗਵਾਨਪੁਰੀਆ ਨੂੰ ਇੱਕ ਹੋਰ ਅਪਰਾਧਿਕ ਮਾਮਲੇ ਵਿੱਚ ਭਾਰੀ ਸੁਰੱਖਿਆ ਪ੍ਰਬੰਧਾਂ ਹੇਠ ਸੈਸ਼ਨ ਜੱਜ ਗੁਰਦਾਸਪੁਰ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਪੇਸ਼ੀ ਉਪਰੰਤ ਸੈਸ਼ਨ ਅਦਾਲਤ ਵੱਲੋਂ ਮਾਮਲੇ ਵਿੱਚ 10 ਦਸੰਬਰ ਦੀ ਤਰੀਕ ਦਿੱਤੀ ਗਈ ਅਤੇ ਨਾਲ ਹੀ ਭਗਵਾਨਪੁਰੀਆ ਨੂੰ ਵੀਡੀਓ ਕਾਨਫਰੰਸ ਰਾਹੀਂ ਅਗਲੀ ਤਰੀਕ ’ਤੇ ਪੇਸ਼ ਹੋਣ ਦੀ ਇਜਾਜ਼ਤ ਦਿੱਤੀ ਗਈ।
Publish Date: Fri, 14 Nov 2025 11:24 AM (IST)
Updated Date: Fri, 14 Nov 2025 11:30 AM (IST)
ਸਟਾਫ਼ ਰਿਪੋਰਟਰ, ਗੁਰਦਾਸਪੁਰ : ਵੱਖ-ਵੱਖ ਅਪਰਾਧਿਕ ਕੇਸਾਂ ਦਾ ਸਾਹਮਣਾ ਕਰ ਰਹੇ ਗੈਂਗਸਟਰ ਜੱਗੂ ਭਗਵਾਨਪੁਰੀਆ ਨੂੰ ਇੱਕ ਹੋਰ ਅਪਰਾਧਿਕ ਮਾਮਲੇ ਵਿੱਚ ਭਾਰੀ ਸੁਰੱਖਿਆ ਪ੍ਰਬੰਧਾਂ ਹੇਠ ਸੈਸ਼ਨ ਜੱਜ ਗੁਰਦਾਸਪੁਰ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਪੇਸ਼ੀ ਉਪਰੰਤ ਸੈਸ਼ਨ ਅਦਾਲਤ ਵੱਲੋਂ ਮਾਮਲੇ ਵਿੱਚ 10 ਦਸੰਬਰ ਦੀ ਤਰੀਕ ਦਿੱਤੀ ਗਈ ਅਤੇ ਨਾਲ ਹੀ ਭਗਵਾਨਪੁਰੀਆ ਨੂੰ ਵੀਡੀਓ ਕਾਨਫਰੰਸ ਰਾਹੀਂ ਅਗਲੀ ਤਰੀਕ ’ਤੇ ਪੇਸ਼ ਹੋਣ ਦੀ ਇਜਾਜ਼ਤ ਦਿੱਤੀ ਗਈ। ਜ਼ਿਕਰਯੋਗ ਹੈ ਕਿ ਗੈਂਗਸਟਰ ਜੱਗੂ ਭਗਵਾਨਪੁਰੀਆਂ ਖ਼ਿਲਾਫ਼ ਪੁਲਿਸ ਸਟੇਸ਼ਨ ਡੇਰਾ ਬਾਬਾ ਨਾਨਕ ਵਿਖੇ ਮੁਕੱਦਮਾ ਨੰਬਰ 57/2021 ਤਹਿਤ ਕਤਲ ਅਤੇ ਅਸਲਾ ਐਕਟ ਦੀਆਂ ਧਾਰਾਵਾਂ ਹੇਠ ਮਾਮਲਾ ਦਰਜ ਹੋਇਆ ਸੀ।
ਇਸ ਕੇਸ ਵਿੱਚ ਪੁਲਿਸ ਵੱਲੋਂ ਅਦਾਲਤ ਵਿੱਚ ਸਪਲੀਮੈਂਟਰੀ ਚਲਾਨ ਵੀ ਪੇਸ਼ ਕੀਤਾ ਗਿਆ ਸੀ। ਅਦਾਲਤ ਵੱਲੋਂ ਜੇਲ੍ਹ ਅਧਿਕਾਰੀਆਂ ਨੂੰ ਭਗਵਾਨਪੁਰੀਆ ਨੂੰ ਪ੍ਰੋਡੰਕਸ਼ਨ ਵਰੰਟ ’ਤੇ ਪੇਸ਼ ਕਰਨ ਲਈ ਪਿਛਲੀ ਤਰੀਕ 18 ਦਸੰਬਰ ਨੂੰ ਵੀ ਨਿਰਦੇਸ਼ ਦਿੱਤੇ ਗਏ ਸਨ। ਭਗਵਾਨਪੁਰੀਆ ਦੀ ਮੁੜ ਗੁਰਦਾਸਪੁਰ ਦੇ ਸੈਸ਼ਨ ਜੱਜ ਦੀ ਅਦਾਲਤ ਵਿੱਚ ਪੇਸ਼ੀ ਤੋਂ ਪਹਿਲਾਂ ਮੰਗ ਕੀਤੀ ਗਈ ਸੀ ਕਿ ਉਸ ਨੂੰ ਵੀਡੀਓ ਕਾਨਫਰੰਸ ਰਾਹੀਂ ਦੀ ਇਜਾਜ਼ਤ ਦਿੱਤੀ ਜਾਵੇ ਪਰ ਸੈਸ਼ਨ ਅਦਾਲਤ ਵੱਲੋਂ ਇਸ ਦੀ ਇਜਾਜ਼ਤ ਨਾ ਦਿੰਦਿਆਂ ਭਗਵਾਨਪੁਰੀਆ ਨੂੰ ਨਿੱਜੀ ਤੌਰ ’ਤੇ ਅਦਾਲਤ ਵਿੱਚ ਪੇਸ਼ ਹੋਣ ਦੇ ਹੁਕਮ ਦਿੱਤੇ ਗਏ। ਇਨ੍ਹਾਂ ਹੁਕਮਾਂ ਦੀ ਪਾਲਣਾ ਕਰਦੇ ਹੋਏ ਭਗਵਾਨਪੁਰੀਆਂ ਨੂੰ ਨਿੱਜੀ ਰੂਪ ਵਿੱਚ ਅਦਾਲਤੀ ਪੇਸ਼ੀ ਵਾਸਤੇ ਲਿਆਂਦਾ ਗਿਆ। ਇਸ ਮਾਮਲੇ ਵਿੱਚ ਅਗਲੀ ਸੁਣਵਾਈ 10 ਦਸੰਬਰ ਨੂੰ ਹੋਵੇਗੀ।