- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਇਸ ਸਮੇਂ ਬਿਜਲੀ ਦਾ ਵੀ ਕੋਈ ਪ੍ਰਬੰਧ ਨਹੀਂ ਸੀ । ਉਹਨਾਂ ਕਿਹਾ ਕਿ ਇਸ ਘਟਨਾ ਦੀ ਖਬਰ ਸੁਣਦਿਆਂ ਹੀ ਰਾਤ ਵੇਲੇ ਹੀ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਸ਼ਮਸ਼ੇਰ ਸਿੰਘ ਮੌਕੇ 'ਤੇ ਪਹੁੰਚੇ ਅਤੇ ਉਹਨਾਂ ਵੱਲੋਂ ਡਿਪਟੀ ਕਮਿਸ਼ਨਰ ਗੁਰਦਾਸਪੁਰ ਅਤੇ ਸੰਬੰਧਿਤ ਅਧਿਕਾਰੀਆਂ ਨਾਲ ਵੀ ਗੱਲਬਾਤ ਕੀਤੀ।

ਮਹਿੰਦਰ ਸਿੰਘ ਅਰਲੀਭੰਨ, ਕਲਾਨੌਰ: ਗੁਰਦਾਸਪੁਰ ਦੇ ਦੀਨਾਨਗਰ ਖੇਤਰ ਦੇ ਪਿੰਡਾਂ ਵਿੱਚ ਸ਼ੁੱਕਰਵਾਰ ਦੀ ਰਾਤ ਗਲਹੜੀ ਹਾਈਡਲ 'ਤੇ ਪਾਣੀ ਦਾ ਪੱਧਰ ਵਧਣ ਕਾਰਨ ਨੌਜਵਾਨਾਂ ਵੱਲੋਂ ਰਾਤ ਨੂੰ ਜਦੋ-ਜਹਿਦ ਕਰਕੇ ਗੇਟ ਖੋਲ੍ਹਣੇ ਪਏ। ਪਾਣੀ ਦਾ ਪੱਧਰ ਵਧਣ ਨਾਲ ਖੇਤਾਂ ਵਿੱਚ ਪਾਣੀ ਦਾਖਲ ਹੋ ਗਿਆ ਜਿਸ ਕਾਰਨ ਰਾਤ ਵੇਲੇ ਕਿਸਾਨਾਂ ਅਤੇ ਆਮ ਲੋਕਾਂ ਵਿੱਚ ਪਾਣੀ ਨੂੰ ਲੈ ਕੇ ਡਰ ਦਾ ਮਾਹੌਲ ਪੈਦਾ ਹੋ ਗਿਆ। ਇਥੇ ਦੱਸਣ ਯੋਗ ਹੈ ਕਿ ਪਿਛਲੇ ਸਾਲ ਵੀ ਇਸ ਇਲਾਕੇ ਵਿੱਚ ਧੁੱਸੀ ਬੰਨ੍ਹ ਟੁੱਟਣ ਕਾਰਨ ਵੱਡੀ ਤਬਾਹੀ ਹੋਈ ਸੀ। ਰਾਤ ਵੇਲੇ ਹੀ ਗਾਲੜੀ ਪੁੱਜੇ ਨਵਜੀਤ ਸਿੰਘ ਖਾਲਸਾ ਏਡ ਨੇ ਸੋਸ਼ਲ ਮੀਡੀਆ 'ਤੇ ਵੀਡੀਓ ਜਾਰੀ ਕਰਦਿਆਂ ਹੋਇਆ ਦੱਸਿਆ ਕਿ ਨੌਜਵਾਨਾਂ ਵੱਲੋਂ ਸਖਤ ਮਿਹਨਤ ਕਰਕੇ ਗੇਟ ਖੋਲ੍ਹੇ ਗਏ। ਇਸ ਸਮੇਂ ਬਿਜਲੀ ਦਾ ਵੀ ਕੋਈ ਪ੍ਰਬੰਧ ਨਹੀਂ ਸੀ । ਉਹਨਾਂ ਕਿਹਾ ਕਿ ਇਸ ਘਟਨਾ ਦੀ ਖਬਰ ਸੁਣਦਿਆਂ ਹੀ ਰਾਤ ਵੇਲੇ ਹੀ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਸ਼ਮਸ਼ੇਰ ਸਿੰਘ ਮੌਕੇ 'ਤੇ ਪਹੁੰਚੇ ਅਤੇ ਉਹਨਾਂ ਵੱਲੋਂ ਡਿਪਟੀ ਕਮਿਸ਼ਨਰ ਗੁਰਦਾਸਪੁਰ ਅਤੇ ਸੰਬੰਧਿਤ ਅਧਿਕਾਰੀਆਂ ਨਾਲ ਵੀ ਗੱਲਬਾਤ ਕੀਤੀ।
ਸਥਾਨਕ ਕਿਸਾਨ ਅਤੇ ਪਿੰਡ ਮੁਗਲਾਨੀ ਚੱਕ ਦੇ ਸਰਪੰਚ ਜੋਗਾ ਸਿੰਘ ਨੇ ਦੱਸਿਆ ਕਿ ਗੇਟ ਖੁੱਲ੍ਹਣ ਨਾਲ ਪਾਣੀ ਦੀ ਨਿਕਾਸੀ ਹੋਰ ਡਰੇਨਾਂ ਵਿੱਚ ਕਰਨ ਨਾਲ ਪਾਣੀ ਦਾ ਪੱਧਰ ਘੱਟ ਰਿਹਾ ਹੈ।। ਇਸ ਦੇ ਨਾਲ ਹੀ ਉਹਨਾਂ ਮੰਗ ਕੀਤੀ ਕਿ ਭਵਿੱਖ ਵਿੱਚ ਨਹਿਰੀ ਪਾਣੀ ਨੂੰ ਰੋਕਣ ਅਤੇ ਨਿਕਾਸੀ ਲਈ ਲਗਾਏ ਗਏ ਹਾਈਡਲ ਪ੍ਰੋਜੈਕਟ ਦੀ ਜਾਂਚ ਕਰਕੇ ਇਹਨਾਂ ਨੂੰ ਠੀਕ ਕੀਤਾ ਜਾਵੇ ਤਾਂ ਜੋ ਲੋੜ ਪੈਣ 'ਤੇ ਆਸਾਨੀ ਨਾਲ ਗੇਟ ਖੁੱਲ੍ਹ ਸਕਣ।