- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਬਾਬਾ ਬੰਦਾ ਸਿੰਘ ਬਹਾਦਰ ਪਬਲਿਕ ਸਕੂਲ ਦੇ ਗੱਤਕਾ ਖਿਡਾਰੀ ਗਿਆਰਵੀਂ ਪੰਜਾਬ ਰਾਜ ਗੱਤਕਾ ਚੈਂਪੀਅਨਸ਼ਿਪ ਲਈ ਰਵਾਨਾ

ਲਖਬੀਰ ਖੁੰਡਾ, ਪੰਜਾਬੀ ਜਾਗਰਣ
ਧਾਰੀਵਾਲ: ਬਾਬਾ ਬੰਦਾ ਸਿੰਘ ਬਹਾਦਰ ਪਬਲਿਕ ਸਕੂਲ ਧਾਰੀਵਾਲ ਵਿਖੇ ਡਾਇਰੈਕਟਰ ਅਮਰਜੀਤ ਸਿੰਘ ਚਾਹਲ, ਸਕੱਤਰ ਪਰਮਿੰਦਰ ਕੌਰ ਚਾਹਲ ਅਤੇ ਪ੍ਰਿੰਸੀਪਲ ਹਰਤਾਜ ਸਿੰਘ ਸਿੱਧੂ ਦੀ ਯੋਗ ਅਗਵਾਈ ਹੇਠ ਸਕੂਲ ਦੇ ਵਿਦਿਆਰਥੀਆਂ ਨੂੰ ਪੰਜਾਬ ਗੱਤਕਾ ਐਸੋਸੀਏਸ਼ਨ ਵੱਲੋਂ ਕਰਵਾਈ ਜਾ ਰਹੀ ਗਿਆਰਵੀਂ ਪੰਜਾਬ ਰਾਜ ਗੱਤਕਾ ਚੈਂਪੀਅਨਸ਼ਿਪ, ਜੋ ਕਿ ਬਠਿੰਡਾ ਵਿਖੇ ਕਰਵਾਈ ਜਾ ਰਹੀ ਹੈ, ਵਿੱਚ ਭਾਗ ਲੈਣ ਲਈ ਗੱਤਕਾ ਹੈੱਡ ਕੋਚ ਜੋਧਬੀਰ ਸਿੰਘ, ਬਾਬਾ ਪਰਮਜੀਤ ਸਿੰਘ, ਜਸ਼ਨਦੀਪ ਸਿੰਘ ਅਤੇ ਬਲਜੀਤ ਕੌਰ ਨਾਲ ਬੜੇ ਉਤਸ਼ਾਹ ਨਾਲ ਰਵਾਨਾ ਕੀਤਾ। ਇਹ ਚੈਂਪੀਅਨਸ਼ਿਪ 1, 2, 3 ਅਤੇ 4 ਸਤੰਬਰ 2026 ਨੂੰ ਕਰਵਾਈ ਜਾ ਰਹੀ ਹੈ। ਇਸ ਮੌਕੇ ਸਕੂਲ ਦੇ ਡਾਇਰੈਕਟਰ ਅਮਰਜੀਤ ਸਿੰਘ ਚਾਹਲ ਨੇ ਵਿਦਿਆਰਥੀਆਂ ਨੂੰ ਸ਼ੁਭਕਾਮਨਾਵਾਂ ਦਿੰਦਿਆਂ ਕਿਹਾ ਕਿ ਖੇਡਾਂ ਵਿਦਿਆਰਥੀਆਂ ਵਿੱਚ ਅਨੁਸ਼ਾਸਨ, ਆਤਮ-ਵਿਸ਼ਵਾਸ ਅਤੇ ਹਿੰਮਤ ਦੀ ਭਾਵਨਾ ਪੈਦਾ ਕਰਦੀਆਂ ਹਨ। ਉਨ੍ਹਾਂ ਨੇ ਖਿਡਾਰੀਆਂ ਨੂੰ ਪੂਰੀ ਮਿਹਨਤ ਅਤੇ ਖੇਡ ਭਾਵਨਾ ਨਾਲ ਮੁਕਾਬਲੇ ਵਿੱਚ ਭਾਗ ਲੈਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਪ੍ਰਿੰਸੀਪਲ ਹਰਤਾਜ ਸਿੰਘ ਸਿੱਧੂ ਨੇ ਵਿਦਿਆਰਥੀਆਂ ਨੂੰ ਸ਼ੁਭਕਾਮਨਾਵਾਂ ਦਿੰਦਿਆਂ ਕਿਹਾ ਕਿ ਗੱਤਕਾ ਸਾਡੀ ਅਮੀਰ ਸਿੱਖ ਵਿਰਾਸਤ ਅਤੇ ਮਾਣਮੱਤੀ ਖੇਡ ਹੈ। ਖੇਡਾਂ ਵਿਦਿਆਰਥੀਆਂ ਵਿੱਚ ਅਨੁਸ਼ਾਸਨ, ਆਤਮ-ਵਿਸ਼ਵਾਸ, ਹਿੰਮਤ ਅਤੇ ਟੀਮ ਭਾਵਨਾ ਪੈਦਾ ਕਰਦੀਆਂ ਹਨ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਪੂਰੀ ਮਿਹਨਤ, ਲਗਨ ਅਤੇ ਖੇਡ ਭਾਵਨਾ ਨਾਲ ਮੁਕਾਬਲੇ ਵਿੱਚ ਭਾਗ ਲੈਣ ਲਈ ਪ੍ਰੇਰਿਤ ਕੀਤਾ ਅਤੇ ਸਕੂਲ ਦਾ ਨਾਮ ਰੌਸ਼ਨ ਕਰਨ ਲਈ ਸ਼ੁਭਕਾਮਨਾਵਾਂ ਦਿੱਤੀਆਂ।