ਗੌਤਮ ਸੇਠ ਗੁੱਡੂ ਨੇ ਵਾਰਡ ਨੰਬਰ 27 ਦੇ ਵਸਨੀਕਾਂ ਨਾਲ ਕੀਤੀ ਅਹਿਮ ਬੈਠਕ
ਗੌਤਮ ਸੇਠ ਗੁੱਡੂ ਨੇ ਵਾਰਡ ਨੰਬਰ 27 ਦੇ ਵਸਨੀਕਾਂ ਨਾਲ ਕੀਤੀ ਅਹਿਮ ਮੀਟਿੰਗ
Publish Date: Wed, 04 Nov 2026 04:12 PM (IST)
Updated Date: Wed, 04 Nov 2026 04:14 PM (IST)
ਸ਼ਾਮ ਤਿਵਾੜੀ, ਪੰਜਾਬੀ ਜਾਗਰਣ ਬਟਾਲਾ: ਜ਼ਿਲ੍ਹਾ ਕਾਂਗਰਸ ਕਮੇਟੀ ਗੁਰਦਾਸਪੁਰ ਦੇ ਸੀਨੀਅਰ ਮੀਤ ਪ੍ਰਧਾਨ ਗੋਤਮ ਸੇਠ ਗੁੱਡੂ ਨੇ ਸੀਨੀਅਰ ਕਾਂਗਰਸੀ ਆਗੂ ਰਿਸ਼ੀ ਸਰੀਨ ਦੇ ਗ੍ਰਹਿ ਵਿਖੇ ਵਾਰਡ ਨੰਬਰ 27 ਦੇ ਵਸਨੀਕਾਂ ਨਾਲ ਅਹਿਮ ਮੀਟਿੰਗ ਕੀਤੀ, ਜਿਸ ’ਚ ਵਰਕਰਾਂ ਨਾਲ ਸਾਲ 2027 ਵਿੱਚ ਹੋਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਸਬੰਧੀ ਵੀ ਚਰਚਾ ਕੀਤੀ ਗਈ। ਮੀਟਿੰਗ ਵਿੱਚ ਵਾਰਡ ਨੰਬਰ 27 ਦੇ ਵਸਨੀਕਾਂ ਨੇ ਵੱਡੀ ਗਿਣਤੀ ਵਿੱਚ ਉਤਸ਼ਾਹ ਨਾਲ ਸ਼ਮੂਲੀਅਤ ਕੀਤੀ ਅਤੇ ਆਪਣੇ ਵਿਚਾਰ ਸਾਂਝੇ ਕੀਤੇ। ਇਸ ਮੌਕੇ ਗੌਤਮ ਸੇਠ ਗੁੱਡੂ ਨੇ ਕਿਹਾ ਕਿ ਕਾਂਗਰਸ ਪਾਰਟੀ ਹਮੇਸ਼ਾ ਲੋਕਾਂ ਦੀ ਆਵਾਜ਼ ਨੂੰ ਪਹਿਲ ਦਿੰਦੀ ਆਈ ਹੈ। ਲੋਕਾਂ ਨਾਲ ਸਿੱਧਾ ਸੰਪਰਕ ਬਣਾਉਣਾ, ਉਨ੍ਹਾਂ ਦੀਆਂ ਸਮੱਸਿਆਵਾਂ ਤੇ ਸੁਝਾਅ ਸੁਣਨਾ ਅਤੇ ਉਨ੍ਹਾਂ ਦੇ ਵਿਚਾਰਾਂ ਅਨੁਸਾਰ ਪਾਰਟੀ ਦੀਆਂ ਗਤੀਵਿਧੀਆਂ ਨੂੰ ਅੱਗੇ ਵਧਾਉਣਾ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਸਾਲ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਧਿਆਨ ਵਿੱਚ ਰੱਖਦਿਆਂ ਪਾਰਟੀ ਵਰਕਰਾਂ ਨੂੰ ਹੁਣ ਤੋਂ ਹੀ ਇਕਜੁੱਟ ਹੋ ਕੇ ਮਿਹਨਤ ਕਰਨੀ ਚਾਹੀਦੀ ਹੈ ਕਿਉਂਕਿ ਪਾਰਟੀ ਦੀ ਮਜ਼ਬੂਤੀ ਲੋਕਾਂ ਦੇ ਵਿਸ਼ਵਾਸ ਅਤੇ ਵਰਕਰਾਂ ਦੀ ਮਿਹਨਤ ਨਾਲ ਹੀ ਸੰਭਵ ਹੈ। ਅੰਤ ਵਿੱਚ ਉਨ੍ਹਾਂ ਮੀਟਿੰਗ ਵਿੱਚ ਪਹੁੰਚੇ ਸੀਨੀਅਰ ਕਾਂਗਰਸੀ ਆਗੂ ਰਿਸ਼ੀ ਸਰੀਨ ਅਤੇ ਵਾਰਡ ਵਾਸੀਆਂ ਦਾ ਧੰਨਵਾਦ ਕੀਤਾ।