ਗੌਤਮ ਸੇਠ ਗੁੱਡੂ ਵੱਲੋਂ ਕੁਲਬੀਰ ਜੀਰਾ ਨਾਲ ਮੁਲਾਕਾਤ
ਗੌਤਮ ਸੇਠ ਗੁੱਡੂ ਨੇ ਸਾਬਕਾ ਵਿਧਾਇਕ ਕੁਲਬੀਰ ਸਿੰਘ ਜੀਰਾ ਨਾਲ ਕੀਤੀ ਮੁਲਾਕਾਤ
Publish Date: Sun, 04 Oct 2026 05:27 PM (IST)
Updated Date: Sun, 04 Oct 2026 05:29 PM (IST)
ਸ਼ਾਮ ਤਿਵਾੜੀ, ਪੰਜਾਬੀ ਜਾਗਰਣ, ਬਟਾਾਲ: ਜ਼ਿਲ੍ਹਾ ਕਾਂਗਰਸ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਗੌਤਮ ਸੇਠ ਗੁੱਡੂ ਨੇ ਅੱਜ ਸਾਬਕਾ ਵਿਧਾਇਕ ਕੁਲਬੀਰ ਸਿੰਘ ਜੀਰਾ ਨਾਲ ਮੁਲਾਕਾਤ ਕਰਕੇ ਉਨ੍ਹਾਂ ਦਾ ਹਾਲ-ਚਾਲ ਪੁੱਛਿਆ ਅਤੇ ਜਲਦ ਸਿਹਤਯਾਬੀ ਲਈ ਸ਼ੁਭਕਾਮਨਾਵਾਂ ਦਿੱਤੀਆਂ। ਜ਼ਿਕਰਯੋਗ ਹੈ ਕਿ ਬੀਤੇ ਦਿਨੀਂ ਪਟਿਆਲਾ ਵਿਖੇ ਰੱਖੇ ਗਏ ਧਰਨੇ ਦੌਰਾਨ ਕੁਲਬੀਰ ਸਿੰਘ ਜੀਰਾ ਜ਼ਖਮੀ ਹੋ ਗਏ ਸਨ। ਗੌਤਮ ਸੇਠ ਗੁੱਡੂ ਨੇ ਕਿਹਾ ਕਿ ਮੁਸ਼ਕਲ ਸਮੇਂ ਵਿਚ ਇੱਕ-ਦੂਜੇ ਦਾ ਹਾਲ-ਚਾਲ ਪੁੱਛਣਾ ਅਤੇ ਹੌਸਲਾ ਦੇਣਾ ਸਾਡੀ ਸਮਾਜਿਕ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਵੱਲੋਂ ਪੰਜਾਬ ਅਤੇ ਪੰਜਾਬੀਆਂ ਨਾਲ ਸਬੰਧਤ ਅਹਿਮ ਮੁੱਦਿਆਂ ਅਤੇ ਮੰਗਾਂ ਨੂੰ ਲੈ ਕੇ ਲਗਾਤਾਰ ਆਵਾਜ਼ ਬੁਲੰਦ ਕੀਤੀ ਜਾ ਰਹੀ ਹੈ। ਉਨ੍ਹਾਂ ਪੰਜਾਬ ਸਰਕਾਰ ’ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਸਰਕਾਰ ਦੀਆਂ ਨੀਤੀਆਂ ਕਾਰਨ ਪੰਜਾਬ ਦੇ ਲੋਕ ਨਿਰਾਸ਼ ਹਨ ਅਤੇ ਲੋਕਾਂ ਦੀਆਂ ਸਮੱਸਿਆਵਾਂ ਦਾ ਉਮੀਦ ਅਨੁਸਾਰ ਹੱਲ ਨਹੀਂ ਹੋ ਰਿਹਾ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਪੰਜਾਬ ’ਚ ਲਗਾਤਾਰ ਮਜ਼ਬੂਤ ਹੋ ਰਹੀ ਹੈ ਅਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ’ਚ ਪੰਜਾਬ ਦੇ ਲੋਕ ਕਾਂਗਰਸ ਪਾਰਟੀ ਦੇ ਹੱਕ ’ਚ ਫਤਵਾ ਦੇਣਗੇ।