ਨਵ-ਨਿਯੁਕਤ ਪ੍ਰਧਾਨ ਪਰਗਟ ਸਿੰਘ ਦਾ ਕੀਤਾ ਸਵਾਗਤ
ਗੌਤਮ ਸੇਠ ਨੇ ਪੰਜਾਬ ਕਾਂਗਰਸ ਦੇ ਨਵੇਂ ਬਣੇ ਪ੍ਰਧਾਨ ਪਰਗਟ ਸਿੰਘ ਦਾ ਕੀਤਾ ਨਿੱਘਾ ਸਵਾਗਤ
Publish Date: Sat, 10 Oct 2026 04:04 PM (IST)
Updated Date: Sat, 10 Oct 2026 04:05 PM (IST)
ਸ਼ਾਮ ਤਿਵਾੜੀ, ਪੰਜਾਬੀ ਜਾਗਰਣ ਬਟਾਲਾ : ਹਲਕਾ ਬਟਾਲਾ ਤੋਂ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਅਤੇ ਸੀਨੀਅਰ ਵਾਈਸ ਪ੍ਰਧਾਨ ਗੌਤਮ ਸੇਠ ਗੁੱਡੂ ਨੇ ਪੰਜਾਬ ਕਾਂਗਰਸ ਦੇ ਨਵੇਂ ਬਣੇ ਪ੍ਰਧਾਨ ਪਰਗਟ ਸਿੰਘ ਦਾ ਨਿੱਘਾ ਸਵਾਗਤ ਕੀਤਾ। ਇਸ ਮੌਕੇ ਉਨ੍ਹਾਂ ਨੇ ਪਰਗਟ ਸਿੰਘ ਨੂੰ ਨਵੇਂ ਅਹੁਦੇ ਦੀ ਵਧਾਈ ਦਿੰਦਿਆਂ ਸ਼ੁੱਭਕਾਮਨਾਵਾਂ ਭੇਟ ਕੀਤੀਆਂ ਅਤੇ ਪਾਰਟੀ ਦੀ ਮਜ਼ਬੂਤੀ ਲਈ ਮਿਲਜੁਲ ਕੇ ਕੰਮ ਕਰਨ ਦੀ ਵਚਨਬੱਧਤਾ ਪ੍ਰਗਟਾਈ। ਗੌਤਮ ਸੇਠ ਗੁੱਡੂ ਨੇ ਕਿਹਾ ਕਿ ਪੰਜਾਬ ਕਾਂਗਰਸ ਦੀ ਅਗਵਾਈ ਦੀ ਜ਼ਿੰਮੇਵਾਰੀ ਸੰਭਾਲਣਾ ਇੱਕ ਅਹਿਮ ਮੌਕਾ ਹੈ। ਉਨ੍ਹਾਂ ਆਸ ਪ੍ਰਗਟਾਈ ਕਿ ਨਵੀਂ ਅਗਵਾਈ ਹੇਠ ਪਾਰਟੀ ਨਵੀਂ ਊਰਜਾ ਅਤੇ ਮਜ਼ਬੂਤ ਸੋਚ ਨਾਲ ਅੱਗੇ ਵਧੇਗੀ। ਉਨ੍ਹਾਂ ਕਿਹਾ ਕਿ ਉਹ ਹਲਕਾ ਬਟਾਲਾ ਦੇ ਲੋਕਾਂ ਦੀ ਸੇਵਾ ਅਤੇ ਇਲਾਕੇ ਦੀ ਬਿਹਤਰੀ ਲਈ ਹਮੇਸ਼ਾ ਯਤਨਸ਼ੀਲ ਰਹਿਣਗੇ। ਇਸ ਤੋਂ ਇਲਾਵਾ ਗੌਤਮ ਸੇਠ ਬੀਤੇ ਦਿਨੀਂ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਅਤੇ ਗੁਰੂ ਘਰ ਦਾ ਆਸ਼ੀਰਵਾਦ ਪ੍ਰਾਪਤ ਕੀਤਾ। ਇਸ ਪਵਿੱਤਰ ਮੌਕੇ ਉਨ੍ਹਾਂ ਸਰਬੱਤ ਦੇ ਭਲੇ, ਪੰਜਾਬ ਦੀ ਖੁਸ਼ਹਾਲੀ, ਆਪਸੀ ਭਾਈਚਾਰੇ ਅਤੇ ਸੂਬੇ ਵਿੱਚ ਅਮਨ-ਸ਼ਾਂਤੀ ਲਈ ਅਰਦਾਸ ਕੀਤੀ।ਅੰਤ ਵਿੱਚ ਗੁੱਡੂ ਸੇਠ ਨੇ ਪ੍ਰਧਾਨ ਪਰਗਟ ਸਿੰਘ ਨੂੰ ਮੁੜ ਵਧਾਈ ਦਿੰਦਿਆਂ ਆਸ ਪ੍ਰਗਟਾਈ ਕਿ ਉਨ੍ਹਾਂ ਦੀ ਅਗਵਾਈ ਹੇਠ ਪਾਰਟੀ ਹੋਰ ਮਜ਼ਬੂਤ ਹੋਵੇਗੀ ਅਤੇ ਲੋਕਾਂ ਦੀਆਂ ਉਮੀਦਾਂ ’ਤੇ ਖਰਾ ਉਤਰਨ ਲਈ ਨਵੇਂ ਉਪਰਾਲੇ ਕੀਤੇ ਜਾਣਗੇ।