- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸਰਕਾਰੀ ਪ੍ਰਾਇਮਰੀ ਸਕੂਲ ਬਾਸਰਪੁਰ ਦੀਆਂ ਵਿਦਿਆਰਥਣਾਂ ਨੇ ਸ਼ਤਰੰਜ ਮੁਕਾਬਲਿਆਂ ਵਿੱਚ ਮਾਰੀ ਬਾਜ਼ੀ

ਸੁਖਦੇਵ ਸਿੰਘ, ਪੰਜਾਬੀ ਜਾਗਰਣ
ਬਟਾਲਾ : ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ) ਸੰਗਰੂਰ ਵੱਲੋਂ ਕਰਵਾਈਆਂ ਗਈਆਂ 46ਵੀਆਂ ਅੰਤਰ-ਜ਼ਿਲ੍ਹਾ ਪ੍ਰਾਇਮਰੀ ਸਕੂਲ ਖੇਡਾਂ (ਸੈਸ਼ਨ 2026-27) ਵਿੱਚ ਸਰਕਾਰੀ ਪ੍ਰਾਇਮਰੀ ਸਕੂਲ ਬਾਸਰਪੁਰ (ਬਲਾਕ ਬਟਾਲਾ-1), ਜ਼ਿਲ੍ਹਾ ਗੁਰਦਾਸਪੁਰ ਦੀਆਂ ਹੋਣਹਾਰ ਵਿਦਿਆਰਥਣਾਂ ਨੇ ਸ਼ਤਰੰਜ ਮੁਕਾਬਲਿਆਂ ਵਿੱਚੋਂ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸੂਬਾ ਪੱਧਰ 'ਤੇ ਦੂਸਰਾ ਸਥਾਨ ਹਾਸਲ ਕਰ ਕੇ ਸਿਲਵਰ ਮੈਡਲ ਪ੍ਰਾਪਤ ਕਰਕੇ ਆਪਣੇ ਸਕੂਲ, ਮਾਪਿਆਂ ਅਤੇ ਇਲਾਕੇ ਦਾ ਨਾਮ ਰੋਸ਼ਨ ਕੀਤਾ ਹੈ। ਇਸ ਮਾਣਮੱਤੀ ਪ੍ਰਾਪਤੀ ਵਿੱਚ ਸਕੂਲ ਦੀਆਂ ਵਿਦਿਆਰਥਣਾਂ ਮਨਕੀਰਤ ਕੌਰ, ਅਸਮੀਤ ਕੌਰ, ਰਵਨੀਤ ਕੌਰ, ਨੂਰਪ੍ਰੀਤ ਕੌਰ ਅਤੇ ਪ੍ਰਭਜੋਤ ਕੌਰ ਨੇ ਆਪਣੀ ਖੇਡ ਕਲਾ ਦਾ ਲੋਹਾ ਮਨਵਾਇਆ। ਇਸ ਸ਼ਾਨਦਾਰ ਜਿੱਤ ਤੋਂ ਬਾਅਦ ਜੇਤੂ ਵਿਦਿਆਰਥਣਾਂ, ਸੈਂਟਰ ਮੁੱਖ ਅਧਿਆਪਕ ਜਸਵਿੰਦਰ ਸਿੰਘ ਅਤੇ ਚੈੱਸ ਕੋਚ ਸੁਰਿੰਦਰ ਕੁਮਾਰ ਤੇ ਬਲਜਿੰਦਰ ਸਿੰਘ ਦਾ ਸਕੂਲ ਪਹੁੰਚਣ ’ਤੇ ਭਰਵਾਂ ਸਵਾਗਤ ਕੀਤਾ ਗਿਆ। ਇਸ ਮੌਕੇ ਸਕੂਲ ਸਟਾਫ਼ ਸੁਨੀਤਾ ਕੁਮਾਰੀ, ਸਿਮਰਨਜੀਤ ਕੌਰ, ਸੈਂਟਰ ਸਕੂਲ ਦੇ ਅਧਿਆਪਕ ਮਨਜੀਤ ਸਿੰਘ, ਵਿਕਾਸ ਸ਼ਰਮਾ, ਜਤਿੰਦਰ ਕੁਮਾਰ, ਦੀਪਕ ਸਚਦੇਵਾ, ਕੁਲਦੀਪ ਸਿੰਘ, ਸੂਰਜ, ਅਮਰਿੰਦਰਜੀਤ ਸਿੰਘ ਸ਼ੇਰਗਿੱਲ , ਪਲਵਿੰਦਰ ਸਿੰਘ ਕਾਹਲੋਂ, ਜਸਕਿਰਨ ਕੌਰ, ਰਜਨੀ ਬਾਲਾ, ਸੁਦੇਸ਼ ਕੁਮਾਰੀ, ਸੁਸ਼ਮਾ ਕੁਮਾਰੀ, ਸੁਖਵਿੰਦਰ ਕੌਰ, ਸਰੋਜ ਬਾਲਾ, ਮਨਜੀਤ ਕੌਰ, ਨਵਨੀਤ ਕੌਰ, ਅਮਨਿੰਦਰ ਕੌਰ, ਅੰਜੂ, ਦਿਲਪ੍ਰੀਤ ਕੌਰ, ਹਰਪੀਤ ਕੌਰ ਪਿੰਡ ਦੇ ਸਰਪੰਚ ਜਤਿੰਦਰ ਸਿੰਘ ਅਤੇ ਸਮੂਹ ਪਿੰਡ ਵਾਸੀਆਂ ਵੱਲੋਂ ਬੱਚਿਆਂ ਅਤੇ ਅਧਿਆਪਕਾਂ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕਰਦਿਆਂ ਵਧਾਈ ਦਿੱਤੀ। ਪਿੰਡ ਦੇ ਪਤਵੰਤਿਆਂ ਨੇ ਕਿਹਾ ਕਿ ਇਹ ਜਿੱਤ ਬੱਚਿਆਂ ਦੀ ਸਖ਼ਤ ਮਿਹਨਤ ਅਤੇ ਅਧਿਆਪਕਾਂ ਦੀ ਯੋਗ ਅਗਵਾਈ ਦਾ ਨਤੀਜਾ ਹੈ।