ਸ਼ਾਮ ਸਿੰਘ ਘੁੰਮਣ, ਦੀਨਾਨਗਰ

ਖੂਨਦਾਨ ਕਰਨਾ ਮਹਾਨ ਅਤੇ ਪੁੰਨ ਵਾਲਾ ਕਾਰਜ ਹੈ, ਜਿਸ ਨਾਲ ਮਨੁੱਖੀ ਜਾਨਾਂ ਨੂੰ ਬਚਾਉਣ ਵਿਚ ਬਹੁਤ ਵੱਡੀ ਸਹਾਇਤਾ ਮਿਲਦੀ ਹੈ। ਇਹ ਪ੍ਰਗਟਾਵਾ ਰੈੱਡ ਕਰਾਸ ਹਾਸਪਿਟਲ ਵੈਲਫੇਅਰ ਸੈਕਸ਼ਨ ਗੁਰਦਾਸਪੁਰ ਦੀ ਚੇਅਰਪਰਸਨ ਸ਼ੇਹਲਾ ਕਾਦਰੀ (ਧਰਮ ਪਤਨੀ ਡਿਪਟੀ ਕਮਿਸ਼ਨਰ ਗੁਰਦਾਸਪੁਰ) ਵਲੋਂ 'ਵਰਲਡ ਹੈਲਥ ਡੇਅ ' ਮੌਕੇ ਸ਼ਾਂਤੀ ਦੇਵੀ ਆਰੀਆਂ ਮਹਿਲਾ ਕਾਲਜ ਦੀਨਾਨਗਰ ਵਿਚ ਲਗਾਏ ਖੂਨਦਾਨ ਕੈਂਪ ਦਾ ਉਦਘਾਟਨ ਕਰਨ ਉਪਰੰਤ ਕੀਤਾ। ਸਿਹਤ ਵਿਭਾਗ ਅਤੇ ਜ਼ਿਲਾ ਰੈੱਡ ਕਰਾਸ ਸੁਸਾਇਟੀ ਦੇ ਸਹਿਯੋਗ ਨਾਲ ਖੂਨਦਾਨ ਕੈਂਪ ਲਗਾਇਆ ਗਿਆ, ਜਿਸ ਵਿਚ 30 ਯੂਨਿਟ ਖੂਨਦਾਨ ਕੀਤਾ ਗਿਆ। ਖੂਨਦਾਨ ਕੈਂਪ ਵਿਚ ਲੜਕੀਆਂ ਨੇ ਪੂਰੇ ਉਤਸ਼ਾਹ ਨਾਲ ਹਿੱਸਾ ਲਿਆ ਤੇ 29 ਲੜਕੀਆਂ ਵਲੋਂ ਖੂਨਦਾਨ ਕੀਤਾ ਗਿਆ। ਇਸ ਮੌਕੇ ਪਿੰ੍ਸੀਪਲ ਰੀਨਾ ਤਲਵਾਰ, ਰਾਜੀਵ ਸਿੰਘ ਸੈਕਰਟਰੀ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ, ਡਾ. ਕੁਲਵਿੰਦਰ ਕੌਰ, ਰਣਦੀਪ, ਅੰਜਨਾ ਮਲਹੋਤਰਾ, ਸੁਨੀਤਾ ਵਰਮਾ ਵੀ ਮੌਜੂਦ ਸਨ। ਇਸ ਮੌਕੇ ਗੱਲਬਾਤ ਦੌਰਾਨ ਸ਼ੇਹਲਾ ਕਾਦਰੀ ਨੇ ਦੱਸਿਆ ਕਿ ਇਸ ਮਹਾਨ ਕਾਰਜ ਵਿਚ ਹਰ ਵਿਅਕਤੀ ਨੂੰ ਵੱਧ ਤੋਂ ਵੱਧ ਅੱਗੇ ਆਉਣਾ ਚਾਹੀਦਾ ਹੈ। ਉਨਾਂ ਕਿਹਾ ਕਿ ਲੋੜਵੰਦਾਂ ਅਤੇ ਦੁਰਘਟਨਾਵਾਂ ਵਿਚ ਗੰਭੀਰ ਜ਼ਖਮੀ ਹੋਣ ਵਾਲੇ ਵਿਅਕਤੀ ਜਿਨਾਂ੍ਹ ਦੀ ਖੂਨ ਦੀ ਘਾਟ ਕਾਰਨ ਮੌਤ ਹੋ ਸਕਦੀ ਹੈ ਪਰ ਸਾਡਾ ਦਾਨ ਕੀਤਾ ਹੋਇਆ ਖੂਨ ਉਨ ਨੂੰ ਨਵਾਂ ਜੀਵਨ ਦੇ ਕੇ ਉਨਾਂ੍ਹ ਦੇ ਪਰਿਵਾਰਾਂ ਦੇ ਭਵਿੱਖ ਨੂੰ ਰੋਸ਼ਨਾ ਸਕਦਾ ਹੈ। ਖੂਨਦਾਨ ਸਭ ਤੋਂ ਵੱਡਾ ਦਾਨ ਹੈ ਅਤੇ ਖੂਨਦਾਨ ਨਾਲ ਅਸੀ ਬੇਸ਼ਕੀਮਤੀ ਜਾਨਾਂ ਨੂੰ ਬਚਾ ਸਕਦੇ ਹਾਂ। ਉਨਾਂ੍ਹ ਲੋਕਾਂ ਨੂੰ ਅਪੀਲ ਕੀਤੀ ਕਿ ਹਰ ਤੰਦਰੁਸਤ ਵਿਅਕਤੀ ਨੂੰ ਖੂਨਦਾਨ ਜਰੂਰ ਕਰਨਾ ਚਾਹੀਦਾ ਹੈ ਅਤੇ ਆਸ ਪਾਸ ਲੱਗਣ ਵਾਲੇ ਖੂਨਦਾਨ ਕੈਪਾਂ ਵਿਚ ਵੱਧ ਚੜ੍ਹ ਕੇ ਹਿੱਸਾ ਲੈ ਕੇ ਖੂਨਦਾਨ ਕਰਨਾ ਚਾਹੀਦਾ ਹੈ। ਉਨਾਂ੍ਹ ਕਿਹਾ ਕਿ ਸਾਡੇ ਗੁਰੂਆਂ ਪੈਗੰਬਰਾਂ ਨੇ ਵੀ ਕਿਸੇ ਦੇ ਕੰਮ ਆਉਣਾ ਅਤੇ ਮਨੁੱਖਤਾ ਦੀ ਸੇਵਾ ਕਰਨ ਦਾ ਹੀ ਪਾਠ ਪੜ੍ਹਾਇਆ ਹੈ, ਇਸ ਲਈ ਦਸੂਰਿਆਂ ਦੀ ਸਹਾਇਤਾ ਲਈ ਸਾਨੂੰ ਇਹ ਮਹਾਨ ਕਾਰਜ ਕਰਨਾ ਚਾਹੀਦਾ ਹੈ। ਉਨਾਂ੍ਹ ਨੇ ਸਾਰੇ ਖੂਨਦਾਨੀਆਂ ਦਾ ਇਸ ਮਹਾਨ ਦਾਨ ਲਈ ਧੰਨਵਾਦ ਕੀਤਾ।