DA ਦੇ ਬਕਾਏ ਲਈ ਡਟੇ ਸਰਕਾਰੀ ਕਰਮਚਾਰੀ: ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ 'ਚ ਗੂੰਜੇ ਨਾਅਰੇ, ਕੰਮਕਾਜ ਛੱਡ ਕੇ ਧਰਨੇ 'ਤੇ ਬੈਠੇ ਮੁਲਾਜ਼ਮ ਪੈਂਡਿੰਗ ਡੀਏ ਦੀਆਂ ਕਿਸ਼ਤਾਂ ਸਮੇਤ ਆਪਣੀਆਂ ਵੱਖ-ਵੱਖ ਮੰਗਾਂ ਨੂੰ ਲੈ ਕੇ ਪੰਜਾਬ ਮੁਲਾਜ਼ਮ ਸੰਘਰਸ਼ ਮੋਰਚੇ ਦੇ ਸੱਦੇ ’ਤੇ ਅੱਜ ਡਿਸਟਰਿਕਟ ਕੰਪਲੈਕਸ ਗੁਰਦਾਸਪੁਰ ਵਿਖੇ ਸਰਕਾਰੀ ਮੁਲਾਜ਼ਮਾਂ ਵੱਲੋਂ ਪੈਨ ਡਾਊਨ ਹੜਤਾਲ ਕੀਤੀ ਗਈ। ਇਸ ਦੌਰਾਨ ਵੱਖ-ਵੱਖ ਸਰਕਾਰੀ ਦਫ਼ਤਰਾਂ ਵਿੱਚ ਮੁਲਾਜ਼ਮਾਂ ਨੇ ਕੰਮਕਾਜ ਠੱਪ ਰੱਖ ਕੇ ਆਪਣੀਆਂ ਮੰਗਾਂ ਪ੍ਰਤੀ ਸਰਕਾਰ ਦਾ ਧਿਆਨ ਖਿੱਚਿਆ।
Publish Date: Tue, 08 Sep 2026 01:42 PM (IST)
Updated Date: Tue, 08 Sep 2026 01:43 PM (IST)
ਆਕਾਸ਼, ਪੰਜਾਬੀ ਜਾਗਰਣ, ਗੁਰਦਾਸਪੁਰ - ਪੈਂਡਿੰਗ ਡੀਏ ਦੀਆਂ ਕਿਸ਼ਤਾਂ ਸਮੇਤ ਆਪਣੀਆਂ ਵੱਖ-ਵੱਖ ਮੰਗਾਂ ਨੂੰ ਲੈ ਕੇ ਪੰਜਾਬ ਮੁਲਾਜ਼ਮ ਸੰਘਰਸ਼ ਮੋਰਚੇ ਦੇ ਸੱਦੇ ’ਤੇ ਅੱਜ ਡਿਸਟਰਿਕਟ ਕੰਪਲੈਕਸ ਗੁਰਦਾਸਪੁਰ ਵਿਖੇ ਸਰਕਾਰੀ ਮੁਲਾਜ਼ਮਾਂ ਵੱਲੋਂ ਪੈਨ ਡਾਊਨ ਹੜਤਾਲ ਕੀਤੀ ਗਈ। ਇਸ ਦੌਰਾਨ ਵੱਖ-ਵੱਖ ਸਰਕਾਰੀ ਦਫ਼ਤਰਾਂ ਵਿੱਚ ਮੁਲਾਜ਼ਮਾਂ ਨੇ ਕੰਮਕਾਜ ਠੱਪ ਰੱਖ ਕੇ ਆਪਣੀਆਂ ਮੰਗਾਂ ਪ੍ਰਤੀ ਸਰਕਾਰ ਦਾ ਧਿਆਨ ਖਿੱਚਿਆ।
ਹੜਤਾਲ ਦੌਰਾਨ ਮੁਲਾਜ਼ਮਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਆਪਣਾ ਰੋਸ ਪ੍ਰਗਟ ਕਰਦਿਆਂ ਕਿਹਾ ਕਿ ਸਰਕਾਰ ਵੱਲੋਂ ਮੁਲਾਜ਼ਮਾਂ ਦੀਆਂ ਲੰਬੇ ਸਮੇਂ ਤੋਂ ਪੈਂਡਿੰਗ ਮੰਗਾਂ ਨੂੰ ਪੂਰਾ ਨਹੀਂ ਕੀਤਾ ਜਾ ਰਿਹਾ। ਉਨ੍ਹਾਂ ਕਿਹਾ ਕਿ ਜਦੋਂ ਤੱਕ ਪੰਜਾਬ ਸਰਕਾਰ ਵੱਲੋਂ ਪੈਂਡਿੰਗ ਡੀਏ ਦੀਆਂ ਕਿਸ਼ਤਾਂ ਅਤੇ ਹੋਰ ਜਾਇਜ਼ ਮੰਗਾਂ ਨੂੰ ਪੂਰਾ ਨਹੀਂ ਕੀਤਾ ਜਾਂਦਾ, ਉਦੋਂ ਤੱਕ ਪੰਜਾਬ ਮੁਲਾਜ਼ਮ ਸੰਘਰਸ਼ ਮੋਰਚੇ ਵੱਲੋਂ ਸਮੇਂ-ਸਮੇਂ ’ਤੇ ਸੰਘਰਸ਼ ਅਤੇ ਹੜਤਾਲਾਂ ਜਾਰੀ ਰੱਖੀਆਂ ਜਾਣਗੀਆਂ।
ਇਸ ਮੌਕੇ ਲਖਵਿੰਦਰ ਸਿੰਘ ਗੁਰਾਇਆ, ਪ੍ਰਧਾਨ ਡੀਸੀ ਦਫ਼ਤਰ ਯੂਨੀਅਨ ਗੁਰਦਾਸਪੁਰ, ਸਰਬਜੀਤ ਸਿੰਘ ਮੁਲਤਾਨੀ, ਜਨਰਲ ਸਕੱਤਰ ਡੀਸੀ ਦਫ਼ਤਰ ਯੂਨੀਅਨ ਗੁਰਦਾਸਪੁਰ, ਨਰਿੰਦਰ ਸ਼ਰਮਾ, ਸਲਾਹਕਾਰ ਅਤੇ ਹਰਪ੍ਰੀਤ ਸਿੰਘ, ਕੈਸ਼ੀਅਰ ਡੀਸੀ ਦਫ਼ਤਰ ਯੂਨੀਅਨ ਗੁਰਦਾਸਪੁਰ ਸਮੇਤ ਵੱਡੀ ਗਿਣਤੀ ਵਿੱਚ ਮੁਲਾਜ਼ਮ ਹੜਤਾਲ ਵਿੱਚ ਸ਼ਾਮਲ ਹੋਏ। ਮੁਲਾਜ਼ਮ ਆਗੂਆਂ ਨੇ ਕਿਹਾ ਕਿ ਸਰਕਾਰ ਨੂੰ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਗੰਭੀਰਤਾ ਨਾਲ ਲੈਂਦਿਆਂ ਪੈਂਡਿੰਗ ਡੀਏ ਦੀਆਂ ਕਿਸ਼ਤਾਂ ਜਾਰੀ ਕਰਨ ਅਤੇ ਹੋਰ ਮੰਗਾਂ ਦਾ ਜਲਦ ਹੱਲ ਕਰਨਾ ਚਾਹੀਦਾ ਹੈ।