- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਭਾਰੀ ਬਰਸਾਤ ਅਤੇ ਗੜੇਮਾਰੀ ਨਾਲ ਫ਼ਸਲਾਂ ਅਤੇ ਮੰਡੀਆਂ ਵਿੱਚ ਹੋਏ ਨੁਕਸਾਨ ਦਾ ਸਰਕਾਰ ਮੁਆਵਜ਼ਾ ਦੇਵੇ : ਲਖਵਿੰਦਰ ਸਿੰਘ ਘੁੰਮਣ

ਸ਼ਾਮ ਤਿਵਾੜੀ\ਰਾਜਨ ਤਰੇਹਨ, ਪੰਜਾਬੀ ਜਾਗਰਣ
ਬਟਾਲਾ: ਹਲਕਾ ਸ੍ਰੀ ਹਰਗੋਬਿੰਦਪੁਰ ਦੇ ਪਿੰਡ ਚੌਲਚੱਕ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਐੱਸਸੀ ਵਿੰਗ ਦੇ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਅਤੇ ਸਾਬਕਾ ਸਰਪੰਚ ਰਣਜੀਤ ਸਿੰਘ ਰਾਣਾ ਦੀ ਅਗਵਾਈ ਹੇਠ ਵਰਕਰਾਂ ਦੀ ਭਰਵੀਂ ਮੀਟਿੰਗ ਕਰਵਾਈ ਗਈ। ਇਸ ਮੌਕੇ ਵਿਸ਼ੇਸ਼ ਤੌਰ ’ਤੇ ਪਹੁੰਚੇ ਜ਼ਿਲ੍ਹਾ ਪ੍ਰਧਾਨ ਲਖਵਿੰਦਰ ਸਿੰਘ ਘੁੰਮਣ ਨੇ ਵਰਕਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਦੇ ਲੋਕ ਸਾਲ 2027 ਦੀਆਂ ਵਿਧਾਨ ਸਭਾ ਚੋਣਾਂ ਦੀ ਉਡੀਕ ਕਰ ਰਹੇ ਹਨ ਕਿਉਂਕਿ ਲੋਕ ਮੌਜੂਦਾ ਸਰਕਾਰ ਦੀ ਕਾਰਗੁਜ਼ਾਰੀ ਤੋਂ ਨਿਰਾਸ਼ ਹਨ ਅਤੇ ਆਉਣ ਵਾਲੀਆਂ ਚੋਣਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਸਰਕਾਰ ਬਣਾਉਣ ਲਈ ਪਾਰਟੀ ਦਾ ਸਾਥ ਦੇਣਗੇ। ਇਸ ਮੌਕੇ ਘੁੰਮਣ ਨੇ ਹਾਲ ਹੀ ਵਿੱਚ ਹੋਈ ਭਾਰੀ ਬਰਸਾਤ ਅਤੇ ਗੜੇਮਾਰੀ ਕਾਰਨ ਕਿਸਾਨਾਂ ਦੀਆਂ ਫ਼ਸਲਾਂ ਤੇ ਅਨਾਜ ਮੰਡੀਆਂ ਵਿੱਚ ਪਏ ਝੋਨੇ ਦੇ ਹੋਏ ਨੁਕਸਾਨ ’ਤੇ ਚਿੰਤਾ ਪ੍ਰਗਟਾਉਂਦਿਆਂ ਕਿਹਾ ਕਿ ਮੰਡੀਆਂ ਵਿੱਚ ਸ਼ੈੱਡਾਂ ਦੀ ਘਾਟ ਅਤੇ ਝੋਨੇ ਨੂੰ ਖੁੱਲ੍ਹੇ ਵਿੱਚ ਰੱਖਣ ਕਾਰਨ ਕਿਸਾਨਾਂ ਦੀ ਫ਼ਸਲ ਨੂੰ ਭਾਰੀ ਨੁਕਸਾਨ ਹੋਇਆ ਹੈ। ਉਨ੍ਹਾਂ ਮੰਗ ਕੀਤੀ ਕਿ ਸਰਕਾਰ ਪ੍ਰਭਾਵਿਤ ਕਿਸਾਨਾਂ ਦੇ ਨੁਕਸਾਨ ਦਾ ਸਹੀ ਮੁਲਾਂਕਣ ਕਰਵਾ ਕੇ ਉਨ੍ਹਾਂ ਨੂੰ ਢੁੱਕਵਾਂ ਮੁਆਵਜ਼ਾ ਦੇਵੇ। ਇਸ ਮੌਕੇ ਸਾਬਕਾ ਚੇਅਰਮੈਨ ਕੁਲਵੰਤ ਸਿੰਘ ਚੀਮਾ, ਜਥੇਦਾਰ ਜਗੀਰ ਸਿੰਘ ਲੰਬੜਦਾਰ, ਕਰਮ ਸਿੰਘ, ਜਸਪਾਲ ਸਿੰਘ, ਸਾਬਕਾ ਮੈਂਬਰ ਰਾਜਵਿੰਦਰ ਸਿੰਘ, ਲਵਜੀਤ ਸਿੰਘ, ਗੁਰਮੀਤ ਸਿੰਘ, ਗੁਰਪ੍ਰੀਤ ਸਿੰਘ, ਗੋਪੀ, ਦੀਦਾਰ ਸਿੰਘ, ਬਲਵਿੰਦਰ ਸਿੰਘ, ਮੰਗਲ ਸਿੰਘ, ਲਵਪ੍ਰੀਤ ਸਿੰਘ, ਫੌਜਾ ਸਿੰਘ, ਸਰਬਜੀਤ ਸਿੰਘ ਸਾਬੀ, ਨਿਸ਼ਾਨ ਸਿੰਘ ਗਿੱਲ, ਗੁਰਦੀਪਕ ਸਿੰਘ ਅਤੇ ਜਗਦੀਪ ਸਿੰਘ ਗਿੱਲ ਸਮੇਤ ਹੋਰ ਵਰਕਰ ਹਾਜ਼ਰ ਸਨ।