- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਗੜੇਮਾਰੀ ਨਾਲ ਪ੍ਰਭਾਵਿਤ ਕਿਸਾਨਾਂ ਨੂੰ ਤੁਰੰਤ ਮੁਆਵਜ਼ਾ ਦੇਣ ਸਰਕਾਰਾਂ: ਪੀਰਮੁਹੰਮਦ

ਕਸ਼ਮੀਰ ਸਿੰਘ ਸੰਧੂ, ਪੰਜਾਬੀ ਜਾਗਰਣ
ਸ੍ਰੀ ਹਰਗੋਬਿੰਦਪੁਰ ਸਾਹਿਬ: ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਮੁੱਖ ਬੁਲਾਰੇ ਸਰਦਾਰ ਕਰਨੈਲ ਸਿੰਘ ਪੀਰ ਮੁਹੰਮਦ ਨੇ ਪੰਜਾਬ ਵਿੱਚ ਹੋਈ ਬੇਮੌਸਮੀ ਗੜੇਮਾਰੀ ਅਤੇ ਭਾਰੀ ਮੀਂਹ ਕਾਰਨ ਝੋਨੇ ਦੀ ਫ਼ਸਲ ਦੇ ਹੋਏ ਭਾਰੀ ਨੁਕਸਾਨ ’ਤੇ ਡੂੰਘੇ ਦੁੱਖ ਅਤੇ ਗੰਭੀਰ ਚਿੰਤਾ ਦਾ ਪ੍ਰਗਟਾਵਾ ਕੀਤਾ ਹੈ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਖੇਤਾਂ ਵਿੱਚ ਪੱਕ ਕੇ ਤਿਆਰ ਖੜ੍ਹੀ ਫ਼ਸਲ ਦੇ ਨਾਲ-ਨਾਲ ਮੰਡੀਆਂ ਵਿੱਚ ਵਿਕਰੀ ਲਈ ਪਹੁੰਚ ਚੁੱਕੇ ਝੋਨੇ ਦੇ ਭਿੱਜਣ ਅਤੇ ਖ਼ਰਾਬ ਹੋਣ ਨਾਲ ਕਿਸਾਨਾਂ ਦੀਆਂ ਮੁਸ਼ਕਲਾਂ ਬਹੁਤ ਵਧ ਗਈਆਂ ਹਨ। ਪੀਰ ਮੁਹੰਮਦ ਨੇ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਤੋਂ ਜੋਰਦਾਰ ਮੰਗ ਕੀਤੀ ਕਿ ਪ੍ਰਭਾਵਿਤ ਇਲਾਕਿਆਂ ਵਿੱਚ ਤੁਰੰਤ ਵਿਸ਼ੇਸ਼ ਗਿਰਦਾਵਰੀ ਅਤੇ ਨੁਕਸਾਨ ਦਾ ਮੁਲਾਂਕਣ ਕਰਵਾ ਕੇ ਕਿਸਾਨਾਂ ਲਈ ਪੂਰੇ ਅਤੇ ਢੁੱਕਵੇਂ ਮੁਆਵਜ਼ੇ ਦਾ ਫੌਰੀ ਐਲਾਨ ਕੀਤਾ ਜਾਵੇ। ਇਸ ਤੋਂ ਇਲਾਵਾ ਕੇਂਦਰ ਸਰਕਾਰ ਵੀ ਪੰਜਾਬ ਦੇ ਕਿਸਾਨਾਂ ਲਈ ਵਿਸ਼ੇਸ਼ ਆਰਥਿਕ ਰਾਹਤ ਪੈਕੇਜ ਜਾਰੀ ਕਰੇ। ਇਸ ਦੇ ਨਾਲ ਹੀ ਮੰਡੀਆਂ ਵਿੱਚ ਪਏ ਝੋਨੇ ਦੀ ਸੁਚੱਜੀ ਖ਼ਰੀਦ, ਸੰਭਾਲ ਅਤੇ ਕਿਸਾਨਾਂ ਦੀ ਬਣਦੀ ਅਦਾਇਗੀ ਤੁਰੰਤ ਯਕੀਨੀ ਬਣਾਈ ਜਾਵੇ। ਉਨ੍ਹਾਂ ਦਿੱਲੀ ਦੇ ਇਤਿਹਾਸਕ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਵਾਪਰੀ ਘਟਨਾ 'ਤੇ ਗੰਭੀਰ ਚਿੰਤਾ ਅਤੇ ਅਫ਼ਸੋਸ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਗੁਰਦੁਆਰਾ ਸਾਹਿਬ ਦੇ ਪਰਿਕਰਮਾ ਅਤੇ ਕੰਪਲੈਕਸ ਅੰਦਰ ਪੁਲਿਸ ਵੱਲੋਂ ਜੁੱਤੀਆਂ ਸਮੇਤ ਅੰਦੋਲਨਕਾਰੀਆਂ ਦੇ ਮਗਰ ਜਾਣਾ ਅਤਿਅੰਤ ਨਿੰਦਣਯੋਗ ਹੈ। ਇਸ ਮੌਕੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਜਨਰਲ ਸਕੱਤਰ, ਸ਼ੋਮਣੀ ਅਕਾਲੀ ਦਲ ਦੇ ਵਰਕਿੰਗ ਕਮੇਟੀ ਮੈਂਬਰ ਭਾਈ ਗਗਨਦੀਪ ਸਿੰਘ ਰਿਆੜ ਨੇ ਮੰਡੀਆਂ ਵਿੱਚੋਂ ਖਰੀਦੇ ਗਏ ਝੋਨੇ ਦੀ ਚੁਕਾਈ (ਲਿਫਟਿੰਗ) ਦੀ ਹੌਲੀ ਰਫਤਾਰ ’ਤੇ ਚਿੰਤਾ ਪ੍ਰਗਟਾਈ। ਇਸ ਮੌਕੇ ਸੀਨੀਅਰ ਆਗੂ ਡਾਕਟਰ ਕਾਰਜ ਸਿੰਘ, ਗੁਰਮੁੱਖ ਸਿੰਘ ਸੰਧੂ, ਭਾਈ ਮਨਜੀਤ ਸਿੰਘ ਗੁਰਦਾਸਪੁਰ, ਗੁਰਤਾਜਬੀਰ ਸਿੰਘ, ਹਰਕੀਰਤ ਸਿੰਘ ਆਦਿ ਆਗੂ ਹਾਜ਼ਰ ਸਨ।