ਐੱਸਐੱਸ ਬਾਜਵਾ ਸਕੂਲ ਦੇ ਨਿੱਕੇ- ਨਿੱਕੇ ਬੱਚਿਆਂ ਦੀ ਗ੍ਰੈਜੂਏਸ਼ਨ ਸੈਰੇਮਨੀ
ਐੱਸਐੱਸ ਬਾਜਵਾ ਸਕੂਲ ਦੇ ਨਿੱਕੇ- ਨਿੱਕੇ ਬੱਚਿਆਂ ਦੀ ਗ੍ਰੈਜੂਏਸ਼ਨ ਸੈਰੇਮਨੀ
Publish Date: Sat, 28 Feb 2026 03:54 PM (IST)
Updated Date: Sun, 01 Mar 2026 03:58 AM (IST)
ਪੰਜਾਬੀ ਜਾਗਰਣ ਟੀਮ, ਪੰਜਾਬੀ ਜਾਗਰਣ, ਕਾਦੀਆਂ : ਸਥਾਨਕ ਐੱਸਐੱਸ ਬਾਜਵਾ ਮੈਮੋਰੀਅਲ ਪਬਲਿਕ ਸਕੂਲ ਦੇ ਨਰਸਰੀ ਕਲਾਸ ਤੋਂ ਯੂਕੇਜੀ ਕਲਾਸ ਤੱਕ ਦੇ ਬੱਚਿਆਂ ਦੀ ਗ੍ਰੈਜੂਏਸ਼ਨ ਸੈਰੇਮਨੀ ਬੜੀ ਧੂਮਧਾਮ ਤੇ ਉਤਸ਼ਾਹ ਨਾਲ ਕੀਤੀ ਗਈ, ਜਿਸਦਾ ਸਮਾਰੋਹ ਸਕੂਲ ਡਾਇਰੈਕਟਰ (ਪ੍ਰਿੰਸੀਪਲ ਨੈਸ਼ਨਲ ਅਵਾਰਡੀ) ਮਨੋਹਰ ਲਾਲ ਸ਼ਰਮਾ, ਸਕੂਲ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਡਾ. ਰਾਜੇਸ਼ ਕੁਮਾਰ ਸ਼ਰਮਾ, ਕੋ-ਆਰਡੀਨੇਟਰ ਪ੍ਰਿੰਸੀਪਲ ਡਾ. ਸ਼ਾਲਿਨੀ ਸ਼ਰਮਾ ਦੀ ਅਗਵਾਈ ਹੇਠ ਐੱਸਐੱਸ ਬਾਜਵਾ ਮੈਮੋਰੀਅਲ ਪਬਲਿਕ ਸਕੂਲ ਦੇ ਜੂਨੀਅਰ ਵਿੰਗ ਅੰਦਰ ਪ੍ਰਿੰਸੀਪਲ ਕੋਮਲ ਅਗਰਵਾਲ, ਹੈਡਮਿਸਟ੍ਰੇਸ ਤਜਿੰਦਰ ਸ਼ਰਮਾ ਅਤੇ ਸਮੂਹ ਸਟਾਫ ਦੇ ਸਹਿਯੋਗ ਨਾਲ ਕੀਤਾ ਗਿਆ। ਇਸ ਵਿੱਚ ਨਿੱਕੇ-ਨਿੱਕੇ ਬੱਚਿਆਂ ਵੱਲੋਂ ਰੰਗਾ-ਰੰਗ ਪ੍ਰੋਗਰਾਮ ਵੀ ਪੇਸ਼ ਕੀਤਾ ਗਿਆ। ਨਿੱਕੇ-ਨਿੱਕੇ ਬੱਚੇ ਆਪਣੀ ਗਰੈਜੂਏਸ਼ਨ ਡਰੈਸ ’ਚ ਬਹੁਤ ਪਿਆਰੇ ਲੱਗ ਰਹੇ ਸਨ। ਬਹੁਤ ਖੁਸ਼ੀ ਵਾਲੀ ਗੱਲ ਇਹ ਸੀ ਕਿ ਸਾਰੇ ਹੀ ਬੱਚੇ ਫਸਟ ਡਿਵੀਜ਼ਨ ਵਿੱਚ ਪਾਸ ਹੋਏ ਅਤੇ ਕੋ-ਆਰਡੀਨੇਟਰ ਡਾ: ਸ਼ਾਲਿਨੀ ਸ਼ਰਮਾ ਦੁਆਰਾ ਸਾਰੇ ਬੱਚਿਆਂ ਨੂੰ ਟਰੋਫੀਆਂ ( ਇਨਾਮ) ਵੰਡ ਉਹਨਾਂ ਦਾ ਉਤਸ਼ਾਹ ਵਧਾਇਆ ਗਿਆ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਵੀ ਵਧਾਈਆਂ ਦਿੱਤੀਆਂ। ਇਸ ਮੌਕੇ ਮਾਪਿਆਂ ਨੇ ਵੱਡੀ ਗਿਣਤੀ ਵਿੱਚ ਪੁੱਜ ਕੇ ਬੱਚਿਆਂ ਦਾ ਉਤਸ਼ਾਹ ਵੀ ਵਧਾਇਆ।