ਤਾਰਿਕ ਅਹਿਮਦ, ਕਾਦੀਆਂ : ਹਲਕਾ ਵਿਧਾਇਕ ਫ਼ਤਹਿਜੰਗ ਸਿੰਘ ਬਾਜਵਾ ਨੇ ਕਣਕ ਦੀ ਸਰਕਾਰੀ ਖ਼ਰੀਦ ਸਥਾਨਕ ਦਾਣਾ ਮੰਡੀ 'ਚ ਸ਼ੁਰੂ ਕਰਵਾਈ। ਉਨ੍ਹਾਂ ਦਾਣਾ ਮੰਡੀ ਪਹੁੰਚ ਕੇ ਦਾਣਾ ਮੰਡੀ ਦੇ ਅਧਿਕਾਰੀਆਂ, ਆੜ੍ਹਤੀਆਂ ਦੇ ਨਾਲ ਮੀਟਿੰਗ ਕੀਤੀ। ਇਸ ਤੋਂ ਬਾਅਦ ਉਨ੍ਹਾਂ ਖ਼ਰੀਦ ਪ੍ਰਬੰਧਾਂ ਜਾਇਜ਼ਾ ਲਿਆ। ਜਾਇਜ਼ਾ ਲੈਣ ਤੋਂ ਬਾਅਦ ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਕੋਸ਼ਿਸ਼ਾਂ ਸਦਕਾ ਪੰਜਾਬ 'ਚ ਕਿਸਾਨਾਂ ਦੀ ਫ਼ਸਲਾਂ ਦੀ ਖ਼ਰੀਦ ਸ਼ੁਰੂ ਕੀਤੀ ਜਾ ਰਹੀ ਹੈ ਤੇ ਪੂਰੇ ਪੰਜਾਬ ਦੇ ਵਿਧਾਇਕਾਂ ਦੀ ਆਪਣੇ ਆਪਣੇ ਹਲਕਿਆਂ 'ਚ ਖ਼ਰੀਦ ਪ੍ਰਬੰਧਾਂ ਨੂੰ ਸੁਚਾਰੂ ਰੂਪ 'ਚ ਚਲਾਉਣ ਦੀ ਦੇਖ ਰੇਖ ਕੀਤੇ ਜਾਣ ਦੀ ਡਿਊਟੀ ਲਾਈ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਕਿਸੇ ਤਰ੍ਹਾਂ ਦੀ ਕੋਈ ਪ੍ਰਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ ਜੇ ਕਿਸੇ ਨੂੰ ਕੋਈ ਮੁਸ਼ਕਿਲ ਆਉਂਦੀ ਹੈ ਤਾਂ ਕਿਸਾਨ ਸਿੱਧੇ ਉਨ੍ਹਾਂ ਨਾਲ ਸੰਪਰਕ ਕਰ ਸਕਦੇ ਹਨ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਨੇ ਕਣਕ ਦਾ ਸਮਰਥਨ ਮੁੱਲ 1975 ਰੁਪਏ ਰਖਿਆ ਹੈ। ਉਨ੍ਹਾਂ ਕਿਸਾਨਾਂ ਨੂੰ ਮੁਢੱਲੀ ਸਹੂਲਤਾਂ ਯਕੀਨੀ ਬਣਾਏ ਜਾਣ ਦਾ ਨਿਰਦੇਸ਼ ਦਿੱਤਾ ਹੈ। ਦੂਜੇ ਪਾਸੇ ਕੋਰੋਨਾ ਮਹਾਮਾਰੀ ਨੂੰ ਮੱਦੇਨਜ਼ਰ ਰਖਦੇ ਹੋਏ ਸ਼ੋਸ਼ਲ ਡਿਸਟੈਂਸਿੰਗ, ਮਾਸਕ ਤੇ ਸੈਨੇਟਾਈਜ਼ਰ ਸਬੰਧੀ ਸਖ਼ਤ ਹਿਦਾਇਤਾਂ ਜਾਰੀ ਕੀਤੀਆਂ ਹਨ। ਇਸ ਮੌਕੇ ਨਰਿੰਦਰ ਭਾਟੀਆ, ਮਨਮੋਹਨ ਸਿੰਘ ਓਬਰਾਏ ਅਤੇ ਰਾਜੂ ਮਾਲਿਆ ਮੌਜੂਦ ਸਨ।