ਗ੍ਰਾਮ ਪੰਚਾਇਤ ਚੱਕਰੀ ਅਤੇ ਪੀਏਪੀ ਦੇ ਸਰਪੰਚ ਬਿਨਾਂ ਮੁਕਾਬਲਾ ਜੇਤੂ
ਗ੍ਰਾਮ ਪੰਚਾਇਤ ਚੱਕਰੀ ਅਤੇ ਪੀਏਪੀ ਦੇ ਸਰਪੰਚ ਬਿਨਾਂ ਮੁਕਾਬਲਾ ਜੇਤੂ
Publish Date: Sun, 11 Jan 2026 06:10 PM (IST)
Updated Date: Mon, 12 Jan 2026 04:12 AM (IST)
ਮਹਿੰਦਰ ਸਿੰਘ ਅਰਲੀਭੰਨ, ਪੰਜਾਬੀ ਜਾਗਰਣ
ਕਲਾਨੌਰ: ਇਤਿਹਾਸਕ ਕਸਬਾ ਕਲਾਨੌਰ ਵਿੱਚ ਗ੍ਰਾਮ ਪੰਚਾਇਤਾਂ ਦੀਆਂ ਹੋ ਰਹੀਆਂ ਚੋਣਾਂ ਦੌਰਾਨ ਗ੍ਰਾਮ ਪੰਚਾਇਤ ਚੱਕਰੀ ਤੋਂ ਬਾਬਾ ਭੂਰਾ ਜੀ ਯਾਦਗਾਰੀ ਕਮੇਟੀ ਦੇ ਪ੍ਰਧਾਨ ਮਨਦੀਪ ਸਿੰਘ ਬੁਲਾਰੀਆ ਦੀ ਪਤਨੀ ਨਵਨੀਤ ਕੌਰ ਅਤੇ ਗ੍ਰਾਮ ਪੰਚਾਇਤ ਪੀਏਪੀ ਤੋਂ ਪਲਵਿੰਦਰ ਸਿੰਘ ਮੱਲ੍ਹੀ ਬਿਨਾਂ ਮੁਕਾਬਲਾ ਸਰਪੰਚ ਬਣੇ। ਇਸ ਮੌਕੇ ਗ੍ਰਾਮ ਪੰਚਾਇਤ ਚੱਕਰੀ ਤੋਂ ਬਿਨਾਂ ਮੁਕਾਬਲਾ ਜੇਤੂ ਸਰਪੰਚ ਬਣੇ ਨਵਨੀਤ ਕੌਰ ਅਤੇ ਪੀਏਪੀ ਗ੍ਰਾਮ ਪੰਚਾਇਤ ਦੇ ਸਰਪੰਚ ਬਣੇ ਪਲਵਿੰਦਰ ਸਿੰਘ ਮੱਲ੍ਹੀ ਨੇ ਕਿਹਾ ਕਿ ਪਿਛਲੇ ਲੰਬੇ ਸਮੇਂ ਤੋਂ ਕਲਾਨੌਰ ਪੰਚਾਇਤਾਂ ਦੀ ਚੋਣ ਨਾ ਹੋਣ ਕਾਰਨ ਪੰਚਾਇਤਾਂ ਦੇ ਕੰਮਕਾਜ ਪ੍ਰਭਾਵਿਤ ਹੋ ਰਹੇ ਸਨ।
ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਤੇ ਵਿਧਾਇਕ ਗੁਰਦੀਪ ਸਿੰਘ ਰੰਧਾਵਾ ਵੱਲੋਂ ਕਸਬਾ ਕਲਾਨੌਰ ਦੀਆਂ ਪੰਚਾਇਤਾਂ ਦੀਆਂ ਕਰਵਾਈਆਂ ਜਾ ਰਹੀਆਂ ਚੋਣਾਂ ਜਿੱਥੇ ਉਹ ਬਿਨਾਂ ਮੁਕਾਬਲਾ ਜੇਤੂ ਰਹੇ ਹਨ, ਉਥੇ ਦੂਸਰੀਆਂ ਚਾਰ ਗ੍ਰਾਮ ਪੰਚਾਇਤਾਂ ਤੋਂ ਚੋਣ ਲੜ ਰਹੇ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਨੂੰ ਜਿੱਤ ਨਸੀਬ ਹੋਵੇਗੀ। ਇਸ ਮੌਕੇ ਉਹਨਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਆਪਣੀਆਂ ਪੰਚਾਇਤਾਂ ਦੇ ਵਿਕਾਸ ਕਾਰਜ ਕਰਕੇ ਉਹ ਆਪਣੀਆ ਗਲੀਆਂ ਮੁਹੱਲਿਆਂ ਦੀ ਨੁਹਾਰ ਬਦਲਣਗੇ। ਇਸ ਮੌਕੇ ਤੇ ਲਲਿਤ ਮੋਹਨ ਸਾਬਕਾ ਸਰਪੰਚ ਆਦਿ ਸਮਰਥਕ ਹਾਜ਼ਰ ਸਨ।