ਸੁਖਜਿੰਦਰ ਮੈਮੋਰੀਅਲ ਸਕੂਲ ਵਿੱਚ ਹਿੰਦੀ ਦਿਵਸ ਸਪਤਾਹ ਦੀ ਸ਼ਾਨਦਾਰ ਸਮਾਪਤੀ ਸੁਖਜਿੰਦਰ ਮੈਮੋਰੀਅਲ ਸਕੂਲ ਵਿੱਚ ਹਿੰਦੀ ਦਿਵਸ ਸਪਤਾਹ ਦੀ ਸ਼ਾਨਦਾਰ ਸਮਾਪਤੀ
Publish Date: Tue, 15 Sep 2026 04:46 PM (IST)
Updated Date: Tue, 15 Sep 2026 04:47 PM (IST)
ਆਕਾਸ਼, ਪੰਜਾਬੀ ਜਾਗਰਣ ਗੁਰਦਾਸਪੁਰ: ਸੁਖਜਿੰਦਰ ਮੈਮੋਰੀਅਲ ਪਬਲਿਕ ਸਕੂਲ ਬੱਬਰੀ ਗੁਰਦਾਸਪੁਰ ਵਿੱਚ ਹਿੰਦੀ ਦਿਵਸ ਨੂੰ ਸਮਰਪਿਤ ਕਰਵਾਈਆਂ ਗਈਆਂ ਵੱਖ-ਵੱਖ ਸਾਹਿਤਕ, ਸਿੱਖਿਆਤਮਕ ਅਤੇ ਰਚਨਾਤਮਕ ਗਤੀਵਿਧੀਆਂ ਦੀ ਲੜੀ ਦਾ ਸ਼ਾਨਦਾਰ ਸਮਾਪਤੀ ਸਮਾਰੋਹ ਕਰਵਾਇਆ ਗਿਆ। ਪੂਰੇ ਹਫ਼ਤੇ ਦੌਰਾਨ ਵਿਦਿਆਰਥੀਆਂ ਨੂੰ ਹਿੰਦੀ ਭਾਸ਼ਾ, ਸਾਹਿਤ ਅਤੇ ਭਾਰਤੀ ਸੱਭਿਆਚਾਰ ਨਾਲ ਜੋੜਨ ਲਈ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਗਈਆਂ, ਜਿਨ੍ਹਾਂ ਵਿੱਚ ਵਿਦਿਆਰਥੀਆਂ ਨੇ ਬੜੇ ਉਤਸ਼ਾਹ ਅਤੇ ਜੋਸ਼ ਨਾਲ ਭਾਗ ਲਿਆ। ਸਮਾਪਤੀ ਸਮਾਰੋਹ ਦੌਰਾਨ ਵਿਦਿਆਰਥੀਆਂ ਦੀਆਂ ਸਾਹਿਤਕ ਅਤੇ ਰਚਨਾਤਮਕ ਪ੍ਰਤਿਭਾਵਾਂ ਨੂੰ ਮੰਚ ਪ੍ਰਦਾਨ ਕਰਦਿਆਂ ਸਪੀਚ ਮੁਕਾਬਲਾ, ਕਵਿਤਾ ਮੁਕਾਬਲਾ ਅਤੇ ਸਲੋਕ ਦੋਹਾਂ ਮੁਕਾਬਲਾ ਮੂਕ ਮੁਹਾਵਰੇ ਨਾਟਕ ਪ੍ਰਤੀਯੋਗਤਾ ਕਰਵਾਏ ਗਏ। ਸਪੀਚ ਮੁਕਾਬਲੇ ਵਿੱਚ ਵਿਦਿਆਰਥੀਆਂ ਨੇ ਹਿੰਦੀ ਭਾਸ਼ਾ ਦੀ ਮਹੱਤਤਾ, ਦੇਸ਼ ਦੀ ਏਕਤਾ, ਸੱਭਿਆਚਾਰਕ ਵਿਰਾਸਤ ਅਤੇ ਵਿਦਿਆਰਥੀ ਜੀਵਨ ਵਿੱਚ ਭਾਸ਼ਾ ਦੀ ਭੂਮਿਕਾ ਵਰਗੇ ਵਿਸ਼ਿਆਂ ’ਤੇ ਆਪਣੇ ਵਿਚਾਰ ਬੇਹੱਦ ਪ੍ਰਭਾਵਸ਼ਾਲੀ ਢੰਗ ਨਾਲ ਪੇਸ਼ ਕੀਤੇ। ਹਿੰਦੀ ਦਿਵਸ ਦੀਆਂ ਗਤੀਵਿਧੀਆਂ ਦਾ ਇੱਕ ਵਿਸ਼ੇਸ਼ ਆਕਰਸ਼ਣ ਜਮਾਤ ਤੀਜੀ ਤੋਂ ਅੱਠਵੀਂ ਤੱਕ ਦੇ ਵਿਦਿਆਰਥੀਆਂ ਵੱਲੋਂ ਕਬੀਰ ਅਤੇ ਰਹੀਮ ਦੇ ਦੋਹਿਆਂ ਦੀ ਪੇਸ਼ਕਾਰੀ ਰਹੀ। ਸਮਾਪਤੀ ਸਮਾਰੋਹ ਦਾ ਸਭ ਤੋਂ ਉਤਸ਼ਾਹਪੂਰਨ ਪਲ ਉਸ ਸਮੇਂ ਆਇਆ ਜਦੋਂ ਸਪੀਚ, ਕਵਿਤਾ ਮੁਕਾਬਲਿਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਜੇਤੂ ਰਹੇ ਵਿਦਿਆਰਥੀਆਂ ਨੂੰ ਪ੍ਰਸ਼ੰਸਾ ਪੱਤਰ ਪ੍ਰਦਾਨ ਕਰਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਚੇਅਰਪਰਸਨ ਦਲਜੀਤ ਕੌਰ ਨੇ ਕਿਹਾ ਕਿ ਹਿੰਦੀ ਦਿਵਸ ਮਨਾਉਣ ਦਾ ਉਦੇਸ਼ ਕੇਵਲ ਇੱਕ ਦਿਨ ਭਾਸ਼ਾ ਨੂੰ ਸਮਰਪਿਤ ਕਰਨਾ ਨਹੀਂ, ਬਲਕਿ ਵਿਦਿਆਰਥੀਆਂ ਨੂੰ ਆਪਣੀ ਭਾਸ਼ਾਈ ਅਤੇ ਸੱਭਿਆਚਾਰਕ ਵਿਰਾਸਤ ਨਾਲ ਨਿਰੰਤਰ ਜੋੜਨਾ ਹੈ। ਮੈਨੇਜਿੰਗ ਡਾਇਰੈਕਟਰ ਜੈਦੀਪ ਸਿੰਘ ਨੇ ਕਿਹਾ ਕਿ ਵਿਦਿਆਰਥੀਆਂ ਦੀ ਸਿੱਖਿਆ ਨੂੰ ਕੇਵਲ ਕਲਾਸਰੂਮ ਤੱਕ ਸੀਮਤ ਨਹੀਂ ਰੱਖਿਆ ਜਾ ਸਕਦਾ। ਭਾਸ਼ਾ, ਸਾਹਿਤ, ਕਵਿਤਾ, ਭਾਸ਼ਣ ਅਤੇ ਤਕਨਾਲੋਜੀ ਨਾਲ ਜੁੜੀਆਂ ਗਤੀਵਿਧੀਆਂ ਬੱਚਿਆਂ ਦੇ ਆਤਮ-ਵਿਸ਼ਵਾਸ, ਸੰਚਾਰ ਕੌਸ਼ਲ, ਰਚਨਾਤਮਕ ਸੋਚ ਅਤੇ ਵਿਅਕਤੀਤਵ ਦੇ ਵਿਕਾਸ ਵਿੱਚ ਮਹੱਤਵਪੂਰਨ ਯੋਗਦਾਨ ਪਾਉਂਦੀਆਂ ਹਨ। ਉਨ੍ਹਾਂ ਨੇ ਸਾਰੇ ਭਾਗੀਦਾਰਾਂ ਅਤੇ ਜੇਤੂ ਵਿਦਿਆਰਥੀਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ। ਪ੍ਰਿੰਸੀਪਲ ਜਤਿੰਦਰ ਸ਼ਰਮਾ ਨੇ ਕਿਹਾ ਕਿ ਭਾਸ਼ਾ ਮਨੁੱਖ ਦੇ ਵਿਚਾਰਾਂ ਅਤੇ ਭਾਵਨਾਵਾਂ ਨੂੰ ਪ੍ਰਗਟ ਕਰਨ ਦਾ ਸਭ ਤੋਂ ਪ੍ਰਭਾਵਸ਼ਾਲੀ ਮਾਧਿਅਮ ਹੈ। ਹਿੰਦੀ ਦਿਵਸ ਦੇ ਮੌਕੇ ਕਰਵਾਈਆਂ ਗਈਆਂ ਗਤੀਵਿਧੀਆਂ ਦਾ ਉਦੇਸ਼ ਵਿਦਿਆਰਥੀਆਂ ਵਿੱਚ ਹਿੰਦੀ ਪ੍ਰਤੀ ਰੁਚੀ ਪੈਦਾ ਕਰਨ ਦੇ ਨਾਲ-ਨਾਲ ਉਨ੍ਹਾਂ ਦੇ ਅੰਦਰ ਮੰਚ ’ਤੇ ਆਪਣੇ ਵਿਚਾਰ ਪ੍ਰਗਟ ਕਰਨ ਦਾ ਆਤਮ-ਵਿਸ਼ਵਾਸ ਪੈਦਾ ਕਰਨਾ ਵੀ ਸੀ। ਉਨ੍ਹਾਂ ਨੇ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਸਨਮਾਨ ਅਤੇ ਪਰਸੰਸਾ ਪੱਤਰ ਉਨ੍ਹਾਂ ਦੀ ਮਿਹਨਤ ਦੀ ਕਦਰ ਹਨ, ਜਦਕਿ ਹਰ ਭਾਗੀਦਾਰ ਦੀ ਕੋਸ਼ਿਸ਼ ਆਪਣੇ ਆਪ ਵਿੱਚ ਸ਼ਲਾਘਾਯੋਗ ਹੈ।